ਪਿੰਡ ਵਜੀਦਕੇ ਖੁਰਦ ਵਿਖੇ ਇੱਕ ਨੌਜਵਾਨ ਵੱਲੋਂ ਜ਼ਹਿਰੀਲੀ ਚੀਜ ਨਿਗਲ਼ ਕੇ ਕੀਤੀ ਖ਼ੁਦਕਸ਼ੀ

0
716

ਮਹਿਲ ਕਲਾਂ 28 ਦਸੰਬਰ (ਗੁਰਸੇਵਕ ਸਿੰਘ ਸਹੋਤਾ) ਨੇੜਲੇ ਪਿੰਡ ਵਜੀਦਕੇ ਖੁਰਦ ਵਿਖੇ ਇੱਕ ਨੌਜਵਾਨ ਵੱਲੋਂ ਜ਼ਹਿਰੀਲੀ ਚੀਜ ਨਿਗਲ਼ ਕੇ ਖ਼ੁਦਕਸ਼ੀ ਕਰ ਲਏ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਮੌਕੇ ਪੁਲਿਸ ਥਾਣਾ ਠੁੱਲੀਵਾਲ ਦੇ ਏ ਐਸ ਆਈ ਹਰਜਿੰਦਰ ਸਿੰਘ ਨਿਹਾਲੂਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਗਸੀਰ ਸਿੰਘ (30) ਪੁੱਤਰ ਜਗਤਾਰ ਸਿੰਘ ਵਾਸੀ ਵਜੀਦਕੇ ਖੁਰਦ ਜਿਸ ਦੀ ਪਤਨੀ ਬੱਚਿਆ ਸਮੇਤ ਪਿਛਲੇ ਛੇ ਸੱਤ ਮਹੀਨਿਆਂ ਤੋ ਆਪਣੇ ਪੇਕੇ ਪਿੰਡ ਗਈ ਹੋਈ ਸੀ ਜਿਸ ਕਰਕੇ ਉਹ ਮਾਨਸਿਕ ਤੌਰ ਤੇ ਪ੍ਰੇਸਾਨ ਰਹਿੰਦਾ ਸੀ ਜਿਸ ਨੇ ਬੀਤੀ ਦੇਰ ਸਾਮ ਕੋਈ ਜ਼ਹਿਰੀਲੀ ਚੀਜ ਨਿਗਲ਼ ਦੇ ਖ਼ੁਦਕਸ਼ੀ ਕਰ ਲਈ | ਉਹਨਾਂ ਦੱਸਿਆ ਕਿ ਇਸ ਸਬੰਧੀ ਮਿ੍ਤਕ ਦੀ ਮਾਤਾ ਰਛਪਾਲ ਕੌਰ ਦੇ ਬਿਆਨਾ ਦੇ ਅਧਾਰ ਤੇ 174 ਦੀ ਕਾਰਵਾਈ ਅਮਲ ‘ਚ ਲਿਆਂਦੀ ਜਾ ਰਹੀ ਹੈ |

LEAVE A REPLY

Please enter your comment!
Please enter your name here

This site uses Akismet to reduce spam. Learn how your comment data is processed.