ਗੁਰਦੁਆਰਾ ਸ਼ਹੀਦ ਸਿੰਘਾਂ ਸਾਂਡਪੁਰਾ ਵਿਖੇ ਸ਼ਹੀਦੀ ਦਿਹਾੜਾ ਮਨਾਇਆ

0
679
ਭਿੱਖੀਵਿੰਡ 27 ਦਸੰਬਰ (ਹਰਜਿੰਦਰ ਸਿੰਘ ਗੋਲ੍ਹਣ)-ਪਿੰਡ ਸਾਂਡਪੁਰਾ ਦੇ ਗੁਰਦੁਆਰਾ
ਸ਼ਹੀਦ ਸਿੰਘਾਂ ਵਿਖੇ ਕਲਗੀਧਰ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਸਤਿਕਾਰਯੋਗ
ਮਾਤਾ ਗੁਜਰ ਕੌਰ ਜੀ ਤੇ ਸਾਹਿਬਜਾਦੇ ਬਾਬਾ ਅਜੀਤ ਸਿੰਘ, ਬਾਬਾ ਜੁਝਾਰ ਸਿੰਘ, ਬਾਬਾ
ਜੋਰਾਵਰ ਸਿੰਘ, ਬਾਬਾ ਫਤਿਹ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ। ਸ਼ਹੀਦੀ ਸਮਾਗਮ
ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰ ਬਾਣੀ ਦੇ ਭੋਗ ਪਾਏ ਗਏ ਤੇ ਰਾਗੀ ਜਥਾ
ਵੱਲੋਂ ਕੀਰਤਨ ਕੀਤਾ ਗਿਆ। ਇਸ ਮੌਕੇ ਸਰਪੰਚ ਗੁਰਮੁਖ ਸਿੰਘ ਸਾਂਡਪੁਰਾ, ਆਤਮਾ ਸਿੰਘ,
ਬਾਬਾ ਕੁਲਵੰਤ ਸਿੰਘ ਗ੍ਰੰਥੀ, ਸੰਤੋਖ ਸਿੰਘ, ਲਖਵਿੰਦਰ ਸਿੰਘ, ਸੁਖਬੀਰ ਸਿੰਘ, ਹਰਭਜਨ
ਸਿੰਘ ਗ੍ਰੰਥੀ, ਰੂਪ ਸਿੰਘ, ਹਰਚੰਦ ਸਿੰਘ, ਸ਼ਮਸੇਰ ਸਿੰਘ, ਸੁਖਵਿੰਦਰ ਸਿੰਘ, ਉਤਮ
ਸਿੰਘ, ਕਾਰਜ ਸਿੰਘ, ਜਸ਼ਨਦੀਪ ਸਿੰਘ, ਗੁਰਲਾਲ ਸਿੰਘ, ਦੇਸ ਸਿੰਘ, ਸਤਬੀਰ ਸਿੰਘ ਮੈਂਬਰ,
ਕਰਤਾਰ ਸਿੰਘ ਮੈਂਬਰ, ਸੁਲਵਿੰਦਰ ਸਿੰਘ, ਪਰਮਜੀਤ ਸਿੰਘ, ਮਨਜੀਤ ਸਿੰਘ, ਜਸਵਿੰਦਰ
ਸਿੰਘ, ਗੁਰਪ੍ਰੀਤ ਸਿੰਘ ਆਦਿ ਹਾਜਰ ਸਨ।

LEAVE A REPLY

Please enter your comment!
Please enter your name here

This site uses Akismet to reduce spam. Learn how your comment data is processed.