ਸੰਗਰੂਰ, 8 ਫਰਵਰੀ (ਕਰਮਜੀਤ ਰਿਸ਼ੀ) ਕਿਸਾਨ ਮੰਗਾਂ ਨੂੰ ਲੈ ਕੇ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਅਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾ ਦੀ ਅਗਵਾਈ ਹੇਠ ਸੈਂਕੜੇ ਕਿਸਾਨਾਂ ਨੇ ਪਿੰਡ ਖਿਆਲਾ ਕਲਾਂ ਨੇੜੇ ਬਠਿੰਡਾ ਪਟਿਆਲਾ ਰੋਡ ਤੇ ਧਰਨਾ ਦੇ ਕੇ ਦੋ ਘੰਟਿਆਂ ਲਈ ਆਵਾਜਾਈ ਠੱਪ ਕੀਤੀ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਬੁਲਾਰਿਆਂ ਨੇ ਕਿਸਾਨਾਂ ਦੇ ਸਿਰ ਚੜ੍ਹੇ ਸਮੁੱਚੇ ਕਰਜ਼ੇ ਖਤਮ ਕਰਨ ਅਤੇ ਕਰਜ਼ੇ ਕਾਰਨ ਖ਼ੁਦਕੁਸ਼ੀ ਪੀੜਤ ਪਰਿਵਾਰਾਂ ਨੂੰ ਦਸ ਦਸ ਲੱਖ ਰੁਪਏ ਦਾ ਮੁਆਵਜ਼ਾ ਸਰਕਾਰੀ ਨੌਕਰੀ ਦੇਣ ਦੀ ਮੰਗ ਕੀਤੀ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਦਾ ਦੇ ਜ਼ਿਲ੍ਹਾ ਸਕੱਤਰ ਮਹਿੰਦਰ ਸਿੰਘ ਭੈਣੀ ਬਾਘਾ ਨੇ ਕਿਹਾ ਕਿ ਕੈਪਟਨ ਹਕੂਮਤ ਨੂੰ ਕਿਸਾਨਾਂ ਨਾਲ ਕੀਤੇ ਵਾਅਦਿਆਂ ਤੋਂ ਭੱਜਣ ਨਹੀਂ ਦਿੱਤਾ ਜਾਵੇਗਾ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨਖਰੇ ਨਾ ਕਰੇ ਸਗੋਂ ਕਿਸਾਨਾਂ ਦੇ ਕਰਜ਼ੇ ਖ਼ਤਮ ਕਰੇ ਅਵਾਰਾ ਪਸ਼ੂਆਂ ਦੀ ਸਮੱਸਿਆ ਦਾ ਪੱਕਾ ਹੱਲ ਕਰੇ ਬੇਰੁਜ਼ਗਾਰ ਨੌਜਵਾਨਾਂ ਨੂੰ ਕੰਮ ਦੇਣ ਦੀ ਗਰੰਟੀ ਕਰਨ ਦੇ ਨਾਲ ਨਾਲ ਲੋਕਾਂ ਨਾਲ ਕੀਤੇ ਹੋਏ ਚੋਣ ਵਾਅਦਿਆਂ ਨੂੰ ਤੁਰੰਤ ਪੂਰਾ ਕਰੇ ਅਜਿਹਾ ਨਾ ਹੋਣ ਦੀ ਸੂਰਤ ਵਿੱਚ ਕਿਸਾਨਾਂ ਦੇ ਸੰਘਰਸ਼ ਦਾ ਸਾਹਮਣਾ ਕਰਨ ਲਈ ਲਗਾਤਾਰ ਤਿਆਰ ਰਹੇ ਬੀਕੇਯੂ ਉੁਗਰਾਹਾ ਦੇ ਜ਼ਿਲ੍ਹਾ ਪ੍ਰਧਾਨ ਰਾਮ ਸਿੰਘ ਭੈਣੀਬਾਘਾ ਨੇ ਕਿਹਾ ਕਿ ਕੈਪਟਨ ਸਰਕਾਰ ਨੇ ਕਿਸਾਨਾਂ ਨੂੰ ਕੁਝ ਦੇਣ ਦੀ ਬਜਾਏ ਸਗੋਂ ਖੇਤੀ ਮੋਟਰਾਂ ਦੇ ਬਿੱਲ ਲਾਉਣ ਲਈ ਰਾਹ ਲੱਭ ਲਏ ਨੇ ਜਿਸ ਤਹਿਤ ਖੇਤੀ ਮੋਟਰਾਂ ਤੇ ਮੀਟਰ ਲਾਉਣ ਦੀ ਤਿਆਰੀ ਵਿੰਡ ਦਿੱਤੀ ਹੈ ਸਰਕਾਰੀ ਥਰਮਲ ਪਲਾਂਟ ਬੰਦ ਕਰਕੇ ਸਮੁੱਚੇ ਊਰਜਾ ਪ੍ਰਬੰਧ ਨੂੰ ਪ੍ਰਾਈਵੇਟ ਕੰਪਨੀਆਂ ਦੇ ਹਵਾਲੇ ਕੀਤਾ ਜਾ ਰਿਹਾ ਹੈ ਇਸ ਮੌਕੇ ਬੀ ਕੇ ਯੂ ਡਕੌਦਾ ਦੇ ਬਲਾਕ ਪ੍ਰਧਾਨ ਬਲਵਿੰਦਰ ਖਿਆਲਾਂ ਰਾਜ ਅਕਲੀਆਂ ਕੇਵਲ ਮਾਖਾ ਮੱਖਣ ਸਿੰਘ ਭੈਣੀ ਬਾਘਾ ਬੀ ਕੇ ਯੂ ਏਕਤਾ ਉਗਰਾਹਾ ਦੇ ਜਗਦੇਵ ਸਿੰਘ ਭੈਣੀ ਬਾਘਾ ਭੋਲਾ ਸਿੰਘ ਮਾਖਾ ਸਾਧੂ ਸਿੰਘ ਅਲੀਸ਼ੇਰ ਹਰਿੰਦਰ ਸਿੰਘ ਟੋਨੀ ਭੈਣੀਬਾਘਾ ਨੇ ਸਬੋਧਨ ਕੀਤਾ।