Breaking News

ਨਸ਼ਾ ਛੱਡਣ ਦਾ ਇਲਾਜ਼ ਅੱਧ ਵਿਚਾਲੇ ਛੱਡਣ ਵਾਲੇ 7000 ਮਰੀਜ਼ਾਂ ਨਾਲ ਮੁੜ ਰਾਬਤਾ ਕਾਇਮ ਕਰੇਗਾ ਜ਼ਿਲ੍ਹਾ ਪ੍ਰਸ਼ਾਸ਼ਨ

ਨਸ਼ਾ ਛੱਡਣ ਦਾ ਇਲਾਜ਼ ਅੱਧ ਵਿਚਾਲੇ ਛੱਡਣ ਵਾਲੇ 7000 ਮਰੀਜ਼ਾਂ ਨਾਲ ਮੁੜ ਰਾਬਤਾ ਕਾਇਮ ਕਰੇਗਾ ਜ਼ਿਲ੍ਹਾ ਪ੍ਰਸ਼ਾਸ਼ਨ

ਮੋਗਾ, 25 ਫਰਵਰੀ (ਵੀਰਪਾਲ ਕੌਰ) – ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਹਰ ਤਰ੍ਹਾਂ ਦੇ ਨਸ਼ੇ ਅਤੇ ਇਸ ਨਾਲ ਜੁੜੀ ਹਰੇਕ ਗਤੀਵਿਧੀ ਤੋਂ ਮੁਕਤ ਕਰਾਉਣ ਲਈ ਵਿੱਢੀ ਗਈ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਮੋਗਾ ਨੇ ਗਤੀਵਿਧੀਆਂ ਤੇਜ਼ ਕਰ ਦਿੱਤੀਆਂ ਹਨ। ਪੰਜਾਬ ਸਰਕਾਰ ਦੇ ਨਿਰਦੇਸ਼ਾਂ ਨੂੰ ਇੰਨ ਬਿੰਨ ਲਾਗੂ ਕਰਨ ਲਈ ਡਿਪਟੀ ਕਮਿਸ਼ਨਰ ਸ਼੍ਰੀ ਵਿਸ਼ੇਸ਼ ਸਾਰੰਗਲ ਨੇ ਅੱਜ ਸਮੂਹ ਐੱਸ ਡੀ ਐੱਮਜ਼ ਅਤੇ ਪੁਲਿਸ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਅਤੇ ਹਦਾਇਤਾਂ ਜਾਰੀ ਕੀਤੀਆਂ।

ਨਸ਼ੇ ਨੂੰ ਜੜ੍ਹੋਂ ਖ਼ਤਮ ਕਰਨ ਲਈ ਕੀਤੇ ਜਾ ਰਹੇ ਯਤਨਾਂ ਦੀ ਸਮੀਖਿਆ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਮੋਗਾ ਵਿੱਚ ਪੈਂਦੇ ਨਸ਼ਾ ਛੁਡਾਊ ਕੇਂਦਰਾਂ ਅਤੇ ਮੁੜ ਵਸੇਬਾ ਕੇਂਦਰ ਜਨੇਰ ਵਿੱਚ ਹੁਣ ਤੱਕ 20742 ਮਰੀਜ਼ਾਂ ਦੀ ਰਜਿਸਟਰੇਸ਼ਨ ਹੋਈ ਹੈ। ਇਹਨਾਂ ਵਿਚੋਂ 7000 ਦੇ ਕਰੀਬ ਉਹ ਮਰੀਜ਼ ਹਨ, ਜਿੰਨਾ ਨੇ ਨਸ਼ਾ ਛੱਡਣ ਦਾ ਇਲਾਜ਼ ਤਾਂ ਸ਼ੁਰੂ ਕਰਵਾਇਆ ਪਰ ਉਹ ਪੂਰਾ ਨਹੀਂ ਕੀਤਾ। ਉਹਨਾਂ ਸਮੂਹ ਐੱਸ ਡੀ ਐੱਮਜ਼ ਨੂੰ ਕਿਹਾ ਕਿ ਉਹ ਆਪਣੇ ਆਪਣੇ ਪੱਧਰ ਉੱਤੇ ਇਹਨਾਂ ਮਰੀਜ਼ਾਂ ਨਾਲ ਰਾਬਤਾ ਕਾਇਮ ਕਰਕੇ ਇਹ ਯਕੀਨੀ ਬਣਾਉਣ ਕਿ ਇਹਨਾਂ ਦਾ ਇਲਾਜ਼ ਮੁੜ ਸ਼ੁਰੂ ਕਰਵਾਇਆ ਜਾਵੇ।
ਉਹਨਾਂ ਜ਼ਿਲ੍ਹਾ ਮੁੜ ਵਸੇਬਾ ਕੇਂਦਰ ਜਨੇਰ ਵਿੱਚ ਤਾਇਨਾਤ ਮਨੋਰੋਗ ਮਾਹਿਰ ਡਾਕਟਰ ਚਰਨਪ੍ਰੀਤ ਸਿੰਘ ਬਰਾੜ ਨੂੰ ਕਿਹਾ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਨਸ਼ਾ ਛੁਡਾਊ ਕੇਂਦਰਾਂ ਅਤੇ ਮੁੜ ਵਸੇਬਾ ਕੇਂਦਰ ਵਿੱਚ ਲੋੜੀਂਦੀ ਦਵਾਈ, ਜਾਂਚ ਕਿੱਟਾਂ, ਸਟਾਫ਼ ਅਤੇ ਹੋਰ ਸੁਵਿਧਾਵਾਂ ਉਪਲਬਧ ਹੋਣ। ਉਹਨਾਂ ਕਿਹਾ ਕਿ ਭਾਵੇਂਕਿ ਜ਼ਿਲ੍ਹਾ ਮੋਗਾ ਵਿੱਚ 1 ਮਹੀਨੇ ਦਾ ਸਟਾਕ ਹੈ ਪਰ ਫਿਰ ਵੀ ਦਵਾਈ ਦਾ ਸਟਾਕ ਡਬਲ ਕਰ ਦਿੱਤਾ ਜਾਵੇ ਤਾਂ ਜੋ ਕੋਈ ਵੀ ਮਰੀਜ਼ ਦਵਾਈ ਤੋਂ ਸੱਖਣਾ ਨਾ ਰਹੇ।

ਉਹਨਾਂ ਕਿਹਾ ਕਿ ਜੇਕਰ ਬੁਨਿਆਦੀ ਸਹੂਲਤਾਂ ਦੀ ਕਮੀ ਹੈ ਤਾਂ ਤੁਰੰਤ ਧਿਆਨ ਵਿੱਚ ਲਿਆਂਦਾ ਜਾਵੇ। ਉਹਨਾਂ ਮੁੜ ਵਸੇਬਾ ਕੇਂਦਰ ਜਨੇਰ ਦੀ ਇਮਾਰਤ ਦੀ ਲੋੜੀਂਦੀ ਮੁਰੰਮਤ ਕਰਾਉਣ ਲਈ ਮੁੱਖ ਦਫ਼ਤਰ ਨੂੰ ਲਿਖਣ ਦੀ ਹਦਾਇਤ ਕੀਤੀ। ਉਹਨਾਂ ਸਮੂਹ ਐੱਸ ਡੀ ਐੱਮਜ਼, ਡਰੱਗ ਕੰਟਰੋਲ ਅਧਿਕਾਰੀਆਂ ਅਤੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਸਪੱਸ਼ਟ ਹਦਾਇਤ ਕੀਤੀ ਕਿ ਕਿਸੇ ਵੀ ਕੀਮਤ ਉੱਤੇ ਪਾਬੰਦੀਸ਼ੁਦਾ ਦਵਾਈਆਂ ਨਹੀਂ ਵਿਕਣੀਆਂ ਚਾਹੀਦੀਆਂ ਹਨ। ਮਨੋਰੋਗ ਮਾਹਿਰ ਦੀ ਅਣਹੋਂਦ ਵਿੱਚ ਨਿੱਜੀ ਹਸਪਤਾਲ ਨਸ਼ਾ ਛੁਡਾਊ ਦਵਾਈ ਨਹੀਂ ਖਰੀਦ ਸਕਦੇ। ਸਮੂਹ ਐੱਸ ਡੀ ਐੱਮਜ਼ ਜ਼ਿਲ੍ਹਾ ਮੈਡੀਕਲ ਕਮਿਸ਼ਨਰ ਨੂੰ ਨਾਲ ਲੈ ਕੇ ਜ਼ਿਲ੍ਹਾ ਮੋਗਾ ਵਿੱਚ ਪੈਂਦੇ ਨਸ਼ਾ ਛੁਡਾਊ ਕੇਂਦਰਾਂ ਅਤੇ ਮੈਡੀਕਲ ਸਟੋਰਾਂ ਦੀ ਖੁਦ ਚੈਕਿੰਗ ਕਰਨਗੇ ਅਤੇ ਭਵਿੱਖ ਵਿੱਚ ਵੀ ਕਰਦੇ ਰਹਿਣਗੇ।ਉਹਨਾਂ ਕਿਹਾ ਕਿ ਸਮਾਜ ਨੂੰ ਨਸ਼ਿਆਂ ਦੇ ਖ਼ਤਰਿਆਂ ਅਤੇ ਸਿਹਤ ‘ਤੇ ਇਸਦੇ ਪ੍ਰਭਾਵ ਬਾਰੇ ਜਾਗਰੂਕਤਾ ਪ੍ਰਦਾਨ ਕਰਨਾ ਅੱਜ ਸਮੇਂ ਦੀ ਮੁੱਖ ਲੋੜ ਹੈ। ਸਾਨੂੰ  ਆਪਣੇ ਆਪ ਨੂੰ ਅਤੇ ਆਪਣੇ ਪਰਿਵਾਰਾਂ ਨੂੰ ਨਸ਼ਿਆਂ ਦੀ ਲਤ ਤੋਂ ਬਚਾਉਣ ਲਈ ਸਮਾਜ ਦੇ ਰਵੱਈਏ ਅਤੇ ਵਿਵਹਾਰ ਨੂੰ ਬਦਲਣ ਦੀ ਕੋਸ਼ਿਸ਼ ਕਰਨੀ ਚਾਹੀਦੀ ਹੈ। ਉਹਨਾਂ ਕਿਹਾ ਕਿ ਉਹ ਨਸ਼ਿਆਂ ਖ਼ਿਲਾਫ਼ ਸ਼ੁਰੂ ਕੀਤੀ ਮੁਹਿੰਮ ਦੀ ਹਰੇਕ ਹਫ਼ਤੇ ਸਮੀਖਿਆ ਕਰਿਆ ਕਰਨਗੇ।

Also read  2 ਉਦਯੋਗਪਤੀਆਂ ਨੂੰ ਉਦਯੋਗ ਸਥਾਪਿਤ ਕਰਨ ਲਈ ਇਨ-ਪ੍ਰਿੰਸੀਪਲ ਅਪਰੂਵਲ ਜਾਰੀ

ਇਸ ਤੋਂ ਪਹਿਲਾਂ ਜਾਣਕਾਰੀ ਦਿੰਦਿਆਂ ਮਨੋਰੋਗ ਮਾਹਿਰ ਡਾਕਟਰ ਚਰਨਪ੍ਰੀਤ ਸਿੰਘ ਬਰਾੜ ਨੇ ਦੱਸਿਆ ਕਿ ਜ਼ਿਲ੍ਹਾ ਮੋਗਾ ਵਿੱਚ ਇਸ ਵੇਲੇ 18 ਓਟ ਕਲੀਨਿਕ ਚੱਲ ਰਹੇ ਹਨ। ਇੱਕ ਸਰਕਾਰੀ ਮੁੜ ਵਸੇਬਾ ਕੇਂਦਰ ਦੇ ਨਾਲ ਨਾਲ 4 ਨਿੱਜੀ ਖੇਤਰ ਦੇ ਨਸ਼ਾ ਛੁਡਾਊ ਕੇਂਦਰ ਵੀ ਚੱਲ ਰਹੇ ਹਨ। ਇਹਨਾਂ ਸਾਰੀਆਂ ਸੰਸਥਾਵਾਂ ਵਿੱਚ ਦਵਾਈਆਂ ਦੇ ਸਟਾਕ ਦੀ ਕੋਈ ਕਮੀਂ ਨਹੀਂ ਹੈ। ਇੱਕ ਮਹੀਨੇ ਦੀ ਦਵਾਈ ਵਾਧੂ ਪਈ ਹੈ। ਡਿਮਾਂਡ ਭੇਜਣ ਦੇ 10 ਦਿਨਾਂ ਵਿੱਚ ਦਵਾਈ ਮੁਹਈਆ ਹੋ ਜਾਂਦੀ ਹੈ। ਸਟਾਫ਼ ਦੀ ਪੂਰਤੀ ਲਈ ਡਿਪਟੀ ਕਮਿਸ਼ਨਰ ਦਫ਼ਤਰ ਰਹੀ ਮੁੱਖ ਦਫ਼ਤਰ ਨੂੰ ਲਿਖਿਆ ਜਾ ਚੁੱਕਾ ਹੈ।

Follow Us on Noi24 Facebook Page

Leave a Reply

Your email address will not be published. Required fields are marked *

This site uses Akismet to reduce spam. Learn how your comment data is processed.