ਸੰਗਰੂਰ ਪ੍ਰਸ਼ਾਸਨ ਵੱਲੋਂ ਮਹਿਲਾ ਸਸ਼ਕਤੀਕਰਨ ਵੱਲ ਇੱਕ ਹੋਰ ਸਾਰਥਕ ਪੁਲਾਂਘ
ਮੂਨਕ 17 ਫਰਵਰੀ (ਬਲਦੇਵ ਸਿੰਘ ਸਰਾਓ)ਪੰਜਾਬ ਦੇ ਕੈਬਨਿਟ ਮੰਤਰੀ ਐਡਵੋਕੇਟ ਬਰਿੰਦਰ ਕੁਮਾਰ ਗੋਇਲ ਨੇ ਅੱਜ ਮੂਨਕ ਸਬ ਡਵੀਜ਼ਨ ਦੇ ਪਿੰਡ ਹਮੀਰਗੜ੍ਹ ਵਿਖੇ ਜਿਲਾ ਪ੍ਰਸ਼ਾਸਨ ਸੰਗਰੂਰ ਵੱਲੋਂ ਸਥਾਪਿਤ ਕੀਤੀ ਗਈ ਪਹਿਲ ਹੌਜਰੀ ਦਾ ਉਦਘਾਟਨ ਕੀਤਾ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਮਹਿਲਾ ਸਸ਼ਕਤੀਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਪਿੰਡਾਂ ਵਿੱਚ ਔਰਤਾਂ ਦਾ ਵਿੱਤੀ ਪੱਧਰ ਉੱਚਾ ਚੁੱਕਣ ਲਈ ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ ਤਹਿਤ ਚਲਾਏ ਜਾ ਰਹੇ ਸਵੈ ਸਹਾਇਤਾ ਸਮੂਹ ਲੋੜਵੰਦ ਪਰਿਵਾਰਾਂ ਲਈ ਵਰਦਾਨ ਸਾਬਤ ਹੋ ਰਹੇ ਹਨ।
ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਇਸ ਤੋਂ ਪਹਿਲਾਂ ਸੰਗਰੂਰ ਜ਼ਿਲ੍ਹੇ ਵਿੱਚ ਦੋ ਪਹਿਲ ਹੌਜਰੀਆਂ ਸਫਲਤਾਪੂਰਵਕ ਚੱਲ ਰਹੀਆਂ ਹਨ ਅਤੇ ਇਹ ਤੀਜੀ ਹੌਜਰੀ ਵੀ ਲਗਭਗ 400 ਪੇਂਡੂ ਔਰਤਾਂ ਨੂੰ ਸਵੈ ਰੁਜ਼ਗਾਰ ਦੇ ਸਮਰੱਥ ਬਣਾਉਣ ਵਿੱਚ ਸਫਲ ਸਾਬਤ ਹੋਵੇਗੀ। ਉਨ੍ਹਾਂ ਦੱਸਿਆ ਕਿ ਇਸ ਹੌਜ਼ਰੀ ਰਾਹੀਂ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਦੀਆਂ ਵਰਦੀਆਂ ਤਿਆਰ ਕਰਵਾਈਆਂ ਜਾਣਗੀਆਂ।ਸ਼੍ਰੀ ਗੋਇਲ ਨੇ ਕਿਹਾ ਕਿ ਪਿੰਡਾਂ ਦੀਆਂ ਮਹਿਲਾਵਾਂ ਸਿਲਾਈ, ਕਢਾਈ ਦੇ ਖੇਤਰ ਵਿੱਚ ਚੰਗੀ ਮੁਹਾਰਤ ਰੱਖਦੀਆਂ ਹਨ ਅਤੇ ਜਦੋਂ ਉਹ ਆਪਣੇ ਘਰਾਂ ਵਿੱਚ ਰਹਿੰਦੇ ਹੋਏ ਹੀ ਇਸ ਹੌਜ਼ਰੀ ਲਈ ਸਿਲਾਈ ਸੇਵਾਵਾਂ ਪ੍ਰਦਾਨ ਕਰਦੇ ਹੋਏ ਵਿੱਤੀ ਲਾਭ ਹਾਸਲ ਕਰਨਗੀਆਂ ਤਾਂ ਇਨ੍ਹਾਂ ਔਰਤਾਂ ਦਾ ਮਨੋਬਲ ਵਧੇਗਾ ਤੇ ਆਪਣੀ ਜਿੰਮੇਵਾਰੀ ਨੂੰ ਹੋਰ ਵੀ ਤਨਦੇਹੀ ਨਾਲ ਨਿਭਾਉਣਗੀਆਂ।
Also Check ਪੰਜਾਬ ਸਰਕਾਰ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਰਾਜ
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸੁਖਚੈਨ ਸਿੰਘ ਪਾਪੜਾ ਨੇ ਦੱਸਿਆ ਕਿ ‘ਪਹਿਲ ਹੌਜ਼ਰੀ’ ਨੂੰ ਲੋੜੀਂਦੀ ਮਸ਼ੀਨਰੀ ਪ੍ਰਸ਼ਾਸਨਿਕ ਸਹਿਯੋਗ ਨਾਲ ਮੁਹੱਈਆ ਕਰਵਾਈ ਗਈ ਹੈ ਅਤੇ ਮਹਿਲਾਵਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਨਿਰੰਤਰ ਅਜਿਹੇ ਹੋਰ ਯਤਨਾਂ ਨੂੰ ਅਮਲੀ ਜਾਮਾ ਪਹਿਨਾਇਆ ਜਾਵੇਗਾ।ਇਸ ਮੌਕੇ ਪੀ.ਏ ਰਾਕੇਸ਼ ਕੁਮਾਰ ਗੁਪਤਾ, ਜ਼ਿਲ੍ਹਾ ਪ੍ਰਧਾਨ ਵਪਾਰ ਮੰਡਲ ਸ੍ਰੀ ਅਰਨ ਕੁਮਾਰ ਜਿੰਦਲ ਪਰਮਪਾਲ ਸਿੰਘ ਸੋਨੀ ਜੈਲਦਾਰ ਸਾਬਕਾ ਚੇਅਰਮੈਨ, ਜਸਪਾਲ ਸਿੰਘ ਸਰਪੰਚ, ਜੂਥ ਜਿਲਾ ਪ੍ਰਧਾਨ ਸੂਰਜ ਅਰੋੜਾ ਮੂਣਕ, ਰਾਜਵੀਰ ਸਿੰਘ ਸਰਾਓ ਸਰਪੰਚ ਸੁਰਜਣਭੈਣੀ, ਗੁਰਜੀਤ ਸਿੰਘ ਮਾਨ,ਸਤੀਸ਼ ਕੁਮਾਰ, ਮਿਠੂ ਸੈਣੀ, ਰਿੰਕੂ ਸਿੰਘ ਸਮੇਤ ਹੋਰ ਅਧਿਕਾਰੀ ਅਤੇ ਆਗੂ ਵੀ ਹਾਜ਼ਰ ਸਨ।
Follow Us on Noi24 Facebook Page