ਮਾਨਸਾ, 30 ਜਨਵਰੀ (ਤਰਸੇਮ ਫਰੰਡ ) : ਭਾਰਤ ਦੇ ਸੁਤੰਤਰਤਾ ਸੰਗਰਾਮ ਦੌਰਾਨ ਆਪਣੀਆਂ ਜਾਨਾਂ
ਦੇਸ਼-ਕੌਮ ਤੋਂ ਵਾਰਨ ਵਾਲੇ ਸ਼ਹੀਦਾ ਦੀ ਯਾਦ ਵਿੱਚ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮਾਨਸਾ
ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਸਮੂਹਿਕ ਤੌਰ ‘ਤੇ 2 ਮਿੰਟ ਦਾ
ਮੌਨ ਧਾਰ ਕੇ ਵੱਡਮੁੱਲੀਆਂ ਕੁਰਬਾਨੀਆਂ ਦੇਣ ਵਾਲੇ ਸੁਤੰਤਰਤਾ ਸੰਗਰਾਮੀਆਂ ਅਤੇ ਸ਼ਹੀਦਾਂ ਨੂੰ
ਸਰਧਾਂਜਲੀ ਭੇਟ ਕੀਤੀ।
ਇਸ ਮੌਕੇ ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਧਰਮ ਪਾਲ ਗੁਪਤਾ ਨੇ ਕਿਹਾ ਕਿ ਦੇਸ਼ ਨੂੰ ਆਜ਼ਾਦ
ਕਰਵਾਉਣ ਵਾਲੇ ਸ਼ਹੀਦਾਂ ਦੀਆਂ ਸ਼ਹਾਦਤਾਂ ਦੀ ਬਦੌਲਤ ਹੀ ਅਸੀਂ ਅੱਜ ਆਜ਼ਾਦ ਫਿਜ਼ਾ ਵਿੱਚ ਸਾਹ ਲੈ
ਰਹੇ ਹਾਂ। ਉਨ੍ਹਾਂ ਕਿਹਾ ਕਿ ਜੋ ਰਾਸ਼ਟਰ ਅਤੇ ਕੌਮਾਂ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਯਾਦ
ਰੱਖਦੀਆਂ ਹਨ, ਉਨ੍ਹਾਂ ਦਾ ਵਜ਼ੂਦ ਹਮੇਸ਼ਾ ਬਚਿਆ ਰਹਿੰਦਾ ਹੈ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀ ਗੁਰਿੰਦਰ ਪਾਲ ਸਿੰਘ ਸਹੋਤਾ, ਐਸ.ਪੀ. (ਐਚ) ਸ਼੍ਰੀ
ਰਾਕੇਸ਼ ਕੁਮਾਰ, ਸਹਾਇਕ ਕਮਿਸ਼ਨਰ (ਜ) ਸ਼੍ਰੀ ਓਮ ਪ੍ਰਕਾਸ਼ ਅਤੇ ਸਹਾਇਕ ਕਮਿਸ਼ਨਰ (ਸ਼ਿਕਾਇਤਾਂ)
ਸ਼੍ਰੀ ਦੀਪਕ ਰੁਹੇਲਾ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।