ਸਿਸੋਦੀਆ ਸਾਫ਼ ਅਕਸ ਵਾਲੀ ਸ਼ਖ਼ਸੀਅਤ – ਆਪ ਆਗੂ ਚੈਨਾ

0
499

ਭਦੌੜ 25 ਦਸੰਬਰ (ਵਿਕਰਾਂਤ ਬਾਂਸਲ) ਦਿੱਲੀ ਦੇ ਉੱਪ-ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਪਾਰਟੀ ਵੱਲੋਂ ਪੰਜਾਬ ਮਾਮਲਿਆਂ ਦਾ ਇੰਚਾਰਜ ਲਗਾਉਣ ਨਾਲ ਵਲੰਟੀਅਰਾਂ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ ਹੈ ਕਿਉਂਕਿ ਸਿਸੋਦੀਆ ਬਹੁਤ ਹੀ ਇਮਾਨਦਾਰ, ਮਿਹਨਤੀ ਅਤੇ ਸਾਫ਼ ਸੁਥਰੇ ਅਕਸ ਵਾਲੇ ਵਿਅਕਤੀ ਹਨ, ਜਿੰਨ੍ਹਾਂ ਦੀ ਅਗਵਾਈ ‘ਚ ਦਿੱਲੀ ਦੇ ਸਰਕਾਰੀ ਸਕੂਲਾਂ ਚ ਬਹੁਤ ਸੁਧਾਰ ਹੋਇਆ ਹੈ ਅਤੇ ਅੱਜ ਦਿੱਲੀ ਦੇ ਸਰਕਾਰੀ ਸਕੂਲ ਪ੍ਰਾਈਵੇਟ ਸਕੂਲਾਂ ਨਾਲੋਂ ਕਿਤੇ ਵਧੀਆ ਕਾਰਗੁਜ਼ਾਰੀ ਦਿਖਾ ਰਹੇ ਹਨ | ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਭਦੌੜ ਤੋਂ ਸੀਨੀਅਰ ਆਪ ਆਗੂ ਸੁਖਚੈਨ ਸਿੰਘ ਚੈਨਾ ਨੇ ਮਨੀਸ਼ ਸਿਸੋਦੀਆ ਨੂੰ ਪੰਜਾਬ ਮਾਮਲਿਆਂ ਦਾ ਇੰਚਾਰਜ ਲਗਾਉਣ ‘ਤੇ ਖੁਸ਼ੀ ਜ਼ਾਹਰ ਕਰਦਿਆਂ ਕੀਤਾ | ਉਹਨਾਂ ਅੱਗੇ ਕਿਹਾ ਕਿ ਪਿਛਲੇ ਸਮੇਂ ਵਿੱਚ ਪਾਰਟੀ ਵੱਲੋਂ ਹੋਈਆਂ ਗਲਤੀਆਂ ਅਤੇ ਖਾਮੀਆਂ ਨੂੰ ਧਿਆਨ ਵਿੱਚ ਰੱਖਦਿਆਂ ਪ੍ਰਬੰਧਕੀ ਢਾਂਚੇ ਵਿਚਲੀਆਂ ਕਮੀਆਂ ਪੇਸ਼ੀਆਂ ਨੂੰ ਉਹ ਦੂਰ ਕਰਨਗੇ | ਹਰ ਤਰ੍ਹਾਂ ਦੀਆਂ ਆਗਾਮੀ ਚੋਣਾਂ ਚ ਲੋਕਾਂ ਦੀਆਂ ਆਸਾਂ ਤੇ ਖਰੇ ਉਤਰਨ ਵਾਲੇ ਉਮੀਦਵਾਰ ਦਿੱਤੇ ਜਾਣਗੇ ਅਤੇ ਸਿਸੋਦੀਆ ਦੀ ਦੇਖ ਰੇਖ ਹੇਠ ਆਮ ਆਦਮੀ ਪਾਰਟੀ 2019 ਦੀਆਂ ਲੋਕ ਸਭਾ ਚੋਣਾਂ ਚ ਇੱਕ ਮਜ਼ਬੂਤ ਧਿਰ ਵੱਜੋਂ ਚੋਣ ਮੈਦਾਨ ਚ ਉਤਰੇਗੀ |

LEAVE A REPLY

Please enter your comment!
Please enter your name here

This site uses Akismet to reduce spam. Learn how your comment data is processed.