ਮਾਨਸ਼ਾ 30 (. ਗੁਰਜਟ ਸਿੰਘ ) ਪਿੰਡ ਫਫੜੇ ਭਾਈਕੇ ਦੇ ਨੌਜਵਾਨ ਉਪਜਿੰਦਰ ਸਿੰਘ ਵੱਲੋਂ ਘਰੇਲੂ ਕਾਰਨਾਂ ਕਰਕੇ ਪਿੰਡ ਦੇ ਨੇੜਿਓਂ ਲੰਘਦੀ ਨਹਿਰ ਵਿਚ ਛਾਲ ਮਾਰ ਕੇ ਖ਼ੁਦਕੁਸ਼ੀ ਕੀਤੀ ਗਈ ਪੀੜਤ ਪਰਿਵਾਰ ਵੱਲੋਂ ਮਿ੍ਤਕ ਨੌਜਵਾਨ ਨੂੰ ਖੁਦਕੁਸ਼ੀ ਕਰਨ ਲਈ ਮਜਬੂਰ ਕਰਨ ਵਾਲੇ ਪਿਓ ਪੁੱਤ ਸਮੇਤ ਇੱਕ ਔਰਤ ਦੇ ਖ਼ਿਲਾਫ਼ ਭੀਖੀ ਥਾਣਾ ਵਿੱਚ ਮਾਮਲਾ ਦਰਜ ਕਰਵਾਇਆ ਗਿਆ ਸੀ ਇਸ ਘਟਨਾ ਨੂੰ ਇੱਕ ਹਫ਼ਤਾ ਬੀਤ ਜਾਣ ਤੋਂ ਬਾਅਦ ਵੀ ਭੀਖੀ ਪੁਲਿਸ ਵੱਲੋਂ ਕਥਿਤ ਦੋਸ਼ੀਾਆ ਗ੍ਰਿਫਤਾਰ ਨਾ ਕਰਨ ਦੇ ਵਿਰੋਧ ਵਜੋਂ ਪਿੰਡ ਫਫੜੇ ਭਾਈਕੇ ਦੇ ਲੋਕਾਂ ਵੱਲੋਂ ਜਮਹੂਰੀ ਕਿਸਾਨ ਸਭਾ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾ ਅਤੇ ਹਿੰਦ ਕਿਸਾਨ ਸਭਾ ਪੰਜਾਬ ਕਿਸਾਨ ਯੂਨੀਅਨ ਵੱਲੋਂ ਸ਼ੁੱਕਰਵਾਰ ਨੂੰ ਤੀਜੇ ਦਿਨ ਵੀ ਥਾਣਾ ਭੀਖੀ ਦਾ ਘਿਰਾਓ ਕਰਕੇ ਜ਼ਿਲ੍ਹਾ ਪੁਲਿਸ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ ਅਤੇ ਮ੍ਰਿਤਕਾ ਬਿੰਦਰ ਸਿੰਘ ਦੀ ਪਿੰਡ ਵਾਸੀਆਂ ਪਰਿਵਾਰ ਅਤੇ ਸੰਘਰਸ਼ਸ਼ੀਲ ਜਥੇਬੰਦੀਆਂ ਨੂੰ ਮਜਬੂਰੀ ਬੱਸ ਅੰਤਿਮ ਅਰਦਾਸ ਦੀਆਂ ਰਸਮਾਂ ਭੋਗਾ ਥਾਣਾ ਭੀਖੀ ਦੇ ਗੇਟ ਅੱਗੇ ਹੀ ਪਾਏ ਗਏ ਅੰਤਿਮ ਅਰਦਾਸ ਤੋਂ ਬਾਅਦ ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਮ੍ਰਿਤਕ ਦਾ ਸਹੁਰਾ ਸਾਬਕਾ ਸਰਪੰਚ ਅਕਾਲੀ ਦਲ ਦਾ ਆਗੂ ਹੋਣ ਕਰਕੇ ਮਾਮਲੇ ਨੂੰ ਰਫ਼ਾ ਦਫ਼ਾ ਕਰਨ ਲਈ ਪੁਲਸ ਤੇ ਦਬਾਅ ਪਾ ਰਿਹਾ ਹੈ ਜਿਸ ਨੂੰ ਪਿੰਡ ਵਾਸੀ ਅਤੇ ਸਿਆਸੀ ਜਥੇਬੰਦੀਆਂ ਕਦੇ ਵੀ ਸਫਲ ਨਹੀਂ ਹੋਣ ਦੇਣਗੀਆਂ ਅਤੇ ਪੀੜਤ ਪਰਿਵਾਰ ਨੂੰ ਇਨਸਾਫ ਮਿਲਣ ਤੱਕ ਸੰਘਰਸ਼ ਜਾਰੀ ਰੱਖਣ ਦਾ ਪ੍ਰਣ ਕੀਤਾ ਗਿਆ ਇਸ ਮੌਕੇ ਸੰਬੋਧਨ ਕਰਦਿਆਂ ਜਮਹੂਰੀ ਕਿਸਾਨ ਸਭਾ ਦੇ ਇਕਬਾਲ ਸਿੰਘ ਫਫੜੇ ਭਾਈਕੇ ਬੀ ਕੇ ਯੂ ਡਕੌਦਾਂ ਦੇ ਜਿਲਾ ਸਕੱਤਰ ਮਹਿੰਦਰ ਸਿੰਘ ਭੈਣੀ ਬਾਘਾ ਬੀ ਕੇ ਯੂ ਉਗਰਾਹਾ ਦੇ ਇੰਦਰਜੀਤ ਸਿੰਘ ਝੱਬਰ ਨੇ ਪੁਲਿਸ ਦੀ ਘਟੀਆ ਕਾਰਜਗਾਰੀ ਦੀ ਨਿਖੇਧੀ ਕਰਦਿਆਂ ਪੁਲਿਸ ਪ੍ਰਸ਼ਾਸਨ ਨੂੰ ਚਿਤਾਵਨੀ ਦਿੱਤੀ ਜੇਕਰ ਉਪਜਿੰਦਰ ਸਿੰਘ ਨੂੰ ਖੁਦਕੁਸ਼ੀ ਲਈ ਮਜਬੂਰ ਕਰਨ ਵਾਲੇ ਰਹਿੰਦੇ ਇਕ ਦੋਸ਼ੀ ਔਰਤ ਨੂੰ ਗ੍ਰਿਫ਼ਤਾਰ ਨਾ ਕੀਤਾ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਜ਼ਿਲ੍ਹਾ ਪ੍ਰਧਾਨ ਮਹਿੰਦਰ ਸਿੰਘ ਦਿਆਲਪੁਰਾ ਬਲਵਿੰਦਰ ਸ਼ਰਮਾ ਖਿਆਲਾ ਦਰਸ਼ਨ ਸਿੰਘ ਗੁਰਨੇ ਰਾਜ ਸਿੰਘ ਅਕਲੀਆ ਕੇਵਲ ਸਿੰਘ ਮਾਖਾ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਇੰਦਰਜੀਤ ਸਿੰਘ ਝੱਬਰ ਪੰਜਾਬ ਕਿਸਾਨ ਯੂਨੀਅਨ ਦੇ ਭੋਲਾ ਸਿੰਘ ਸਮਾਓ ਕੁੱਲ ਹਿੰਦ ਸਭਾ ਦੇ ਰੂਪ ਸਿੰਘ ਢਿੱਲੋਂ ਆਮ ਆਦਮੀ ਪਾਰਟੀ ਨਾਜਰ ਸਿੰਘ ਮਾਨਸ਼ਾਹੀਆ ਤੇ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਜਸਵੰਤ ਸਿੰਘ ਫਫੜੇ ਭਾਈਕੇ ਸ਼੍ਰੋਮਣੀ ਅਕਾਲੀ ਦਲ ਦੇ ਗੁਰਮੇਲ ਸਿੰਘ ਫਫੜੇ ਭਾਈਕੇ ਅਤੇ ਕ੍ਰਿਸ਼ਨ ਚੌਹਾਨ ਕਰਨੈਲ ਸਿੰਘ ਨੰਬਰਦਾਰ ਤਲਵਾਰਾ ਸਿੰਘ ਬੀਰਾ ਸਿੰਘ ਸਰਪੰਚ ਸੰਦੀਪ ਸਿੰਘ ਸਿੱਧੂ ਅਤੇ ਕਲੱਬ ਦੇ ਪ੍ਰਧਾਨ ਪਵਨ ਸਿੰਘ ਨੇ ਵੀ ਸੰਬੋਧਨ ਕੀਤਾ ਅਤੇ ਗੁਰਪ੍ਰੀਤ ਸਿੰਘ ਬਿੱਕੀ ਨੇ ਸਰਧਾ ਦੇ ਫੂਲ ਭੇਟ ਕੀਤੇ ਜਾਰੀ