ਮਾਨਸਾ 11 ਫਰਵਰੀ (ਤਰਸੇਮ ਸਿੰਘ ਫਰੰਡ ) ਸੂਬਾ ਸਰਕਾਰ ਨੌਜਵਾਨਾਂ ਦੇ ਭਵਿੱਖ ਸੰਵਾਰਨ ਲਈ
ਵਚਨਬੱਧ ਹੈ। ਇਹ ਪ੍ਰਗਟਾਵਾ ਧੁਰੀ ਹਲਕੇ ਦੇ ਵਿਧਾਇਕ ਦਲਬੀਰ ਸਿੰਘ ਗੋਲਡੀ ਨੇ ਸਥਾਨਕ ਸ਼ਹਿਰ
ਦੇ ਅਰਵਿੰਦ ਨਗਰ ਚ ਗਲੋਬਲ ਫਲਾਈਓਵਰਜ਼ ਆਈਲੈਟਸ ਕੋਚਿੰਗ ਸੈਂਟਰ ਦਾ ਉਦਘਾਟਨ ਕਰਨ ਮੌਕੇ ਕੀਤਾ।
ਉਨ੍ਹਾਂ ਕਿਹਾ ਕਿ ਨੌਜ਼ਵਾਨਾਂ ਨੂੰ ਸਿੱਖਿਅਤ ਕਰਕੇ ਉਨ੍ਹਾਂ ਦੀ ਜ਼ਿੰਦਗੀ ਨੂੰ ਚਮਕਾਇਆ ਜਾ
ਸਕਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਚ ਵੱਧ ਤੋਂ ਵੱਧ ਨੌਜਵਾਨਾਂ ਨੂੰ ਸਿੱਖਿਅਤ ਕਰਨ ਲਈ
ਪੰਜਾਬ ਸਰਕਾਰ ਵੱਲੋਂ ਯਤਨ ਕੀਤੇ ਜਾ ਰਹੇ ਹਨ ਅਤੇ ਉਨ੍ਹਾਂ ਵੱਲੋਂ ਕਈ ਸੰਸਥਾਵਾਂ ਚਲਾ ਕੇ
ਯੁਵਾ ਪੀੜੀ ਨੂੰ ਸਿੱਖਿਆ ਵਾਲੇ ਪਾਸੇ ਪੇ੍ਰਰਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ
ਕਾਂਗਰਸ ਸਰਕਾਰ ਹਰ ਵਰਗ ਦੀ ਹਿਤੈਸ਼ੀ ਰਹੀ ਹੈ ਅਤੇ ਪੰਜਾਬ ਦਾ ਵਿਕਾਸ ਵੀ ਕਾਂਗਰਸ ਸਰਕਾਰ
ਸਮੇਂ ਹੋਇਆ ਹੈ। ਉਨ੍ਹਾਂ ਦੱਸਿਆ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਮੁਕਤ ਕਰਨ ਲਈ ਵਿਸ਼ੇਸ਼
ਮੁਹਿੰਮ ਚਲਾਈ ਜਾ ਰਹੀ ਹੈ। ਕੋਚਿੰਗ ਸੈਂਟਰ ਦੇ ਮੈਨੇਜਿੰਗ ਡਾਇਰੈਕਟਰ ਬਿਕਰਮਜੀਤ ਸਿੰਘ
ਜਟਾਣਾ ਨੇ ਕਿਹਾ ਕਿ ਆਈਲੈਟਸ ਕਰਨ ਵਾਲੇ ਨੌਜਵਾਨਾਂ ਨੂੰ ਕੋਚਿੰਗ ਸੈਂਟਰ ਵਿੱਚ ਆਧੁਨਿਕ
ਤਰੀਕੇ ਨਾਲ ਪੜਾਉਣ ਦਾ ਪ੍ਰਬੰਧ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਤਜ਼ਰਬੇਕਾਰ ਸਟਾਫ
ਨੌਜਵਾਨਾਂ ਨੂੰ ਕੋਚਿੰਗ ਸੈਂਟਰ ਚ ਪੜ੍ਹਾਈ ਕਰਵਾਉਣਗੇ। ਉਨ੍ਹਾਂ ਕਿਹਾ ਕਿ ਲੋੜਵੰਦ
ਵਿਦਿਆਰਥੀਆਂ ਨੂੰ ਵਿਸ਼ੇਸ਼ ਸਹੂਲਤ ਦਿੱਤੀ ਜਾਵੇਗੀ।