ਸਵਰਗੀ ਲਖਵੰਤ ਸਿੰਘ ਗਿੱਲ ਨਮਿਤ ਸ਼ਰਧਾਂਜਲੀ ਸਮਾਰੋਹ ਹੋਇਆ

0
667

ਮਜੀਠਾ,ਚੇਤਨ ਪੁਰਾ, 3 ਫਰਵਰੀ (   )- ਸ਼੍ਰੋਮਣੀ ਅਕਾਲੀ ਦਲ (ਬ) ਦੇ ਸਰਗਰਮ ਆਗੂ ਅਤੇ ਆਬਾਦੀ ਵਰਪਾਲ ਸੋਹੀਆਂ ਕਲਾਂ ਦੇ ਸਾਬਕਾ ਸਰਪੰਚ ਸਵਰਗੀ ਲਖਵੰਤ ਸਿੰਘ ਗਿੱਲ ਜਿਹੜੇ ਕਿ ਬੀਤੇ ਦਿਨੀਂ ਆਪਣੇ ਸਵਾਸਾਂ ਦੀ ਪੂੰਜੀ ਖਤਮ ਕਰਕੇ ਪਰਿਵਾਰ ਨੂੰ ਸਦਾ ਲਈ ਵਿਛੋੜਾ ਦੇ ਕੇ ਅਕਾਲ ਪੁਰਖ ਦੇ ਚਰਨਾਂ ‘ਚ ਜਾ ਬਿਰਾਜੇ ਸਨ ਨਮਿਤ ਰਖਾਏ ਗਏ ਸ਼੍ਰੀ ਅਖੰਡ ਪਾਠ ਸਾਹਿਬ ਦੇ ਪਾਠ ਦੇ ਭੋਗ ਉਨ੍ਹਾਂ ਦੇ ਗ੍ਰਹਿ ਵਿਖੇ ਪੈਣ ਉਪਰੰਤ ਕੀਰਤਨ ਸਮਾਗਮ,ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ ਪਿੰਡ ਦੇ ਹੀ ਗੁਰਦੁਆਰਾ ਲੰਗਰ ਸਾਹਿਬ ਵਿਖੇ ਹੋਇਆ। ਹਜ਼ੂਰੀ ਰਾਗੀ ਸ਼੍ਰੀ ਦਰਬਾਰ ਸਾਹਿਬ ਭਾਈ ਜਬਰ ਤੋੜ ਸਿੰਘ ਦੇ ਰਾਗੀ ਜਥੇ ਵੱਲੋਂ ਵਿੱਛੜੀ ਰੂਹ ਨਮਿਤ ਵੈਰਾਗਮਈ ਕੀਰਤਨ ਕਰਕੇ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਨ ਦਾ ਯਤਨ ਕੀਤਾ।  ਸ਼ਰਧਾਂਜਲੀ ਸਮਾਰੋਹ ਨੂੰ ਸੰਬੋਧਨ ਕਰਦਿਆਂ ਸਾਬਕਾ ਮੰਤਰੀ ਤੇ ਵਿਧਾਇਕ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਸ: ਲਖਵੰਤ ਸਿੰਘ ਗਿੱਲ ਇੱਕ ਮਿਹਨਤੀ ਅਤੇ ਪਾਰਟੀ ਲਈ ਵਫ਼ਾਦਾਰ ਆਗੂ ਸਨ, ਉਹ ਹਰੇਕ ਇਨਸਾਨ ਦੇ ਹੱਕ ਸੱਚ ਲਈ ਆਵਾਜ਼ ਬੁਲੰਦ ਕਰਨ ਵਾਲੇ ਅਤੇ ਸਾਕਾਰਾਤਮਕ ਸੋਚ ਵਾਲੇ ਸਨ। ਉਹਨਾਂ ਪਰਿਵਾਰ ਨਾਲ ਹਮੇਸ਼ਾਂ ਖੜਨ ਦਾ ਵਿਸ਼ਵਾਸ ਦਿਵਾਉਂਦਿਆਂ ਕਿਹਾ ਕਿ ਸ: ਗਿੱਲ ਦੇ ਵਿਛੋੜੇ ਨਾਲ ਉਹਨਾਂ ਨੂੰ ਵੀ ਨਿੱਜੀ ਤੌਰ ‘ਤੇ ਵੱਡਾ ਘਾਟਾ ਪਿਆ ਹੈ।ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਐਡੀਸ਼ਨਲ ਮੈਨੇਜਰ ਭਾਈ ਗੁਰਾ ਸਿੰਘ, ਵਿਧਾਇਕ ਬਿਕਰਮ ਸਿੰਘ ਮਜੀਠੀਆ ਵੱਲੋਂ ਲਖਵੰਤ ਸਿੰਘ ਦੇ ਵੱਡੇ ਸਪੁੱਤਰ ਪਵਿੱਤਰ ਪ੍ਰੀਤ ਸਿੰਘ ਨੂੰ ਦਸਤਾਰਾਂ ਅਤੇ ਸਿਰੋਪਾਉ ਭੇਂਟ ਕੀਤੇ ਗਏ।ਇਸ ਮੌਕੇ ਸਾਬਕਾ ਸਾਂਸਦ ਰਾਜ ਮਹਿੰਦਰ ਸਿੰਘ ਮਜੀਠਾ, ਪ੍ਰਿੰਸੀਪਲ ਨਿਰਮਲ ਸਿੰਘ ਭੰਗੂ, ਅਕਾਲੀ ਆਗੂ ਰਾਜਬੀਰ ਸਿੰਘ ਉਦੋਨੰਗਲ, ਜਸਵੰਤ ਸਿੰਘ ਪੰਨੂੰ ਆਦਿ ਨੇ ਵਿੱਛੜੀ ਰੂਹ ਨੂੰ ਸ਼ਰਧਾਂਜਲੀਆਂ ਭੇਂਟ ਕੀਤੀਆਂ ਅਤੇ ਲਖਵੰਤ ਸਿੰਘ ਦੀ ਹੋਈ ਇਸ ਬੇਵਕਤੀ ਮੌਤ ਤੇ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ। ਜਿਸ ਨਾਲ ਪਰਿਵਾਰ ਸਮੇਤ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਘਾਟਾ ਦੱਸਿਆ। ਇਸ ਦੁੱਖ ਦੀ ਘੜੀ ਵਿੱਚ ਉਪਰੋਕਤ ਤੋਂ ਇਲਾਵਾ ਮੇਜਰ ਸ਼ਿਵਚਰਨ ਸਿੰਘ ਓਐਸਡੀ ਮਜੀਠੀਆ, ਤਲਬੀਰ ਸਿੰਘ ਗਿੱਲ ਸਕੱਤਰ ਜਨਰਲ ਸ਼੍ਰੋਮਣੀ ਯੂਥ ਅਕਾਲੀ ਦਲ, ਬਲਬੀਰ ਸਿੰਘ ਚੰਦੀ ਸਾਬਕਾ ਚੇਅਰਮੇਨ, ਗਗਨਦੀਪ ਸਿੰਘ ਭਕਨਾ, ਜੋਧ ਸਿੰਘ ਸਮਰਾ ਮੈਂਬਰ ਸ਼੍ਰੋਮਣੀ ਕਮੇਟੀ, ਸੁਲੱਖਣ ਸਿੰਘ ਮੈਨੇਜਰ ਸ਼੍ਰੀ ਦਰਬਾਰ ਸਾਹਿਬ, ਗੁਰਸ਼ਰਨ ਸਿੰਘ ਛੀਨਾ, ਡਾ: ਦਿਲਬਾਗ ਸਿੰਘ ਧੰਜੂ, ਹਰਵਿੰਦਰ ਸਿੰਘ ਭੁੱਲਰ, ਹਰਕੀਰਤ ਸਿੰਘ ਸ਼ਹੀਦ, ਕਰਨੈਲ ਸਿੰਘ ਥਿੰਦ, ਅਮਨਦੀਪ ਗਿੱਲ ਸੁਪਾਰੀ ਵਿੰਡ,ਪ੍ਰੋ: ਸਰਚਾਂਦ ਸਿੰਘ, ਸੁਖਚੈਨ ਸਿੰਘ ਭੋਮਾ, ਗੁਰਦੀਪ ਸਿੰਘ ਉਮਰਪੁਰਾ, ਬਲਜੀਤ ਸਿੰਘ ਢਿੰਗਨੰਗਲ, ਪ੍ਰਭਦਿਆਲ ਸਿੰਘ ਨੰਗਲ ਪੰਨੂੰਆਂ, ਸਵਿੰਦਰ ਸਿੰਘ ਅਬਾਦੀ ਵਰਪਾਲ, ਮਨਪ੍ਰੀਤ ਸਿੰਘ ਉਪਲ (ਸਾਰੇ ਸਰਪੰਚ) ਬਾਬਾ ਅਜੀਤ ਸਿੰਘ ਨਾਗ, ਪਰਮਜੀਤ ਸਿੰਘ ਗੋਰੇਨੰਗਲ, ਬਾਬਾ ਗੱਜਣ ਸਿੰਘ, ਗੁਰਵੇਲ ਸਿੰਘ ਬੱਲਪੁਰੀਆਂ, ਦਿਲਬਾਗ ਸਿੰਘ ਚੱਬਾ, ਅਨੂਪ ਸਿੰਘ ਸੰਧੂ, ਗੁਰਦੇਵ ਸਿੰਘ ਨੋਨਾ, ਐਡਵੋਕੇਟ ਕੰਵਲ ਮੁਬਾਰਕ, ਐਡਵੋਕੇਟ ਸੁਮੀਤ ਜੰਡਿਆਲਾ,  ਤਲਵਿੰਦਰ ਸਿੰਘ ਦਬੁਰਜੀ, ਧਰਮਪਾਲ ਬੀਰਬਰਪੁਰਾ, ਐਡਵੋਕੇਟ ਕਿਰਨਪ੍ਰੀਤ ਸਿੰਘ, ਆਕਾਸ਼ਦੀਪ ਸਿੰਘ ਕਲੇਰ, ਅਵਤਾਰ ਸਿੰਘ, ਡਾ: ਲਖਵਿੰਦਰ ਸਿੰਘ, ਬਲਜਿੰਦਰ ਸਿੰਘ ਬੱਚੀ ਵਿੰਡ, ਸੁਰਿੰਦਰ ਸਿੰਘ ਪੱਟੀ, ਭੁਪਿੰਦਰ ਸਿੰਘ ਗਿੱਲ, ਗੁਰਮੀਤ ਸਿੰਘ ਸੋਹੀ, ਨਵਤੇਜ਼ਪਲ ਸਿੰਘ, ਲੱਕੀ ਆੜ੍ਹਤੀਆ, ਰਸ਼ਪਾਲ ਸਿੰਘ ਗਿੱਲ, ਸੁਰਜੀਤ ਸਿੰਘ ਗਿੱਲ, ਅਮਰਪ੍ਰੀਤ ਸਿੰਘ ਗਿੱਲ, ਜੋਬਨ ਪ੍ਰੀਤ ਸਿੰਘ ਗਿੱਲ, ਮੁਖਵੰਤ ਸਿੰਘ ਗਿੱਲ, ਹਰਜੀਤ ਸਿੰਘ ਏਐਸਆਈ, ਅੰਮ੍ਰਿਤਪਾਲ ਸਿੰਘ ਪੰਚ, ਸੁਰਜੀਤ ਸਿੰਘ ਪੰਚ, ਕਰਮਜੀਤ ਸਿੰਘ ਪੰਚ, ਹਰਜਿੰਦਰ ਸਿੰਘ, ਮਾਸਟਰ ਬਲਰਾਜ ਸਿੰਘ, ਨੰਬਰਦਾਰ ਗੁਰਵਿੰਦਰ ਸਿੰਘ, ਮਨਬੀਰ ਸਿੰਘ ਸਰਪੰਚ ਸੁੱਖੇਵਾਲ, ਮਨਿੰਦਰ ਸਿੰਘ ਗਿੱਲ, ਸਤਨਾਮ ਸਿੰਘ, ਆਦਿ ਨੇ ਗਿੱਲ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ। ਅਖੀਰ ਵਿੱਚ ਜਥੇਦਾਰ ਕੁਲਦੀਪ ਸਿੰਘ ਸੋਹੀ ਨੇ ਆਈਆਂ ਸਮੂਹ ਸੰਗਤਾਂ ਦਾ ਧੰਨਵਾਦ ਕੀਤਾ।

LEAVE A REPLY

Please enter your comment!
Please enter your name here

This site uses Akismet to reduce spam. Learn how your comment data is processed.