ਲੁਧਿਆਣਾ, 27 ਮਾਰਚ (000)-ਸਾਲ 2018-19 ਦੌਰਾਨ ਜ਼ਿਲ•ਾ ਲੁਧਿਆਣਾ ਦੀਆਂ ਸਾਰੀਆਂ ਮੰਡੀਆਂ
ਵਿੱਚ 8.67 ਲੱਖ ਮੀਟਰਕ ਟਨ ਕਣਕ ਦੀ ਖਰੀਦ ਹੋਣ ਦਾ ਅੰਦਾਜ਼ਾ ਹੈ, ਜਿਸ ਲਈ ਜ਼ਿਲ•ਾ ਪ੍ਰਸਾਸ਼ਨ
ਵੱਲੋਂ ਕੀਤੇ ਗਏ ਅਗਾਉੂਂ ਪ੍ਰਬੰਧਾਂ ‘ਤੇ ਡਿਪਟੀ ਕਮਿਸ਼ਨਰ ਸ੍ਰੀ ਪ੍ਰਦੀਪ ਕੁਮਾਰ ਅਗਰਵਾਲ ਨੇ
ਤਸੱਲੀ ਦਾ ਪ੍ਰਗਟਾਵਾ ਕੀਤਾ ਹੈ। ਸ੍ਰੀ ਅਗਰਵਾਲ ਨੇ ਖਰੀਦ ਕਾਰਜਾਂ ਤੇ ਪ੍ਰਬੰਧਾਂ ਦਾ ਜਾਇਜ਼ਾ
ਲੈਣ ਲਈ ਅੱਜ ਬੱਚਤ ਭਵਨ ਵਿਖੇ ਸੰਬੰਧਤ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਅਤੇ ਪੰਜਾਬ ਸਰਕਾਰ
ਦੀਆਂ ਹਦਾਇਤਾਂ ਬਾਰੇ ਜਾਣੂ ਕਰਵਾਇਆ। ਸੂਬੇ ਵਿੱਚ ਕਣਕ ਦੀ ਖਰੀਦ 1 ਅਪ੍ਰੈੱਲ ਤੋਂ ਸ਼ੁਰੂ ਹੋਣ
ਜਾ ਰਹੀ ਹੈ। ਜ਼ਿਲ•ਾ ਲੁਧਿਆਣਾ ਵਿੱਚ ਕਣਕ ਦੀ ਖਰੀਦ 104 ਮੰਡੀਆਂ ਵਿੱਚ ਕੀਤੀ ਜਾਵੇਗੀ।
ਸ੍ਰੀ ਅਗਰਵਾਲ ਨੇ ਖਰੀਦ ਕਾਰਜਾਂ ਨਾਲ ਸੰਬੰਧਤ ਸਮੂਹ ਅਧਿਕਾਰੀਆਂ ਅਤੇ ਖਰੀਦ ਏਜੰਸੀਆਂ ਦੇ
ਜ਼ਿਲ•ਾ ਮੈਨੇਜਰਾਂ ਨੂੰ ਸਪੱਸ਼ਟ ਹਦਾਇਤ ਕੀਤੀ ਕਿ ਪੰਜਾਬ ਸਰਕਾਰ ਕਣਕ ਦੀ ਸੁਚਾਰੂ ਖਰੀਦ ਨੂੰ
ਯਕੀਨੀ ਬਣਾਉਣ ਲਈ ਦ੍ਰਿੜ ਯਤਨਸ਼ੀਲ ਹੈ। ਮੁੱਖ ਮੰਤਰੀ ਦੀ ਇੱਛਾ ਹੈ ਕਿ ਕਿਸਾਨਾਂ ਨੂੰ ਮੰਡੀਆਂ
ਵਿੱਚ ਆਪਣੀ ਪੁੱਤਾਂ ਵਾਂਗ ਪਾਲੀ ਫਸਲ ਨੂੰ ਵੇਚਣ ਵਿੱਚ ਕਿਸੇ ਵੀ ਤਰ•ਾਂ ਦੀ ਕੋਈ ਸਮੱਸਿਆ
ਪੇਸ਼ ਨਾ ਆਵੇ। ਮੰਡੀਆਂ ਵਿੱਚ ਕਿਸਾਨਾਂ ਦੇ ਬੈਠਣ, ਪਾਣੀ, ਬਿਜਲੀ ਅਤੇ ਹੋਰ ਪ੍ਰਬੰਧ ਪੁਖ਼ਤਾ
ਹੋਣੇ ਚਾਹੀਦੇ ਹਨ। ਖਰੀਦ ਕਾਰਜਾਂ ਵਿੱਚ ਕਿਸੇ ਵੀ ਤਰ•ਾਂ ਦੀ ਢਿੱਲਮੁੱਠ ਕਿਸੇ ਵੀ ਹੀਲੇ
ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਦੋਸ਼ੀ ਪਾਏ ਜਾਣ ਵਾਲੇ ਅਧਿਕਾਰੀਆਂ ਖ਼ਿਲਾਫ਼ ਸਖ਼ਤ ਵਿਭਾਗੀ
ਕਾਰਵਾਈ ਕੀਤੀ ਜਾਵੇਗੀ। ਉਨ•ਾਂ ਕਿਹਾ ਕਿ ਖਰੀਦ ਕਾਰਜਾਂ ਦੌਰਾਨ ਕੋਈ ਵੀ ਅਧਿਕਾਰੀ ਅਤੇ
ਕਰਮਚਾਰੀ ਛੁੱਟੀ ਨਹੀਂ ਕਰੇਗਾ ਅਤੇ ਉਸਦਾ ਮੋਬਾਈਲ ਨੰਬਰ ਹਰ ਵੇਲੇ ਕਿਸਾਨਾਂ ਅਤੇ ਉੱਚ
ਅਧਿਕਾਰੀਆਂ ਦੀ ਸਹੂਲਤ ਲਈ ਚਾਲੂ ਰਹੇਗਾ।
ਉਨ•ਾਂ ਕਿਹਾ ਕਿ ਕਿਸਾਨਾਂ ਨੂੰ ਕਣਕ ਦੀ ਵੇਚ ਵਿੱਚ ਕਿਸੇ ਵੀ ਤਰ•ਾਂ ਦੀ ਸਮੱਸਿਆ ਪੇਸ਼ ਆਉਂਦੀ
ਹੈ ਤਾਂ ਉਹ ਖਰੀਦ ਕਾਰਜਾਂ ਵਿੱਚ ਲੱਗੇ ਕਿਸੇ ਵੀ ਅਧਿਕਾਰੀ ਨੂੰ ਕਿਸੇ ਵੀ ਵੇਲ•ੇ ਪਹੁੰਚ ਕਰ
ਸਕਦਾ ਹੈ। ਇਸ ਲਈ ਹਰੇਕ ਮੰਡੀ ਦੇ ਬਾਹਰ ਸੰਬੰਧਤ ਐੱਸ. ਡੀ. ਐੱਮ., ਜ਼ਿਲ•ਾ ਮੰਡੀ ਅਫ਼ਸਰ,
ਮੰਡੀ ਇੰਸਪੈਕਟਰ, ਮਾਰਕੀਟ ਕਮੇਟੀ ਦੇ ਸਕੱਤਰ, ਏਜੰਸੀ ਇੰਚਾਰਜ, ਸੁਪਰਵਾਈਜ਼ਰ ਅਤੇ ਆਕਸ਼ਨ
ਰਿਕਾਰਡਰ ਦੇ ਨਾਮ ਅਤੇ ਨੰਬਰ ਬੈਨਰ ‘ਤੇ ਛਪਵਾ ਕੇ ਲਗਾਏ ਜਾਣਗੇ। ਉਨ•ਾਂ ਸਾਰੇ ਐੱਸ. ਡੀ.
ਐੱਮਜ਼ ਨੂੰ ਹਦਾਇਤ ਕੀਤੀ ਕਿ ਉਹ ਸਾਰੀਆਂ ਮੰਡੀਆਂ ਦਾ ਖੁਦ ਦੌਰਾ ਕਰਕੇ ਸਾਰੇ ਪ੍ਰਬੰਧਾਂ ਦਾ
ਜਾਇਜ਼ਾ ਲੈਣ। ਉਨ•ਾਂ ਜ਼ਿਲ•ਾ ਮੰਡੀ ਅਫ਼ਸਰ ਨੂੰ ਹਦਾਇਤ ਕੀਤੀ ਕਿ ਉਹ ਹਰੇਕ ਮੰਡੀ ਦੇ ਬਾਹਰ
ਆਪਣਾ ਕਰਮਚਾਰੀ ਤਾਇਨਾਤ ਕਰਨ ਤਾਂ ਜੋ ਮੰਡੀ ਵਿੱਚ ਓਹੀ ਕਣਕ ਦੀ ਆਮਦ ਹੋ ਸਕੇ, ਜੋ ਸੁੱਕੀ
ਹੋਵੇ। ਉਨ•ਾਂ ਸਿਹਤ ਵਿਭਾਗ ਨੂੰ ਹਦਾਇਤ ਕੀਤੀ ਕਿ ਸਾਰੀਆਂ ਮੰਡੀਆਂ ਵਿੱਚੋਂ ਪੀਣ ਵਾਲੇ ਪਾਣੀ
ਦੇ ਨਮੂਨੇ ਲਏ ਜਾਣ ਅਤੇ ਉਨ•ਾਂ ਦੀ ਗੁਣਵੱਤਾ ਚੈੱਕ ਕੀਤੀ ਜਾਵੇ ਤਾਂ ਜੋ ਕਿਸਾਨਾਂ ਨੂੰ
ਮੰਡੀਆਂ ਵਿੱਚ ਸਾਫ਼ ਪੀਣ ਵਾਲੇ ਪਾਣੀ ਮੁਹੱਈਆ ਕਰਵਾਇਆ ਜਾ ਸਕੇ।
ਮੀਟਿੰਗ ਦੌਰਾਨ ਅਧਿਕਾਰੀਆਂ ਡਿਪਟੀ ਕਮਿਸ਼ਨਰ ਨੂੰ ਦੱਸਿਆ ਗਿਆ ਕਿ ਜ਼ਿਲ•ਾ ਲੁਧਿਆਣਾ ਵਿੱਚ 2.
52 ਲੱਖ ਹੈਕਟੇਅਰ ਰਕਬੇ ਵਿੱਚ ਕਣਕ ਦੀ ਬਿਜਾਈ ਕੀਤੀ ਗਈ ਸੀ, ਜਿਸ ਦੇ ਚੱਲਦਿਆਂ ਸਾਰੀਆਂ
ਏਜੰਸੀਆਂ ਵੱਲੋਂ ਇਸ ਸਾਲ 8.67 ਲੱਖ ਮੀਟਰਕ ਟਨ ਕਣਕ ਖਰੀਦ ਹੋਣ ਦਾ ਅੰਦਾਜ਼ਾ ਹੈ। ਉਨ•ਾਂ
ਦੱਸਿਆ ਕਿ ਕਣਕ ਦੀ ਖਰੀਦ ਤਹਿਤ ਪਨਗਰੇਨ, ਮਾਰਕਫੈੱਡ, ਪਨਸਪ, ਵੇਅਰਹਾਊਸ ਕਾਰਪੋਰੇਸ਼ਨ, ਪੰਜਾਬ
ਐਗਰੋ ਅਤੇ ਐੱਫ. ਸੀ. ਆਈ. ਵੱਲੋਂ ਵੰਡ ਦੇ ਮੁਤਾਬਿਕ ਕਣਕ ਦੀ ਖਰੀਦ ਕੀਤੀ ਜਾਵੇਗੀ। ਜ਼ਿਲ•ੇ
ਦੀਆਂ ਸਾਰੀਆਂ 104 ਮੰਡੀਆਂ ਵਿੱਚ ਲੋੜੀਂਦੇ ਸਟਾਫ਼ ਦੀ ਨਿਯੁਕਤੀ ਕੀਤੀ ਜਾ ਚੁੱਕੀ ਹੈ। ਕਰੇਟ,
ਕਵਰ ਅਤੇ ਹੋਰ ਸਮੱਗਰੀ ਸਾਰੀਆਂ ਏਜੰਸੀਆਂ ਕੋਲ ਲੋੜੀਂਦੀ ਮਾਤਰਾ ਵਿੱਚ ਉਪਲਬਧ ਹੈ। ਤਕਰੀਬਨ
ਸਾਰੇ ਪ੍ਰਬੰਧ ਮੁਕੰਮਲ ਹੋ ਚੁੱਕੇ ਹਨ, ਜਦਕਿ ਲੋੜੀਂਦੇ ਬਾਰਦਾਨੇ ਵਿੱਚੋਂ 29000 ਬੇਲ ਜਾਂ
ਗੱਠਾਂ (95 ਫੀਸਦੀ ਤੋਂ ਵਧੇਰੇ ਬਾਰਦਾਨਾ) ਵੱਖ-ਵੱਖ ਏਜੰਸੀਆਂ ਕੋਲ ਉਪਲੱਬਧ ਹੈ।
ਏਜੰਸੀਆਂ ਦੇ ਅਧਿਕਾਰੀਆਂ ਨੇ ਡਿਪਟੀ ਕਮਿਸ਼ਨਰ ਨੂੰ ਭਰੋਸਾ ਦਿੱਤਾ ਕਿ ਸੁਚਾਰੂ ਖਰੀਦ
ਪ੍ਰਬੰਧਾਂ ਵਿੱਚ ਕੋਈ ਵੀ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ। ਮੀਟਿੰਗ ਵਿੱਚ ਉਪਰੋਕਤ ਤੋਂ
ਇਲਾਵਾ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰ. ਇਕਬਾਲ ਸਿੰਘ ਸੰਧੂ, ਵਧੀਕ ਡਿਪਟੀ ਕਮਿਸ਼ਨਰ
(ਜਗਰਾਂਉ) ਸ੍ਰੀਮਤੀ ਨੀਰੂ ਕਤਿਆਲ ਗੁਪਤਾ, ਦੋਵੇਂ ਜ਼ਿਲ•ਾ ਖੁਰਾਕ ਅਤੇ ਸਪਲਾਈ ਕੰਟਰੋਲਰ,
ਸਾਰੀਆਂ ਖਰੀਦ ਏਜੰਸੀਆਂ ਦੇ ਅਧਿਕਾਰੀ, ਕਿਸਾਨ, ਆੜਤੀ, ਟਰਾਂਸਪੋਰਟ ਯੂਨੀਅਨਾਂ ਦੇ ਮੈਂਬਰ
ਹਾਜ਼ਰ ਸਨ।