ਫਰੀਦਕੋਟ 16 ਫਰਵਰੀ (ਮਨਪ੍ਰੀਤ ਕੌਰ) ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਵੱਲੋਂ ਮੁੱਖ ਮੰਤਰੀ ਪੰਜਾਬ ਦੇ ਨਾਂ ਮੰਗ ਪੱਤਰ ਹਲਕਾ ਫਰੀਦਕੋਟ ਦੇ ਵਿਧਾਇਕ ਗੁਰਦਿੱਤ ਸਿੰਘ ਸੇਖੋ ਨੂੰ ਸੌਂਪਿਆ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫਰੰਟ ਦੇ ਸੱਦੇ ਤੇ ਫਰੀਦਕੋਟ ਜ਼ਿਲ੍ਹੇ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੇ ਅੱਜ ਵੱਡੀ ਗਿਣਤੀ ਵਿੱਚ ਇਕੱਠੇ ਹੋ ਕੇ ਫਰੀਦਕੋਟ ਹਲਕੇ ਦੇ ਵਿਧਾਇਕ ਗੁਰਦਿੱਤ ਸਿੰਘ ਸੇਖੋ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਂ ਇੱਕ ਮੰਗ ਪੱਤਰ ਦਿੱਤਾ ਗਿਆ। ਇਸ ਐਕਸ਼ਨ ਦੀ ਅਗਵਾਈ ਵੱਖ ਵੱਖ ਜਥੇਬੰਦੀਆਂ ਦੇ ਆਗੂ ਜਤਿੰਦਰ ਕੁਮਾਰ, ਕੁਲਵੰਤ ਸਿੰਘ ਚਾਨੀ, ਇੰਦਰਜੀਤ ਸਿੰਘ ਖੀਵਾ, ਗਗਨ ਪਾਹਵਾ, ਪ੍ਰਿੰਸੀਪਲ ਕ੍ਰਿਸ਼ਨ ਲਾਲ, ਵੀਰ ਇੰਦਰਜੀਤ ਸਿੰਘ ਪੁਰੀ, ਅਸ਼ੋਕ ਕੌਸ਼ਲ, ਇਕਬਾਲ ਸਿੰਘ ਢੁੱਡੀ, ਬਲਕਾਰ ਸਿੰਘ ਸਹੋਤਾ, ਇੰਦਰਜੀਤ ਸਿੰਘ ਗਿੱਲ, ਹਰਪਾਲ ਮਚਾਕੀ, ਬਿਸ਼ਨ ਦਾਸ ਅਰੋੜਾ, ਸ਼ਿਵ ਨਾਥ ਦਰਦੀ, ਸੁਖਵਿੰਦਰ ਸਿੰਘ, ਸੁਖਦਰਸ਼ਨ ਸਿੰਘ, ਤਰਸੇਮ ਨਰੂਲਾ , ਜਗਤਾਰ ਸਿੰਘ ਗਿੱਲ ਅਤੇ ਪ੍ਰਿੰਸੀਪਲ ਜੋਗਿੰਦਰ ਸਿੰਘ ਆਦਿ ਆਗੂਆਂ ਵੱਲੋਂ ਸਾਂਝੇ ਤੌਰ ਤੇ ਕੀਤੀ ਗਈ। ਇਸ ਮੰਗ ਪੱਤਰ ਵਿੱਚ ਪੰਜਾਬ ਸਰਕਾਰ ਤੋਂ ਮੰਗ ਕੀਤੀ ਗਈ ਹੈ ਕਿ ਸਮੂਹ ਕੱਚੇ ਠੇਕਾ ਆਧਾਰਤ ਅਤੇ ਸਕੀਮ ਵਰਕਰਾਂ ਨੂੰ ਪੂਰੇ ਤਨਖਾਹ ਸਕੇਲਾਂ ਤੇ ਭੱਤਿਆਂ ਸਮੇਤ ਰੈਗੂਲੇਟ ਕੀਤਾ ਜਾਵੇ, ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦਾ ਸਾਢੇ ਪੰਜ ਸਾਲਾਂ ਦਾ ਤਨਖਾਹਾਂ ਅਤੇ ਪੈਨਸ਼ਨਾਂ ਦਾ ਬਣਦਾ ਬਕਾਇਆ ਅਤੇ ਸੋਧੀ ਹੋਈ ਲੀਵਇਨ ਕੈਸ਼ਮੈਂਟ ਦਾ ਬਕਾਇਆ ਤੁਰੰਤ ਜਾਰੀ ਕੀਤਾ ਜਾਵੇ, ਮਹਿੰਗਾਈ ਭੱਤੇ ਦੀਆਂ ਬਕਾਇਆ ਪਈਆਂ 11 ਫੀਸਦੀ ਤਿੰਨ ਕਿਸ਼ਤਾਂ ਅਤੇ ਪਿਛਲੀਆਂ ਕਿਸ਼ਤਾਂ ਦਾ ਰਹਿੰਦਾ ਸਾਰਾ ਬਕਾਇਆ ਤੁਰੰਤ ਦਿੱਤਾ ਜਾਵੇ

ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਵੱਲੋਂ ਮੁੱਖ ਮੰਤਰੀ ਪੰਜਾਬ ਦੇ ਨਾਂ ਮੰਗ ਪੱਤਰ ਹਲਕਾ ਫਰੀਦਕੋਟ ਦੇ ਵਿਧਾਇਕ ਗੁਰਦਿੱਤ ਸਿੰਘ ਸੇਖੋ ਨੂੰ ਸੌਂਪਿਆ
ਪੈਨਸ਼ਨਰਾਂ ਲਈ 2.59 ਦਾ ਗੁਣਾਂਕ ਲਾਗੂ ਕੀਤਾ ਜਾਵੇ , ਪੁਰਾਣੀ ਪੈਨਸ਼ਨ ਸਕੀਮ ਅਸਲ ਰੂਪ ਵਿੱਚ ਤੁਰੰਤ ਬਹਾਲ ਕੀਤੀ ਜਾਵੇ , ਮਾਣਯੋਗ ਅਦਾਲਤਾਂ ਵੱਲੋਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਹੱਕ ਵਿੱਚ ਕੀਤੇ ਗਏ ਸਾਰੇ ਫੈਸਲੇ ਤੁਰੰਤ ਲਾਗੂ ਕੀਤੇ ਜਾਣ ਅਤੇ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਦੇ ਮੰਗ ਪੱਤਰ ਵਿੱਚ ਦਰਜ ਸਮੂਹ ਮੰਗਾਂ ਦਾ ਪੰਜਾਬ ਸਰਕਾਰ ਵੱਲੋਂ ਤੁਰੰਤ ਨਿਪਟਾਰਾ ਕੀਤਾ ਜਾਵੇ। ਆਗੂਆਂ ਨੇ ਪੰਜਾਬ ਸਰਕਾਰ ਵੱਲੋਂ ਪਿਛਲੇ ਦਿਨੀ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਮੁਲਾਜ਼ਮਾ ਤੇ ਪੈਨਸ਼ਨਾਂ ਦਾ ਸਾਢੇ ਪੰਜ ਸਾਲਾਂ ਦਾ ਬਣਦਾ ਬਕਾਇਆ ਸਾਲ 2028, ਤੱਕ ਲਮਕਾਉਣ ਨੂੰ ਗੈਰ ਵਾਜਬ ਅਤੇ ਤਰਕਹੀਣ ਦੱਸਿਆ ਗਿਆ। ਪੰਜਾਬ ਸਰਕਾਰ ਤੋਂ ਮੰਗ ਕੀਤੀ ਗਈ ਕਿ ਸਾਰੀਆਂ ਹੱਕੀ ਅਤੇ ਜਾਇਜ਼ ਮੰਗਾਂ ਦਾ ਤੁਰੰਤ ਨਿਪਟਾਰਾ ਕੀਤਾ ਜਾਵੇ
Also Check ਇੰਡੀਆ ਬੁੱਕ ਆੱਫ਼ ਰਿਕਾਰਡਜ਼ ਵਿੱਚ ਦਰਜ ਹੋਇਆ
ਆਗੂਆਂ ਵੱਲੋਂ ਐਲਾਨ ਕੀਤਾ ਗਿਆ ਕਿ ਪੰਜਾਬ ਦੇ ਬਜਟ ਸ਼ੈਸ਼ਨ ਦੌਰਾਨ ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵੱਲੋਂ ਬਜਟ ਸੈਸ਼ਨ ਦੇ ਸਮਾਨ ਅੰਤਰ ਸੈਸ਼ਨ ਚਲਾਇਆ ਜਾਵੇਗਾ ਅਤੇ ਭਗਵੰਤ ਮਾਨ ਸਰਕਾਰ ਦਾ ਮੁਲਾਜ਼ਮ ਅਤੇ ਪੈਨਸ਼ਨਰ ਵਿਰੋਧੀ ਵਤੀਰਾ ਲੋਕਾਂ ਦੀ ਕਚਹਿਰੀ ਵਿੱਚ ਨੰਗਾ ਕੀਤਾ ਜਾਵੇਗਾ। ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਪ੍ਰਦੀਪ ਸਿੰਘ , ਗੁਰਚਰਨ ਸਿੰਘ ਮਾਨ, ਗੁਰਦੀਪ ਭੋਲਾ, ਲਾਭ ਸਿੰਘ , ਵਿਨੋਦ ਕੁਮਾਰਪੀ ਆਰ ਟੀ ਸੀ, ਗੁਰਚਰਨ ਸਿੰਘ ਮਾਨ, ਪ੍ਰਦੀਪ ਸਿੰਘ ਬਰਾੜ, ਨੀਲਾ ਸਿੰਘ, ਰਮੇਸ਼ ਢੈਪਈ ,ਅਧਿਆਪਕ ਆਗੂ ਗੁਰਸੇਵਕ ਸਿੰਘ, ਲਖਵਿੰਦਰਪਾਲ ਸਿੰਘ, ਸੰਦੀਪ ਅਰੋੜਾ,ਰਵਿੰਦਰਪਾਲ, ਵਿਸ਼ਾਲ ਕੁਮਾਰ , ਸਵਰਨ ਸਿੰਘ, ਮਨਪ੍ਰੀਤ ਸਿੰਘ, ਵਿਕਾਸ ਅਰੋੜਾ, , ਰਜਿੰਦਰ ਸੰਘਾ, ਜਸਪ੍ਰੀਤ ਸਿੰਘ, ਹਰਦੀਪ ਸਿੰਘ,ਨਵਪ੍ਰੀਤ ਸਿੰਘ, ਜੈਦੀਪ ਸਿੰਘ, ਸਤੀਸ ਛਾਬੜਾ , ਭਾਰਤ ਭੂਸ਼ਨ, ਉਪਦੇਸ ਸਿੰਘ, ਪਰਮਜੀਤ ਸਿੰਘ ਪੰਮਾ, ਅਜੀਤ ਸਿੰਘ ਖਾਲਸਾ, ਮਨਪ੍ਰੀਤ ਸਿੰਘ, ਕਰਮਜੀਤ ਸਿੰਘ, ਰਜਿੰਦਰ ਕੁਮਾਰ ,ਕੇਵਲ ਕ੍ਰਿਸ਼ਨ , ਸਿਕੰਦਰ ਸਿੰਘ ਬਾਬੂ ਲਾਲ,, ਸੋਹਣ ਸਿੰਘ ਅਜੀਜ, ਸਰਬਜੀਤ ਸਿੰਘ ਤੇ ਪੁੱਤੂ ਲਾਲ ਆਦਿ ਹਾਜ਼ਰ ਸਨ।
Follow Us on Noi24 Facebook Page