ਨਗਰ ਨਿਗਮ ਅਤੇ ਨਗਰ ਪੰਚਾਇਤ ਚੋਣਾਂ ‘ਚ ਕਾਂਗਰਸ ਦੀ ਜਿੱਤ ਯਕੀਨੀ – ਜੱਗੀ, ਤਲਵੰਡੀ

0
763

ਭਦੌੜ 16 ਦਸੰਬਰ (ਵਿਕਰਾਂਤ ਬਾਂਸਲ) ਨਗਰ ਨਿਗਮ ਅਤੇ ਨਗਰ ਪੰਚਾਇਤ ਚੋਣਾਂ ਚ ਕਾਂਗਰਸ ਪਾਰਟੀ ਦੀ ਜਿੱਤ ਯਕੀਨੀ ਹੈ ਅਤੇ ਅਕਾਲੀ-ਭਾਜਪਾ ਗੱਠਜੋੜ ਦਾ ਬਿਸਤਰਾ ਗੋਲ ਹੋਣਾ ਤਹਿ ਹੈ | ਉਕਤ ਸ਼ਬਦਾਂ ਦਾ ਪ੍ਰਗਟਾਵਾ ਕਾਂਗਰਸ ਦੇ ਜਿਲ੍ਹਾ ਮੀਤ ਪ੍ਰਧਾਨ ਅਤੇ ਟਰੱਕ ਯੂਨੀਅਨ ਸ਼ਹਿਣਾ ਭਦੌੜ ਦੇ ਪ੍ਰਧਾਨ ਜਗਦੀਪ ਸਿੰਘ ਜੱਗੀ ਅਤੇ ਬਲਾਕ ਕਾਂਗਰਸ ਪ੍ਰਧਾਨ ਅਮਰਜੀਤ ਸਿੰਘ ਤਲਵੰਡੀ ਨੇ ਗੱਲਬਾਤ ਕਰਦਿਆਂ ਕੀਤਾ | ਸ੍ਰ: ਜੱਗੀ ਅਤੇ ਤਲਵੰਡੀ ਨੇ ਕਿਹਾ ਕਿ ਕੈਪਟਨ ਸਰਕਾਰ ਦੀਆਂ ਲੋਕ ਹਿੱਤੂ ਨੀਤੀਆਂ ਕਾਰਨ ਲੋਕ ਕੈਪਟਨ ਸਰਕਾਰ ਨਾਲ ਚਟਾਨ ਵਾਂਗ ਖੜ੍ਹੇ ਹਨ ਜਿਸ ਕਰਕੇ ਪਿਛਲੀਆਂ ਵਿਧਾਨ ਸਭਾ ਚੋਣਾਂ ਵਾਂਗ ਪੰਜਾਬ ਦੇ ਲੋਕ ਕਾਂਗਰਸ ਨੂੰ ਹੂੰਝਾ ਫੇਰ ਜਿੱਤ ਦਿਵਾਉਣਗੇ | ਉਕਤ ਆਗੂਆਂ ਨੇ ਕਿਹਾ ਕਿ ਜਿਲ੍ਹਾ ਬਰਨਾਲਾ ਚ ਨਗਰ ਪੰਚਾਇਤ ਹੰਢਿਆਇਆ ਦੀਆਂ ਚੋਣਾਂ ਚ ਵਿਕਾਸ ਪੁਰਸ਼ ਕੇਵਲ ਸਿੰਘ ਢਿੱਲੋਂ ਦੀ ਰਹਿਨੁਮਾਈ ਹੇਠ ਕਾਂਗਰਸ ਵੱਡੀ ਜਿੱਤ ਦਰਜ ਕਰੇਗੀ | ਉਹਨਾਂ ਕਿਹਾ ਕਿ ਵਿਕਾਸ ਨੂੰ ਮੁੱਖ ਰੱਖਦੇ ਹੋਏ ਹੰਢਿਆਇਆ ਦੇ ਲੋਕ ਕਾਂਗਰਸ ਦੇ ਉਮੀਦਵਾਰਾਂ ਦੇ ਹੱਕ ਚ ਫਤਵਾ ਦੇਣਗੇ | ਉਕਤ ਆਗੂਆਂ ਨੇ ਕਿਹਾ ਕਿ ਜਿਲ੍ਹਾ ਬਰਨਾਲਾ ਦੇ ਲੋਕ ਭਲੀਭਾਂਤ ਜਾਣੂ ਹਨ ਕਿ ਜਿਲ੍ਹਾ ਬਰਨਾਲਾ ਦਾ ਵਿਕਾਸ ਪੰਜਾਬ ਕਾਂਗਰਸ ਦੇ ਸੀਨੀ: ਮੀਤ ਪ੍ਰਧਾਨ ਕੇਵਲ ਸਿੰਘ ਢਿੱਲੋਂ ਹੀ ਕਰਵਾ ਸਕਦੇ ਹਨ | ਇਸ ਮੌਕੇ ਸਾਬਕਾ ਕੌਾਸਲਰ ਹੇਮ ਰਾਜ ਸ਼ਰਮਾਂ, ਜਗਸੀਰ ਬੁੱਟਰ, ਸਤੀਸ਼ ਕਲਸੀ, ਸੁਖਵਿੰਦਰ ਗਰੇਵਾਲ ਆਦਿ ਹਾਜ਼ਰ ਸਨ |

LEAVE A REPLY

Please enter your comment!
Please enter your name here

This site uses Akismet to reduce spam. Learn how your comment data is processed.