ਕਿਸਾਨ ਯੂਨੀਅਨ ਨੇ ਮੋਦੀ ਸਰਕਾਰ ਦੀ ਅਰਥੀ ਸਾੜੀ

0
635

ਮਾਨਸਾ ( ਤਰਸੇਮ ਸਿੰਘ ਫਰੰਡ ) ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਅੱਜ ਪਿੰਡ ਖੋਖਰ ਖੁਰਦ ਵਿੱਚ ਕੇਂਦਰ ਦੀ ਮੋਦੀ ਸਰਕਾਰ ਦੀ ਅਰਥੀ ਸਾੜ ਕੇ ਸਰਕਾਰ ਖਿਲਾਫ ਨਾਅਰੇਬਾਜੀ ਕੀਤੀ। ਇਸ ਮੌਕੇ ਜੁੜੇ ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਜਥੇਬੰਦੀ ਦੇ ਜਿਲ੍ਹਾ ਮਾਨਸਾ ਦੇ ਬਲਾਕ ਪ੍ਰਧਾਨ ਜਗਦੇਵ ਸਿੰਘ ਭੈਣੀਬਾਘਾ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪੇਸ਼ ਕੀਤੇ ਬਜਟ ਦੌਰਾਨ ਕਿਸਾਨਾਂ ਦੇ ਕਰਜੇ ਖਤਮ ਕਰਨ ਦੀ ਗੱਲ ਤੱਕ ਨਹੀਂ ਕੀਤੀ। ਕਰਜਿਆਂ ਕਾਰਨ ਲੱਖਾਂ ਕਿਸਾਨ ਖੁਦਕੁਸ਼ੀਆਂ ਕਰਦੇ ਹਨ। ਖੁਦਕੁਸ਼ੀ ਪੀੜਤ ਪਰਿਵਾਰਾਂ ਨੂੰ ਕਿਸੇ ਤਰ੍ਹਾਂ ਦੀ ਆਰਥਿਕ ਸਹਾਇਤ ਦੇਣ ਤੋਂ ਕੇਂਦਰ ਨੇ ਵੀ ਪਾਸਾ ਵੱਟ ਲਿਆ ਹੈ। ਜਗਦੇਵ ਸਿੰਘ ਭੈਣੀ ਬਾਘਾ ਨੇ ਕਿਹਾ ਮੋਦੀ ਸਰਕਾਰ ਖੇਤੀ ਨੂੰ ਮਿਲਦੀਆਂ ਸਬਸਿਡੀਆ ਨੂੰ ਛਾਂਗਣ ਦੇ ਰਾਹ ਪਈ ਹੋਈ ਹੈ। ਕਣਕ ਦੇ ਨਾਲ ਝੋਨੇ ਦੀ ਪਰਾਲੀ ਅੱਗ ਲਾਉਣ ਤੇ ਲਾਈਆ ਪਾਬੰਦੀਆ ਦਾ ਕੋਈ ਬਦਲਵਾ ਹੱਲ ਨਹੀਂ ਕੀਤਾ। ਫਸਲਾਂ ਦੇ ਭਾਅ ਸਵਾਮੀ ਨਾਥਨ ਕਮਿਸਨ ਦੀਆਂ ਸਿਫਾਰਸ਼ਾਂ ਮੁਤਾਬਿਕ ਤੈਅ ਕਰਨ ਤੋਂ ਸਰਕਾਰਾਂ ਭੱਜ ਗਈਆਂ ਹਨ। ਖੇਤੀ ਸੈਕਟਰ ਨੂੰ ਪ੍ਰਾਈਵੇਟ ਵਰਗੀਆ ਕੰਪਨੀਆ ਦੇ ਹਵਾਲੇ ਕਰਨ ਲਈ ਕਾਨੂੰਨ ਲਿਆ ਰਹੀ ਹੈ। ਜਿਸ ਨਾਲ ਆਮ ਕਿਸਾਨੀ ਦਾ ਨਾਮੋ ਨਿਸ਼ਾਨ ਮਿਟ ਜਾਵੇਗਾ। ਕਿਸਾਨ ਆਗੂ ਨੇ ਦੱਸਿਆ ਕਿ 11 ਫਰਵਰੀ ਤੱਕ ਕੇਂਦਰ ਸਰਕਾਰ ਦੀਆਂ ਹਰ ਰੋਜ਼ ਪਿੰਡਾਂ ਵਿੱਚ ਇਸੇ ਤਰ੍ਹਾਂ ਅਰਥੀਆਂ ਸਾੜੀਆਂ ਜਾਣਗੀਆਂ। ਇਸ ਮੌਕੇ ਬਲਾਕ ਆਗੂ ਲਾਭ ਸਿੰਘ ਖੋਖਰ ।

LEAVE A REPLY

Please enter your comment!
Please enter your name here

This site uses Akismet to reduce spam. Learn how your comment data is processed.