ਸੰਗਰੂਰ, 1 ਅਪੈ੍ਲ (ਕਰਮਜੀਤ ਰਿਸ਼ੀ) ਪੰਜਾਬ ਸਕੂਲ ਸਿੱਖਿਆ ਵਿਭਾਗ ਦੇ ਮੁੱਖੀ ਨੇ ਬੱਚਿਆਂ ਦੀ
ਸੁਰੱਖਿਆ ਦੇ ਮੱਦੇਨਜ਼ਰ ਰੱਖਦੇ ਹੋੲੇ ਕਿਸੇ ਅਣਸੁਖਾਵੀਂ ਘਟਨਾ ਨੂੰ ਧਿਆਨ ‘ਚ ਰੱਖਦੇ ਅੱਜ
ਸਕੂਲਾਂ ਨੂੰ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਹਨ। ਜਿਕਰਯੋਗ ਹੈ ਕਿ ਐੱਸ ਸੀ ਤੇ ਐੱਸ ਟੀ
ਭਾਈਚਾਰੇ ਵੱਲੋਂ ਸੁਪਰੀਮ ਕੋਰਟ ਦੇ ਆਏ ਤਾਜ਼ਾ ਫੈਸਲੇ ਤੋਂ ਬਾਅਦ 2 ਅਪ੍ਰੈਲ ਨੂੰ ਭਾਰਤ ਬੰਦ
ਦਾ ਸੱਦਾ ਦਿੱਤਾ ਗਿਆ ਹੈ।ਐੱਸ. ਸੀ./ਐੱਸ.ਟੀ. ਕਾਨੂੰਨ ਬਾਰੇ ਸੁਪਰੀਮ ਕੋਰਟ ਦੇ ਆਏ ਤਾਜ਼ਾ
ਫੈਸਲੇ ਤੋਂ ਬਾਅਦ ਦੇਸ਼ ਭਰ ‘ਚ ਦਲਿਤ ਭਾਈਚਾਰੇ ਵਲੋਂ ਰੋਸ ਕੀਤਾ ਜਾ ਰਿਹਾ ਹੈ ਅਤੇ ਭਾਰਤ ਬੰਦ
ਦਾ ਸੱਦਾ ਦਿੱਤਾ ਗਿਆ ਹੈ। ਜਿਸ ਦੇ ਚੱਲਦਿਆਂ ਸਾਰੇ ਪਾਸੇ ਰੋਸ ਧਰਨੇ ਦਿੱਤੇ ਜਾ ਰਹੇ ਹਨ।