• ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਖਟਕੜ ਕਲਾਂ ਤੋਂ ਸਿੱਧੇ ਪ੍ਰਸਾਰਣ ਰਾਹੀਂ ਡੇਪੋ ਵਲੰਟੀਅਰਾਂ, ਨੌਜਵਾਨਾਂ ਅਤੇ ਹਾਜ਼ਰ ਨਾਗਰਿਕਾਂ ਨੇ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਲਈ ਲਿਆ ਪ੍ਰਣ
ਕੈਪਟਨ ਸਰਕਾਰ ਵੱਲੋ ਨਸ਼ਿਆਂ ਦੇ ਖਾਤਮੇ ਲਈ ਚੁੱਕੇ ਗਏ ਕਦਮਾਂ ਸਦਕਾ ਸੂਬੇ ਵਿੱਚੋਂ ਨਸ਼ਿਆਂ ਨੂੰ ਪਈ ਠੱਲ-ਡਾ. ਹਰਜੋਤ ਕਮਲ
ਕਿਹਾ, ਮਹਾਨ ਸ਼ਹੀਦਾਂ ਦੇ ਪੰਜਾਬ ਨੂੰ ਨਸ਼ਾ ਮੁਕਤ ਕਰਨ ਦੇ ਸਿਰਜੇ ਸੁਪਨਿਆਂ ਨੂੰ ਸਾਕਾਰ ਕਰਨ ਦਾ ਨੌਜਵਾਨਾਂ ਲਈ ਸੁਨਿਹਰੀ ਅਵਸਰ
ਡੇਪੋ ਵਲੰਟੀਅਰਾਂ ਵਜੋਂ ਰਜਿਸਟਰੇਸ਼ਨ ਕਰਵਾਉਣ ਲਈ ਜ਼ਿਲ•ੇ ਦੇ ਨੌਜਵਾਨਾਂ ਵਿੱਚ ਭਾਰੀ ਉਤਸ਼ਾਹ-ਡਿਪਟੀ ਕਮਿਸ਼ਨਰ
ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ ਮੌਕੇ ਜ਼ਿਲ•ਾ ਪੱਧਰੀ ਯੁਵਾ ਸਸ਼ਕਤੀਕਰਨ ਦਿਵਸ ਸਥਾਨਕ ਅਨਾਜ ਮੰਡੀ ਵਿਖੇ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਖਟਕੜ ਕਲਾਂ ਤੋਂ ਸਿੱਧੇ ਪ੍ਰਸਾਰਣ ਰਾਹੀਂ ਡੇਪੋ ਵਲੰਟੀਅਰਾਂ, ਨੌਜਵਾਨਾਂ ਅਤੇ ਹਾਜ਼ਰ ਨਾਗਰਿਕਾਂ ਨੇ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਲਈ ਪ੍ਰਣ ਲਿਆ।ਇਸ ਮੌਕੇ ਵਿਧਾਇਕ ਮੋਗਾ ਡਾ: ਹਰਜੋਤ ਕਮਲ, ਡਿਪਟੀ ਕਮਿਸ਼ਨਰ ਦਿਲਰਾਜ ਸਿੰਘ, ਸੀਨੀਅਰ ਕਪਤਾਨ ਪੁਲਿਸ ਰਾਜ ਜੀਤ ਸਿੰਘ ਹੁੰਦਲ, ਵਧੀਕ ਡਿਪਟੀ ਕਮਿਸ਼ਨਰ ਜਗਵਿੰਦਰਜੀਤ ਸਿੰਘ ਗਰੇਵਾਲ, ਜਿਲ•ਾ ਪ੍ਰਧਾਨ ਕਾਂਗਰਸ ਕਰਨਲ ਬਾਬੂ ਸਿੰਘ ਅਤੇ ਸ਼ਹਿਰੀ ਪ੍ਰਧਾਨ ਕਾਂਗਰਸ ਵਿਨੋਦ ਬਾਂਸਲ ਵੀ ਮੌਜੂਦ ਸਨ।
ਇਸ ਮੌਕੇ ਵਿਧਾਇਕ ਮੋਗਾ ਡਾ: ਹਰਜੋਤ ਕਮਲ ਨੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਦਿਆਂ ਕਿਹਾ ਕਿ ਕੈਪਟਨ ਸਰਕਾਰ ਦਾ ਸੂਬੇ ਨੂੰ ਨਸ਼ਾ ਮੁਕਤ ਕਰਨ ਦਾ ਦ੍ਰਿੜ ਸੰਕਲਪ ਹੈ ਅਤੇ ਸਰਕਾਰ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਚੁੱਕੇ ਗਏ ਕਦਮਾਂ ਸਦਕਾ ਸੂਬੇ ਵਿੱਚੋਂ ਨਸ਼ਿਆਂ ਨੂੰ ਠੱਲ ਵੀ ਪਈ ਹੈ। ਉਨ•ਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਨੇ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ ‘ਤੇ ਨੌਜਵਾਨਾਂ ‘ਚੋਂ ਨਸ਼ਿਆਂ ਦੇ ਖਾਤਮੇ ਦਾ ਲਿਆ ਗਿਆ ਇਤਿਹਾਸਕ ਫ਼ੈਸਲਾ ਬਹੁਤ ਹੀ ਸ਼ਲਾਘਾਯੋਗ ਹੈ। ਉਨ•ਾਂ ਕਿਹਾ ਕਿ ਸਮਾਜ ਵਿੱਚੋਂ ਨਸ਼ਿਆਂ ਦੀ ਲਾਹਣਤ ਦਾ ਖਾਤਮਾ ਕਰਕੇ ਹੀ ਸੂਬੇ ਦਾ ਆਰਥਿਕ ਵਿਕਾਸ ਸੰਭਵ ਹੈ। ਉਨ•ਾਂ ਨੌਜਵਾਨਾਂ ਨੂੰ ਪ੍ਰੇਰਣਾ ਦਿੰਦਿਆਂ ਕਿਹਾ ਕਿ ਇਨ•ਾਂ ਮਹਾਨ ਸ਼ਹੀਦਾਂ ਦੇ ਪੂਰਨਿਆਂ ‘ਤੇ ਚੱਲਦੇ ਹੋਏ ਉਨ•ਾਂ ਦੇ ਨਸ਼ਾ ਮੁਕਤ ਪੰਜਾਬ ਦੇ ਸਿਰਜੇ ਸੁਪਨਿਆਂ ਨੂੰ ਸਾਕਾਰ ਕਰਨ ਦਾ ਇਹ ਸੁਨਿਹਰੀ ਅਵਸਰ ਹੈ, ਇਸ ਲਈ ਯੁਵਾ ਵਰਗ ਨੂੰ ਡਟ ਕੇ ਪੰਜਾਬ ਸਰਕਾਰ ਦੀ ਇਸ ਮੁਹਿੰਮ ‘ਚ ਮੋਢੇ ਨਾਲ ਮੋਢਾ ਜੋੜ ਕੇ ਭਰਪੂਰ ਯੋਗਦਾਨ ਪਾਉਣਾ ਚਾਹੀਦਾ ਹੈ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਡਰੱਗ ਅਬਿਊਜ਼ ਪ੍ਰੀਵੈਨਸ਼ਨ ਅਫ਼ਸਰ (ਡੇਪੋ) ਵਜੋਂ ਰਜਿਸਟ੍ਰੇਸ਼ਨ ਕਰਵਾਉਣ ਲਈ ਨੌਜਵਾਨਾਂ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ ਅਤੇ ਹੁਣ ਤੱਕ ਲਗਭੱਗ 12 ਹਜ਼ਾਰ ਨੌਜਵਾਨਾਂ ਵੱਲੋਂ ਡੈਪੋ ਵਾਲੰਟੀਅਰ ਵਜੋਂ ਰਜਿਸਟ੍ਰੇਸ਼ਨ ਕਰਵਾਈ ਜਾ ਚੁੱਕੀ ਹੈ।ਉਨ•ਾਂ ਕਿਹਾ ਕਿ ਇਹ ਡੈਪੋ ਵਲੰਟੀਅਰ ਜ਼ਿਲ•ੇ ਦੇ ਪਿੰਡਾਂ ‘ਚ ਤਨ-ਮਨ ਨਾਲ ਨਸ਼ਿਆਂ ਖਿਲਾਫ਼ ਪੰਜਾਬ ਅਤੇ ਪੰਜਾਬੀਅਤ ਨੂੰ ਬਚਾਉਣ ਅਤੇ ਸਰਕਾਰ ਦੀਆਂ ਨੀਤੀਆਂ ਦੀ ਸਫਲਤਾ ਲਈ ਆਪਣਾ ਯੋਗਦਾਨ ਪਾਉਣਗੇ। ਉਨ•ਾਂ ਜ਼ਿਲ•ੇ ਦੇ ਸਮੁੱਚੇ ਨਾਗਰਿਕਾਂ ਨੂੰ ਨਸ਼ਾ-ਮੁਕਤ ਅਤੇ ਨਰੋਆ ਸਮਾਜ ਸਿਰਜਣ ਲਈ ਅੱਗੇ ਆਉਣ ਦੀ ਅਪੀਲ ਕੀਤੀ। ਉਨ•ਾਂ ਦੱਸਿਆ ਕਿ ਜ਼ਿਲ•ਾ ਪੱਧਰ ਤੋਂ ਇਲਾਵਾ ਸਬ ਡਵੀਜ਼ਨ ਪੱਧਰ ‘ਤੇ ਵੀ ਯੁਵਾ ਸ਼ਸ਼ਕਤੀਕਰਨ ਦਿਵਸ ਮਨਾਇਆ ਗਿਆ ਹੈ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਐਸ.ਡੀ.ਐਮ. ਮੋਗਾ ਸੁਖਪ੍ਰੀਤ ਸਿੰਘ ਸਿੱਧੂ, ਐਸ.ਪੀ. ਵਜ਼ੀਰ ਸਿੰਘ ਤੇ ਪ੍ਰਿਥੀਪਾਲ ਸਿੰਘ, ਜਨਰਲ ਸਕੱਤਰ ਕਾਂਗਰਸ ਡਾਕਟਰ ਤਾਰਾ ਸਿੰਘ, ਸਾਬਕਾ ਜਿਲ•ਾ ਪ੍ਰਧਾਨ ਕਾਂਗਰਸ ਸ਼ਹਿਰੀ ਓਪਿੰਦਰ ਸਿੰਘ ਗਿੱਲ, ਸਵਰਨ ਸਿੰਘ ਆਦੀਵਾਲ, ਜਗਸੀਰ ਸਿੰਘ ਮੰਗੇਵਾਲ, ਗੁਰਸੇਵਕ ਸਿੰਘ ਚੀਮਾ, ਵੱਖ ਵੱਖ ਵਿਭਾਗਾਂ ਦੇ ਅਧਿਕਾਰੀ/ਕ੍ਰਮਚਾਰੀ ਵੱਡੀ ਗਿਣਤੀ ਵਿੱਚ ਡੇਪੋ ਵਲੰਟੀਅਰ, ਨੌਜਵਾਨ ਅਤੇ ਜ਼ਿਲ•ੇ ਦੇ ਨਾਗਰਿਕ ਹਾਜ਼ਰ ਸਨ।