ਸ੍ਰੀ ਮਾਛੀਵਾੜਾ ਸਾਹਿਬ– (ਸੁਸ਼ੀਲ ਸ਼ਰਮਾ)— ਸਿਵਲ ਸਰਜਨ ਲੁਧਿਆਣਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅਤੇ ਸੀਨੀਅਰ ਮੈਡੀਕਲ ਅਫ਼ਸਰ ਮਾਛੀਵਾੜਾ ਡਾ. ਜਸਪ੍ਰੀਤ ਕੌਰ ਦੀ ਅਗਵਾਈ ਵਿੱਚ ਆਉਣ ਵਾਲੀ 16 ਜਨਵਰੀ ਦਿਨ ਮੰਗਲਵਾਰ ਨੂੰ ਗੁਰਦੁਆਰਾ ਸ੍ਰੀ ਚਰਨਕੰਵਲ ਸਾਹਿਬ ਮਾਛੀਵਾੜਾ ਵਿਖੇ ਇੱਕ ਸਿਹਤ ਮੇਲਾ ਲਗਾਇਆ ਜਾ ਰਿਹਾ ਹੈ | ਇਸ ਮੇਲੇ ਰਾਹੀਂ ਆਮ ਲੋਕਾਂ ਨੂੰ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਵੱਲੋਂ ਦਿੱਤੀਆਂ ਜਾਂਦੀਆਂ ਸਹੂਲਤਾਂ ਬਾਰੇ ਲੋਕਾਂ ਨੂੰ ਜਾਣੂ ਕਰਵਾਇਆ ਜਾਵੇਗਾ | ਇਸ ਮੰਤਵ ਲਈ ਵੱਖ ਵੱਖ ਸਹੂਲਤਾਂ ਦੀ ਜਾਣਕਾਰੀ ਦੇਣ ਲਈ ਨੁਮਾਇਸ਼ ਲਗਾਈ ਜਾਵੇਗੀ | ਮੇਲੇ ‘ਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਨਗਰ ਕੌਾਸਲ ਦੇ ਪ੍ਰਧਾਨ ਸੁਰਿੰਦਰ ਕੁੰਦਰਾ ਤੇ ਉਦਘਾਟਨ ਹਲਕਾ ਸਮਰਾਲਾ ਤੋਂ ਕਾਂਗਰਸ ਦੇ ਵਿਧਾਇਕ ਅਮਰੀਕ ਸਿੰਘ ਢਿੱਲੋਂ ਕਰਨਗੇ | ਮੇਲੇ ‘ਚ ਆਉਣ ਵਾਲੇ ਲੋਕਾਂ ਦਾ ਆਯੁਰਵੈਦਿਕ, ਹੋਮੋਪੈਥਿਕ, ਐਲੋਪੈਥਿਕ ਡਾਕਟਰਾਂ ਵੱਲੋਂ ਮੁਫ਼ਤ ਚੈੱਕਅਪ ਵੀ ਕੀਤਾ ਜਾਵੇਗਾ | ਡਾ. ਜਸਪ੍ਰੀਤ ਕੌਰ ਨੇ ਅਪੀਲ ਕੀਤੀ ਕਿ ਸ਼ਹਿਰ ਮਾਛੀਵਾੜਾ ਤੇ ਬਲਾਕ ਦੇ ਲਾਗਲੇ ਪਿੰਡਾਂ ਦੇ ਲੋਕ ਇਸ ਮੇਲੇ ਵਿੱਚ ਪਹੁੰਚ ਕੇ ਸਿਹਤ ਵਿਭਾਗ ਵੱਲੋਂ ਦਿੱਤੀਆਂ ਜਾਂਦੀਆਂ ਵੱਖ ਵੱਖ ਸਹੂਲਤਾਂ ਬਾਰੇ ਜਾਣਕਾਰੀ ੍ਰਪ੍ਰਾਪਤ ਕਰਨ |