ਸ਼ੇਰਪੁਰ (ਹਰਜੀਤ ਕਾਤਿਲ) ਭਾਰਤ ਦੀ ਸਰਵ ਉੱਚ ਅਦਾਲਤ ਸੁਪਰੀਮ ਕੋਰਟ ਵੱਲੋਂ ਐੱਸ ਸੀ /ਐੱਸ ਟੀ
ਐਕਟ ਨੂੰ ਖ਼ਤਮ ਕਰਨ ਦੇ ਸੰਦਰਭ ਵਿੱਚ ਕੀਤੇ ਗਏ ਫੈਸਲੇ ਤੇ ਚਿੰਤਾ ਜ਼ਾਹਿਰ ਕਰਦਿਆਂ ਬੇਗਮਪੁਰਾ
ਚੈਰੀਟੇਬਲ ਟਰੱਸਟ ਦੇ ਪ੍ਰਧਾਨ ਡਾ. ਸਮਸ਼ੇਰ ਸਿੰਘ ਬੱਧਣ ਨੇ ਪੱਤਰਕਾਰਾਂ ਨਾਲ ਗੱਲਬਾਤ
ਕਰਦਿਆਂ ਕਿਹਾ ਕਿ ਦਲਿਤ ਪਰਿਵਾਰਾਂ ਨੂੰ ਤਾਂ ਪਹਿਲਾਂ ਹੀ ਇਨਸਾਫ਼ ਨਹੀਂ ਮਿਲ ਰਿਹਾ ਜੇਕਰ
ਉਪਰੋਕਤ ਐਕਟ ਖਤਮ ਕਰ ਦਿੱਤਾ ਗਿਆ ਤਾਂ ਸਦੀਆਂ ਤੋਂ ਦੱਬੇ ਕੁਚਲੇ ਲੋਕਾਂ ਨੂੰ ਫਿਰ ਇਨਸਾਫ
ਕਿੱਥੋਂ ਮਿਲੇਗਾ । ਉਨ੍ਹਾਂ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਬਾਬਾ ਸਾਹਿਬ ਡਾ. ਭੀਮ ਰਾਓ
ਅੰਬੇਡਕਰ ਵੱਲੋਂ ਬਣਾਏ ਸੰਵਿਧਾਨ ਨਾਲ ਛੇੜਛਾੜ ਨਾ ਕੀਤੀ ਜਾਵੇ ਕਿਉਂਕਿ ਦਲਿਤ ਸਮਾਜ ਇਹ ਕਦੇ
ਬਰਦਾਸ਼ਤ ਨਹੀਂ ਕਰੇਗਾ। ਉਨ੍ਹਾਂ ਦਲਿਤ ਸਮਾਜ ਸੇਵੀ ਜਥੇਬੰਦੀਆਂ ਅਤੇ ਰਾਜਨੀਤਕ ਆਗੂਆਂ ਨੂੰ
ਅਪੀਲ ਕਰਦਿਆਂ ਕਿਹਾ ਕਿ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਸਾਨੂੰ ਸਾਰਿਆਂ ਨੂੰ ਇਕੱਠੇ ਹੋਣ
ਦੀ ਲੋੜ ਹੈ। ਉਨ੍ਹਾਂ ਕਿਹਾ ਕਿ 2 ਅਪਰੈਲ ਨੂੰ ਭਾਰਤ ਬੰਦ ਦੇ ਸੱਦੇ ਤੇ ਦੁਕਾਨਾਂ ਅਤੇ ਹੋਰ
ਅਦਾਰੇ ਬੰਦ ਰੱਖੇ ਜਾਣਗੇ ।