Breaking News

ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ ਤਹਿਤ ਮਸ਼ਾਲ ਮਾਰਚ  ਬਠਿੰਡਾ ‘ਚ ਕੱਢਿਆ ਗਿਆ।

ਬਠਿੰਡਾ, 12 ਫਰਵਰੀ (  ਦਲਜੀਤ ਸਿੰਘ ਸਿਧਾਣਾ ) ਪੰਜਾਬ ਸਰਕਾਰ ਦੇ ‘ਪੜ੍ਹੋ ਪੰਜਾਬ,
ਪੜ੍ਹਾਓ ਪੰਜਾਬ’ ਪ੍ਰਾਜੈਕਟ ਤਹਿਤ ਨਿਵੇਕਲੀ ਪਹਿਲ ਕਰਦਿਆਂ ਸਿੱਖਿਆ ਵਿਭਾਗ ਵਲੋਂ ਬੱਚਿਆਂ
ਨੂੰ ਪਿੰਡਾਂ ਤੇ ਸ਼ਹਿਰਾਂ ਦੇ ਪ੍ਰਾਇਮਰੀ ਸਕੂਲਾਂ ਵਿਚ ਨਰਸਰੀ, ਐਲ.ਕੇ.ਜੀ ਅਤੇ ਯੂ.ਕੇ.ਜੀ.
ਜਮਾਤਾਂ ‘ਚ ਦਾਖਲ ਕਰਵਾਉਣ ਵਾਸਤੇ ਉਨ੍ਹਾਂ ਦੇ ਮਾਪਿਆਂ ਨੂੰ ਉਤਸ਼ਾਹਤ ਕਰਨ ਲਈ ਬਠਿੰਡਾ
ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਦੇ ਸਰਕਾਰੀ ਸਕੂਲਾਂ ‘ਚ ਮਸ਼ਾਲ ਮਾਰਚ ਕੱਢਿਆ ਗਿਆ। ਇਸ ਮਸ਼ਾਲ
ਮਾਰਚ ਨੂੰ ਰਵਾਨਾ ਕਰਨ ਤੋਂ ਪਹਿਲਾਂ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਸ਼੍ਰੀਮਤੀ ਮਨਿੰਦਰ
ਕੌਰ ਵਲੋਂ ਤਿਰੰਗਾ ਝੰਡਾ ਲਹਿਰਾਇਆ ਗਿਆ ਅਤੇ ਉਨ੍ਹਾਂ ਨੇ ਮਸ਼ਾਲ ਮਾਰਚ ਕਾਫਲੇ ਨੂੰ ਹਰੀ ਝੰਡੀ
ਦੇ ਕੇ ਰਵਾਨਾ ਕੀਤਾ। ਇਹ ਮਸ਼ਾਲ ਮਾਰਚ ਅੱਜ ਮਾਨਸਾ ਜ਼ਿਲ੍ਹਾ ਤੋਂ ਦਾਖਲ ਹੋ ਕੇ ਤਲਵੰਡੀ ਸਾਬੋ
ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਪੁੱਜਾ ਅਤੇ ਇਸ ਮਸ਼ਾਲ ਮਾਰਚ ਨੂੰ ਅੱਗੇ ਵਧਾਉਦਿਆਂ
ਸਰਕਾਰੀ ਸਕੂਲ ਤੋਂ ਪੂਰੇ ਉਤਸ਼ਾਹ ਨਾਲ ਅੱਗੇ ਤੋਰਿਆ ਗਿਆ।ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ)
ਸ਼੍ਰੀਮਤੀ ਮਨਿੰਦਰ ਕੌਰ ਨੇ ਦੱਸਿਆ ਕਿ ਇਹ ਮਸ਼ਾਲ ਮਾਰਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ
ਤਲਵੰਡੀ ਸਾਬੋ ਤੋਂ ਸ਼ੁਰੂ ਹੋ ਕੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭਾਗੀਵਾਂਦਰ, ਸਰਕਾਰੀ
ਸੀਨੀਅਰ ਸੈਕੰਡਰੀ ਸਕੂਲ ਜੀਵਨ ਸਿੰਘ ਵਾਲਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੋਟਸ਼ਮੀਰ,
ਸਰਕਾਰੀ ਮਿਡਲ ਸਕੂਲ ਕਟਾਰ ਸਿੰਘ ਵਾਲਾ, ਸਰਕਾਰੀ ਮਿਡਲ ਸਕੂਲ ਗੁਲਾਬਗੜ੍ਹ, ਸਰਕਾਰੀ ਸੀਨੀਅਰ
ਸੈਕੰਡਰੀ  ਸਕੂਲ ਜੱਸੀ ਪੌ ਵਾਲੀ, ਸਰਕਾਰੀ ਸੀਨੀਅਰ ਸੈਕੰਡਰੀ  ਸਕੂਲ ਜੋਧਪੁਰ ਰੋਮਾਣਾ,
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਰੂਆਣਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜੈ ਸਿੰਘ
ਵਾਲਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘੁੱਦਾ, ਆਦਰਸ਼ ਸਕੂਲ ਨੰਦਗੜ੍ਹ, ਸਰਕਾਰੀ ਮਿਡਲ ਸਕੂਲ
ਚੱਕ ਅਤਰ ਸਿੰਘ ਵਾਲਾ, ਕਾਲਝਰਾਣੀ ਤੋਂ ਹੁੰਦੀ ਹੋਈ ਮੁਕਤਸਰ ਜ਼ਿਲ੍ਹੇ ਵਿਚ ਦਾਖਲ ਹੋ ਗਿਆ।
ਉਨ੍ਹਾਂ ਦੱਸਿਆ ਕਿ ਇਸ ਮਸ਼ਾਲ ਮਾਰਚ ‘ਚ ਸਕੂਲੀ ਵਿਦਿਆਰਥੀਆਂ ਵਲੋਂ ਪੂਰੇ ਉਤਸ਼ਾਹ ਨਾਲ ਭਾਗ
ਲਿਆ ਗਿਆ ਅਤੇ ਇਸ ਮੌਕੇ ਵਿਦਿਆਰਥੀਆਂ ਨੇ ਰੰਗਾਂ-ਰੰਗ ਸੱਭਿਆਚਾਰਕ ਪੇਸ਼ਕਾਰੀਆਂ ਵੀ ਦਿੱਤੀਆਂ।
ਇਸ ਮੌਕੇ ਵਿਦਿਆਰਥੀਆਂ ਵਲੋਂ ਮਾਪਿਆਂ ਨੂੰ ਜਾਗਰੂਕ ਕਰਨ ਲਈ ਹੱਥਾਂ ‘ਚ ਸਰਕਾਰ ਵਲੋਂ ਸ਼ੁਰੂ
ਕੀਤੀ ਗਈ ਇਸ ਨਵੀਂ ਸਕੀਮ ਸਬੰਧੀ ਜਾਣਕਾਰੀ ਦਿੰਦੀਆਂ ਤੱਖਤੀਆਂ ਅਤੇ ਬੈਨਰ ਵੀ ਦਿਖਾਏ ਗਏੇ ਸਨ।
ਉਨ੍ਹਾਂ ਦੱਸਿਆ ਕਿ ਸਰਕਾਰ ਨੇ 3 ਸਾਲ ਤੇ ਇਸ ਤੋਂ ਵੱਧ ਉਮਰ ਦੇ ਜ਼ਿਆਦਾ ਤੋਂ ਜ਼ਿਆਦਾ ਬੱਚਿਆਂ
ਨੂੰ ਨਰਸਰੀ ਤੋਂ 5ਵੀਂ ਜਮਾਤ ਤੱਕ ਸਰਕਾਰੀ ਸਕੂਲਾਂ ‘ਚ ਦਾਖ਼ਲ ਕਰਵਾਉਣ ਲਈ ਇਨ੍ਹਾਂ ਦੇ
ਮਾਪਿਆਂ ਨੂੰ ਉਤਸ਼ਾਹਤ ਕਰਨ ਲਈ ਇਸ ਮਸ਼ਾਲ ਮਾਰਚ ਦਾ ਪ੍ਰੋਗਰਾਮ ਉਲੀਕਿਆ ਹੈ। ਇਸ ਤਹਿਤ ਸਰਕਾਰੀ
ਪ੍ਰਾਇਮਰੀ ਸਕੂਲਾਂ ਵਿਖੇ ਉਚ ਵਿਦਿਆ ਪ੍ਰਾਪਤ ਅਧਿਆਪਕਾਂ ਵੱਲੋਂ ਖੇਡ ਵਿਧੀ ਨਾਲ ਪੜ੍ਹਾਈ
ਕਰਵਾਈ ਜਾਵੇਗੀ। ਇਨ੍ਹਾਂ ਵਿਦਿਆਰਥੀਆਂ ਲਈ ਵਰਦੀ, ਕਿਤਾਬਾਂ, ਮਿਡ ਡੇ ਮੀਲ, ਦਾਖਲਾ ਫ਼ੀਸ ਆਦਿ
ਮੁਫ਼ਤ ਹੋਵੇਗੀ ਅਤੇ ਇਨ੍ਹਾਂ ਨੂੰ ਮਿਲਣ ਵਾਲੀਆਂ ਸਹੂਲਤਾਂ ਜਿਨ੍ਹਾਂ ਵਿਚ ਲਾਇਬ੍ਰੇਰੀ, ਸਮਾਰਟ
ਜਮਾਤ ਕਮਰੇ, ਸਿੱਖਣ-ਸਿਖਾਉਣ ਲਈ ਸਮਗਰੀ ਅਤੇ ਹੋਰ ਸਰਕਾਰੀ ਸਹੂਲਤਾਂ ਦਿੱਤੀਆਂ ਜਾਣਗੀਆਂ।ਇਸ
ਮੌਕੇ ਜ਼ਿਲ੍ਹਾ ਸਾਇੰਸ ਸੁਪਰਵਾਈਜ਼ਰ ਮੈਡਮ ਬਲਜੀਤ ਕੌਰ, ਏ.ਈ.ਓ. ਗੁਰਪ੍ਰੀਤ ਸਿੰਘ, ਬੀ.ਪੀ.ਓ.
ਬਠਿੰਡਾ ਸ਼੍ਰੀ ਦਰਸ਼ਨ ਸਿੰਘ ਜੀਦਾ, ਬੀ.ਪੀ.ਓ. ਸੰਗਤ ਅਮਰਜੀਤ ਕੌਰ, ਜ਼ਿਲ੍ਹਾ ਗਾਇਡੈਂਸ
ਕਾਊਂਸਲਰ ਬਲਜਿੰਦਰ ਸਿੰਘ, ਬਲਰਾਜ ਸਿੰਘ, ਜਗਸੀਰ ਸਿੰਘ ਅਤੇ ਜਸਵਿੰਦਰ ਸਿੰਘ ਚਹਿਲ, ਸਕੂਲਾਂ
ਦੇ ਅਧਿਆਪਕ ਆਦਿ ਹਾਜ਼ਰ ਸਨ।

Leave a Reply

Your email address will not be published. Required fields are marked *

This site uses Akismet to reduce spam. Learn how your comment data is processed.