ਪਟਿਆਲਾ ਦੇ ਵਿਕਾਸ ਲਈ ਨਵੇਂ ਯੁੱਗ ਦੀ ਸ਼ੁਰੂਆਤ ਹੋਈ-ਪਰਨੀਤ ਕੌਰ

0
597

ਪਟਿਆਲਾ, 23 ਜਨਵਰੀ:(ਗੁਰਪ੍ਰੀਤ ਬੱਲ) ਨਗਰ ਨਿਗਮ ਪਟਿਆਲਾ ਦੇ ਅੱਜ ਨਵੇਂ ਚੁਣੇ ਗਏ ਮੇਅਰ ਸ੍ਰੀ ਸੰਜੀਵ ਸ਼ਰਮਾ ਬਿੱਟੂ, ਸੀਨੀਅਰ ਡਿਪਟੀ ਮੇਅਰ ਸ. ਯੋਗਿੰਦਰ ਸਿੰਘ ਯੋਗੀ ਅਤੇ ਡਿਪਟੀ ਮੇਅਰ ਸ੍ਰੀਮਤੀ ਵਿਨਤੀ ਸੰਗਰ ਨੇ ਸਾਬਕਾ ਕੇਂਦਰੀ ਵਿਦੇਸ਼ ਰਾਜ ਮੰਤਰੀ ਸ੍ਰੀਮਤੀ ਪਰਨੀਤ ਕੌਰ, ਸਿਹਤ ਮੰਤਰੀ ਸ੍ਰੀ ਬ੍ਰਹਮ ਮਹਿੰਦਰਾ ਅਤੇ ਜੰਗਲਾਤ ਮੰਤਰੀ ਸ. ਸਾਧੂ ਸਿੰਘ ਧਰਮਸੋਤ ਦੀ ਹਾਜਰੀ ‘ਚ ਆਪਣੇ ਅਹੁਦੇ ਸੰਭਾਲ ਲਏ | ਇਸ ਮੌਕੇ ਸ੍ਰੀਮਤੀ ਪਰਨੀਤ ਕੌਰ ਸਮੇਤ ਸ੍ਰੀ ਮਹਿੰਦਰਾ ਅਤੇ ਸ੍ਰੀ ਧਰਮਸੋਤ ਨੇ ਇਨ੍ਹਾਂ ਦਾ ਮੂੰਹ ਮਿੱਠਾ ਕਰਵਾਇਆ ਅਤੇ ਉਮੀਦ ਜਤਾਈ ਕਿ ਉਹ ਪਟਿਆਲਾ ਵਾਸੀਆਂ ਦੀਆਂ ਉਮੀਦਾਂ ‘ਤੇ ਖਰ੍ਹੇ ਉਤਰਨਗੇ ਅਤੇ ਸ਼ਹਿਰ ਦੇ ਵਿਕਾਸ ਕਾਰਜਾਂ ਨੂੰ ਨਵੀਂ ਦਿਸ਼ਾ ਪ੍ਰਦਾਨ ਕਰਨਗੇ |
ਇਸ ਤੋਂ ਪਹਿਲਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰੀਮਤੀ ਪਰਨੀਤ ਕੌਰ ਨੇ ਕਿਹਾ ਕਿ ਨਵੇਂ ਵਰ੍ਹੇ ‘ਚ ਪਟਿਆਲਾ ਦੇ ਵਿਕਾਸ ਲਈ ਇੱਕ ਨਵੇਂ ਯੁੱਗ ਦੀ ਸ਼ੁਰੂਆਤ ਹੋਈ ਹੈ | ਉਨ੍ਹਾਂ ਨੇ ਸਮੂਹ ਕੌਾਸਲਰਾਂ ਵੱਲੋਂ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੇ ਅਹੁਦਿਆਂ ਦੀ ਚੋਣ ਦੌਰਾਨ ਕੀਤੀ ਗਈ ਸਰਵਸੰਮਤੀ ਲਈ ਵਧਾਈ ਦਿੰਦਿਆਂ ਕਿਹਾ ਕਿ ਪਟਿਆਲਾ ਦੇ ਵਿਕਾਸ ‘ਚ ਆਈ ਖੜੋਤ ਖ਼ਤਮ ਹੋ ਗਈ ਹੈ ਅਤੇ ਇਸ ਲਈ ਫੰਡਾਂ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ |
ਸਿਹਤ ਮੰਤਰੀ ਸ੍ਰੀ ਬ੍ਰਹਮ ਮਹਿੰਦਰਾ ਨੇ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਨੇ ਪਟਿਆਲਾ ਸ਼ਹਿਰ ਵਾਸੀਆਂ ਵੱਲੋਂ ਕੈਪਟਨ ਅਮਰਿੰਦਰ ਸਿੰਘ, ਸ੍ਰੀਮਤੀ ਪਰਨੀਤ ਕੌਰ ਅਤੇ ਉਨ੍ਹਾਂ ਨੂੰ ਵੋਟਾਂ ਪਾਏ ਜਾਣ ਕਰਕੇ ਪਿਛਲੇ 10 ਸਾਲ ਵਿਕਾਸ ਪੱਖੋਂ ਮਤਰੇਈ ਮਾਂ ਵਾਲਾ ਸਲੂਕ ਕੀਤਾ | ਜਦੋਂ ਕਿ ਕਾਂਗਰਸ ਸਰਕਾਰ ਬਣਦਿਆਂ ਹੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਟਿਆਲਾ ਦੇ ਵਿਕਾਸ ਲਈ 1000 ਕਰੋੜ ਰੁਪਏ ਦੇ ਪ੍ਰਾਜੈਕਟਾਂ ਦਾ ਐਲਾਨ ਕੀਤਾ ਹੈ | ਸ੍ਰੀ ਮਹਿੰਦਰਾ ਨੇ ਕਿਹਾ ਕਿ ਕਾਂਗਰਸ ਨੇ ਮਹਿਲਾ ਸ਼ਸ਼ਕਤੀਕਰਨ ਤਹਿਤ 60 ਵਿੱਚੋਂ 30 ਵਾਰਡਾਂ ‘ਤੇ ਮਹਿਲਾਵਾਂ ਨੂੰ ਟਿਕਟਾਂ ਦਿਤੀਆਂ ਜੋ ਕਿ ਉੱਤਰੀ ਭਾਰਤ ‘ਚ ਪਹਿਲੀ ਵਾਰ ਹੋਇਆ ਹੈ | ਉਨ੍ਹਾਂ ਨੇ ਨਵੇਂ ਮੇਅਰ ਸ੍ਰੀ ਬਿੱਟੂ, ਸੀਨੀਅਰ ਡਿਪਟੀ ਮੇਅਰ ਸ੍ਰੀ ਯੋਗੀ ਅਤੇ ਡਿਪਟੀ ਮੇਅਰ ਸ੍ਰੀਮਤੀ ਸੰਗਰ ਨੂੰ ਵਧਾਈ ਦਿੱਤੀ ਅਤੇ ਦੱਸਿਆ ਕਿ ਇਨ੍ਹਾਂ ਦੀ ਚੋਣ ਦਾ ਫੈਸਲਾ ਮੱੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਸ੍ਰੀਮਤੀ ਪਰਨੀਤ ਕੌਰ ਅਤੇ ਉਨ੍ਹਾਂ ਖ਼ੁਦ ਸਾਰੇ ਕਾਂਗਰਸੀ ਕੌਾਸਲਰਾਂ ਦੀ ਸਲਾਹ ਨਾਲ ਕੀਤਾ ਸੀ, ਜਿਸ ‘ਤੇ ਅੱਜ ਸਮੂਹ ਕੌਾਸਲਰਾਂ ਨੇ ਸਰਵ ਸੰਮਤੀ ਕਰਕੇ ਆਗਾਮੀ ਲੋਕ ਸਭਾ ਚੋਣਾਂ ‘ਚ ਸ੍ਰੀਮਤੀ ਪਰਨੀਤ ਕੌਰ ਨੂੰ ਜਿਤਾਉਣ ‘ਤੇ ਮੋਹਰ ਲਾਈ ਹੈ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੇ ਸ਼ਹਿਰ ਕਰਕੇ ਸਾਰਾ ਪੰਜਾਬ ਪਟਿਆਲਾ ਵੱਲ ਦੇਖ ਰਿਹਾ ਹੈ ਇਸ ਲਈ ਸਮੂਹ ਕੌਾਸਲਰ ਇਕਜੁੱਟ ਹੋ ਕੇ ਸ਼ਹਿਰ ਦੇ ਵਿਕਾਸ ਨੂੰ ਤਰਜੀਹ ਦੇਣ |
ਸ. ਧਰਮਸੋਤ, ਜੋ ਕਿ ਕਾਂਗਰਸ ਪਾਰਟੀ ਵੱਲੋਂ ਇਸ ਚੋਣ ਲਈ ਨਿਗਰਾਨ ਲਾਏ ਗਏ ਸਨ, ਨੇ ਕਿਹਾ ਕਿ ਉਹ ਇਕੱਲੇ-ਇਕੱਲੇ ਕੌਾਸਲਰ ਨੂੰ ਮਿਲੇ ਸਨ ਪਰੰਤੂ ਸਭਨਾਂ ਇਕੋ ਅਵਾਜ ‘ਚ ਕਿਹਾ ਸੀ ਕਿ ਪਾਰਟੀ ਜੋ ਵੀ ਫੈਸਲਾ ਕਰੇਗੀ, ਉਨ੍ਹਾਂ ਨੂੰ ਮਨਜੂਰ ਹੋਵੇਗਾ | ਉਨ੍ਹਾਂ ਕਿਹਾ ਕਿ ਸ੍ਰੀ ਬਿੱਟੂ ਦੇ ਮੇਅਰ, ਸ੍ਰੀ ਯੋਗੀ ਦੇ ਸੀਨੀਅਰ ਡਿਪਟੀ ਮੇਅਰ ਅਤੇ ਸ੍ਰੀਮਤੀ ਸੰਗਰ ਦੇ ਡਿਪਟੀ ਮੇਅਰ ਬਣਨ ਨਾਲ ਸਮੂਹ ਕਾਂਗਰਸੀ ਕੌਾਸਲਰ ਆਪਣੇ ਆਪ ਨੂੰ ਹੀ ਮੇਅਰ ਬਣਿਆਂ ਸਮਝਣ, ਕਿਉਂਕਿ ਕਿਸੇ ਵੀ ਵਾਰਡ ਨਾਲ ਵਿਤਕਰਾ ਨਹੀਂ ਕੀਤਾ ਜਾਵੇਗਾ | ਸ. ਧਰਮਸੋਤ ਨੇ ਅਕਾਲੀ–ਭਾਜਪਾ ਸਰਕਾਰ ਨੇ ਪਟਿਆਲਾ ਨਾਲ ਲੰਘੇ 10 ਵਰ੍ਹੇ ਜੋ ਕੁਝ ਕੀਤਾ, ਸਭ ਦੇ ਸਾਹਮਣੇ ਹੈ ਪਰੰਤੂ ਹੁਣ ਕੈਪਟਨ ਦੀ ਅਗਵਾਈ ਹੇਠ ਸ਼ਹਿਰ ਦੀ ਨੁਹਾਰ ਬਦਲ ਜਾਵੇਗੀ | ਇਸ ਮੌਕੇ ਰਾਜਪੁਰਾ ਦੇ ਵਿਧਾਇਕ ਸ. ਹਰਦਿਆਲ ਸਿੰਘ ਕੰਬੋਜ, ਘਨੌਰ ਦੇ ਵਿਧਾਇਕ ਸ੍ਰੀ ਮਦਨ ਲਾਲ ਜਲਾਲਪੁਰ, ਮੁੱਖ ਮੰਤਰੀ ਦੇ ਓ.ਐਸ.ਡੀ. ਸ. ਅੰਮਿ੍ਤ ਪ੍ਰਤਾਪ ਸਿੰਘ ਹਨੀ ਸੇਖੋਂ, ਸ. ਹਰਿੰਦਰਪਾਲ ਸਿੰਘ ਹੈਰੀਮਾਨ, ਪੀ.ਆਰ.ਟੀ.ਸੀ. ਦੇ ਚੇਅਰਮੈਨ ਸ੍ਰੀ ਕੇ.ਕੇ. ਸ਼ਰਮਾ ਸਮੇਤ ਵੱਡੀ ਗਿਣਤੀ ‘ਚ ਸੀਨੀਅਰ ਆਗੂ, ਕੌਾਸਲਰਾਂ ਦੇ ਸਮਰਥਕ, ਪਰਿਵਾਰਕ ਮੈਂਬਰ ਆਦਿ ਮੌਜੂਦ ਸਨ |

LEAVE A REPLY

Please enter your comment!
Please enter your name here

This site uses Akismet to reduce spam. Learn how your comment data is processed.