Breaking News

ਇਲਾਕੇ ਦੇ ਗੁੰਡਾ ਅਨਸਰਾਂ ਅਤੇ ਨਸ਼ਾ ਤਸਕਰਾਂ ਨੂੰ ਚਿਤਾਵਨੀ :- ਐਸਐਚਓ ਰਕੇਸ਼ ਕੁਮਾਰ 

ਸ਼ੇਰਪੁਰ (ਹਰਜੀਤ ਕਾਤਿਲ) ਪੁਲੀਸ ਪ੍ਰਸ਼ਾਸਨ ਵੱਲੋਂ ਐਸਐਚਓ ਰਕੇਸ਼ ਕੁਮਾਰ ਨੂੰ ਥਾਣਾ ਸ਼ੇਰਪੁਰ ਵਿਖੇ ਨਿਯੁਕਤ ਕੀਤਾ ਗਿਆ ਹੈ । ਐਸਐਚਓ ਰਾਕੇਸ਼ ਕੁਮਾਰ ਇਸ ਤੋਂ ਪਹਿਲਾਂ ਪਟਿਆਲਾ ਵਿਖੇ ਆਪਣੀ ਸੇਵਾ ਨਿਭਾ ਚੁੱਕੇ ਹਨ। ਇੱਥੇ ਅਹੁਦਾ ਸੰਭਾਲਦਿਆਂ ਹੀ ਉਨ੍ਹਾਂ ਵੱਲੋਂ ਇਲਾਕੇ ਦੀਆਂ ਟ੍ਰੈਫਿਕ ਸਮੱਸਿਆਵਾਂ ਦੇ ਹੱਲ ਲਈ ਜਿੱਥੇ ਇਲਾਕੇ ਦਾ ਦੌਰਾ ਕੀਤਾ ਉੱਥੇ ਕਾਤਰੋਂ ਚੌਕ ਤੇ ਬੜੀ ਛੰਨਾ ਰੋਡ ਤੇ ਪੁਲੀਸ ਮੁਲਾਜ਼ਮਾਂ ਦੀ ਤਾਇਨਾਤੀ ਵੀ ਕੀਤੀ ਅਤੇ ਬੱਸਾਂ ਸਿਰਫ ਬੱਸ ਸਟੈਂਡ ਉੱਤੇ ਹੀ ਰੋਕਣ ਦੀ ਹਦਾਇਤ ਕੀਤੀ । ਉਨ੍ਹਾਂ ਭਾਰੀ ਭਰਕਮ ਵਾਹਨਾਂ ਨੂੰ ਬਾਈ ਪਾਸ ਲਿਜਾਣ ਲਈ ਕਿਹਾ ਤਾਕਿਹ ਕਿਸੇ ਵੀ ਹਾਦਸੇ ਤੋਂ ਬਚਿਆ ਜਾ ਸਕੇ। ਨਸ਼ਾ ਤਸਕਰਾਂ ਤੇ ਸ਼ਿਕੰਜਾ ਕਸਦਿਆਂ ਉਨ੍ਹਾਂ ਕਿਹਾ ਪੰਜਾਬ ਸਰਕਾਰ ਅਤੇ ਐਸਐਸਪੀ ਮਨਦੀਪ ਸਿੰਘ ਸਿੱਧੂ ਦੇ ਨਿਰਦੇਸ਼ ਹੇਠ ਸ਼ਰਾਬ ਦੀ ਤਸਕਰੀ ਕਰਨ ਵਾਲਿਆਂ ਖਿਲਾਫ ਅਸੀਂ ਮੁਹਿੰਮ ਵਿੱਢੀ ਹੋਈ ਹੈ ਜਿਸ ਦੌਰਾਨ ਪਿਛਲੇ ਕੁਝ ਦਿਨਾਂ ਵਿੱਚ ਚਾਰ ਸੌ ਬੋਤਲ ਹਰਿਆਣਾ , ਚੰਡੀਗੜ੍ਹ ਮਾਰਕਾ ਸ਼ਰਾਬ ਅਤੇ ਹੋਰ ਨਸ਼ੇ ਬਰਾਮਦ ਕੀਤੇ ਗਏ ਹਨ। ਜਿਸ ਕਾਰਨ ਅੱਠ ਵਿਅਕਤੀਆਂ ਉੱਤੇ ਨਸ਼ਾ ਐਕਟ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ । ਉਨ੍ਹਾਂ ਕਿਹਾ ਕਿ ਆਮ ਲੋਕਾਂ ਨੂੰ ਹੈਲਪਲਾਈਨ 181 ਬਾਰੇ ਵੀ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇਗਾ ਅਤੇ ਨਸ਼ਿਆਂ ਦੀ ਸੂਹ ਦੇਣ ਵਾਲੇ ਨਾਗਰਿਕ ਦਾ ਨਾਂ ਗੁਪਤ ਰੱਖਿਆ ਜਾਵੇਗਾ ਅਤੇ ਉਸ ਨੂੰ ਬਣਦਾ ਇਨਾਮ ਵੀ ਦਿੱਤਾ ਜਾਵੇਗਾ, ਨਸ਼ਿਆਂ ਦੀ ਜੰਗ ਆਮ ਲੋਕਾਂ ਦੇ ਸਹਿਯੋਗ ਤੋਂ ਬਿਨਾਂ ਨਹੀਂ ਲੜੀ ਜਾ ਸਕਦੀ । ਉਨ੍ਹਾਂ ਨੇ ਸਮਾਜ ਸੇਵੀ ਸੰਸਥਾਵਾਂ ਅਤੇ ਸਕੂਲ ਮੈਨੇਜਮੈਂਟ ਨੂੰ ਬੇਨਤੀ ਕੀਤੀ ਕਿ ਅੱਜ ਸਾਡੀ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਅਤੇ ਹੋਰ ਸਮਾਜ ਵਿਰੋਧੀ ਅਲਾਮਤਾਂ ਤੋਂ ਜਾਗਰੂਕ ਕਰਨ ਲਈ ਪਿੰਡ – ਪਿੰਡ ਖਾਸ ਤੌਰ ਤੇ ਵਿੱਦਿਅਕ ਸੰਸਥਾਵਾਂ ਵਿੱਚ ਜਾਗਰੂਕਤਾ ਕੈਂਪ ਲਾਏ ਜਾਣੇ ਚਾਹੀਦੇ ਹਨ। ਮੈਂ ਅਤੇ ਮੇਰਾ ਸਟਾਫ ਦਿਨ ਰਾਤ ਇਲਾਕੇ ਦੀ ਸੇਵਾ ਵਿੱਚ ਹਾਜ਼ਰ ਹੋਵਾਂਗੇ । ਉਨ੍ਹਾਂ ਜ਼ਰੂਰਤ ਪੈਣ ਤੇ ਇਲਾਕਾ ਨਿਵਾਸੀਆਂ ਨੂੰ ਆਪਣੇ ਪਰਸਨਲ ਨੰਬਰ ਤੇ ਵੀ ਘੰਟੀ ਕਰਨ ਲੲੀ ਕਿਹਾ । ਸਾਡੇ ਵੱਲੋਂ ਇਲਾਕੇ ਨੂੰ ਨਸ਼ਾ ਮੁਕਤ ਕਰਨ ਲਈ ਹਰ ਸੰਭਵ ਯਤਨ ਕੀਤੇ ਜਾਣਗੇ । ਨਸ਼ਾ ਤਸਕਰਾਂ ਨੂੰ ਸਖ਼ਤ ਚਿਤਾਵਨੀ ਦਿੰਦਿਆਂ ਉਨ੍ਹਾਂ ਕਿਹਾ ਕਿ ਉਹ ਨਸ਼ਾ ਕਰਨ ਵਾਲੇ ਜਾਂ ਵੇਚਣ ਵਾਲੇ ਵਿਅਕਤੀਆਂ ਨਾਲ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਨਹੀਂ ਕਰਨਗੇ ਅਤੇ ਨਾ ਹੀ ਉਨ੍ਹਾਂ ਨੂੰ ਕਿਸੇ ਵੀ ਕੀਮਤ ਤੇ ਬਖ਼ਸ਼ਿਆ ਜਾਵੇਗਾ ।

Leave a Reply

Your email address will not be published. Required fields are marked *

This site uses Akismet to reduce spam. Learn how your comment data is processed.