Breaking News

ਮੋਗਾ ਦੇ 100 ਦਿਵਿਆਂਗਜਨਾਂ ਨੂੰ ਮਿਲੀਆਂ 58 ਲੱਖ ਦੀਆਂ 100 ਮੋਟਰਾਇਜ਼ਡ ਟਰਾਈਸਾਈਕਲਾਂ

ਮੋਗਾ ਦੇ 100 ਦਿਵਿਆਂਗਜਨਾਂ ਨੂੰ ਮਿਲੀਆਂ 58 ਲੱਖ ਦੀਆਂ 100 ਮੋਟਰਾਇਜ਼ਡ ਟਰਾਈਸਾਈਕਲਾਂ

ਮੋਗਾ 21 ਫਰਵਰੀ (ਵੀਰਪਾਲ ਕੌਰ) ਪਾਵਰ ਫਾਇਨਾਂਸ ਕਾਰਪੋਰੇਸ਼ਨ ਲਿਮ. ਦੇ ਸੀ.ਐਸ.ਆਰ. ਪ੍ਰੋਗਰਾਮ ਅਧੀਨ ਜ਼ਿਲ੍ਹਾ ਪ੍ਰਸ਼ਾਸ਼ਨ ਮੋਗਾ ਤੇ ਅਲਿਮਕੋ ਦੇ ਸਾਂਝੇ ਸਹਿਯੋਗ ਨਾਲ ਮੋਗਾ ਦੇ ਭੁਪਿੰਦਰਾ ਖਾਲਸਾ ਸਕੂਲ ਵਿਖੇ ਦਿਵਿਆਂਗਜਨਾਂ ਲਈ ਸਹਾਇਕ ਸਮੱਗਰੀ ਵੰਡ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਕੈਂਪ ਵਿੱਚ ਪਹਿਲਾਂ ਤੋਂ ਅਸਿਸਮੈਂਟ ਕੀਤੇ ਗਏ 100 ਦਿਵਿਆਂਗਜਨਾਂ ਨੂੰ ਕੁੱਲ 58 ਲੱਖ ਰੁਪਏ ਦੀ ਲਾਗਤ ਵਾਲੀਆਂ 100 ਮੋਟਰਾਇਜ਼ਡ ਟਰਾਈਸਾਈਕਲਾਂ ਦੀ ਵੰਡ ਕੀਤੀ ਗਈ।ਇਸ ਕੈਂਪ ਵਿੱਚ ਵਿਧਾਇਕ ਮੋਗਾ ਡਾ. ਅਮਨਦੀਪ ਕੌਰ ਅਰੋੜਾ ਨੇ ਵਿਸ਼ੇਸ਼ ਤੌਰ ਤੇ ਸ਼ਿਕਰਤ ਕੀਤੀ। ਉਹਨਾਂ ਨਾਲ ਨਗਰ ਨਿਗਮ ਮੇਅਰ ਸ੍ਰ. ਬਲਜੀਤ ਸਿੰਘ ਚਾਨੀ ਤੇ ਵਧੀਕ ਡਿਪਟੀ ਕਮਿਸ਼ਨਰ  ਸ਼੍ਰੀਮਤੀ ਚਾਰੂਮਿਤਾ ਨੇ ਵੀ ਸ਼ਿਰਕਤ ਕੀਤੀ। ਇਸ ਕੈਂਪ ਵਿੱਚ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਮੋਗਾ ਸ਼੍ਰੀਮਤੀ ਇੰਦਰਪ੍ਰੀਤ ਕੌਰ ਅਤੇ ਅਲਿਮਕੋ ਦੇ ਨੁਮਾਇੰਦੇ ਵੀ ਹਾਜ਼ਰ ਸਨ।
ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਦਿਵਿਆਂਗਜਨਾਂ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸ਼ਨ ਮੋਗਾ ਉਹਨਾਂ ਦੀ ਭਲਾਈ ਲਈ ਹਰ ਯੋਗ ਉਪਰਾਲੇ ਕਰ ਰਹੇ ਹਨ। ਉਹਨਾਂ ਕਿਹਾ ਕਿ ਇਹਨਾਂ ਉਪਕਰਨਾਂ ਨਾਲ ਉਹਨਾਂ ਨੂੰ ਆਪਣੇ ਰੋਜਮਰਾ ਦੇ ਕੰਮ ਆਸਾਨੀ ਨਾਲ ਕਰਨ ਵਿੱਚ ਮਦਦ ਮਿਲੇਗੀ। ਅੱਜ ਦੇ ਯੁੱਗ ਵਿੱਚ ਦਿਵਿਆਂਗਜਨ ਕਿਸੇ ਤੋਂ ਪਿੱਛੇ ਨਹੀਂ ਹਨ ਕਿਉਂਕ ਸਰਕਾਰ ਉਹਨਾਂ ਨੂੰ ਹਰੇਕ ਖੇਤਰ ਵਿੱਚ ਬਰਾਬਰ ਦੇ ਮੌਕੇ ਪ੍ਰਦਾਨ ਕਰ ਰਹੀ ਹੈ। ਉਹਨਾਂ ਦਿਵਿਆਂਗਜਨਾਂ ਨੂੰ ਆਪਣੀ ਜਿੰਦਗੀ ਵਿੱਚ ਅੱਗੇ ਵਧਣ ਲਈ ਪ੍ਰੇਰਿਆ ਅਤੇ ਕਿਹਾ ਕਿ ਕੋਈ ਵੀ ਅਜਿਹਾ ਖੇਤਰ ਨਹੀਂ ਹੈ ਜਿਸ ਵਿੱਚ ਦਿਵਿਆਂਗਜਨ ਤਰੱਕੀ ਨਹੀਂ ਕਰ ਸਕਦੇ, ਇਸ ਲਈ ਉਹ ਆਪਣੀ ਜਿੰਦਗੀ ਨੂੰ ਸਫਲ ਬਣਾਉਣ ਲਈ ਮਿਸਾਲੀ ਕੰਮ ਕਰਨ।
ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀਮਤੀ ਚਾਰੂਮਿਤਾ ਨੇ ਕੈਂਪ ਵਿੱਚ ਸ਼ਿਰਕਤ ਕਰਕੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਮਾਜਿਕ ਨਿਆਂ ਅਤੇ ਅਧਿਕਾਰਤਾ ਮੰਤਰਾਲਾ, ਭਾਰਤ ਸਰਕਾਰ ਦੇ ਦਿਵਿਆਂਗਜਨ ਸਸ਼ਕਤੀਕਰਨ ਵਿਭਾਗ ਦੇ ਅਧੀਨ ਕੰਮ ਕਰ ਰਹੇ ਭਾਰਤੀਯ ਕਰਿਤ੍ਰਮ ਅੰਗ ਨਿਰਮਾਣ ਨਿਗਮ (ਅਲੀਮਕੋ), ਜ਼ਿਲ੍ਹਾ ਸਮਾਜ ਭਲਾਈ ਵਿਭਾਗ, ਮੋਗਾ ਦੀ ਭਾਗੀਦਾਰੀ ਨਾਲ ਇਸ ਪ੍ਰੋਗਰਾਮ ਦਾ ਆਯੋਜਨ ਕਰਕੇ  ਸਫਲ ਬਣਾਇਆ ਗਿਆ। ਉਹਨਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਤਰਫੋਂ ਪੁਰਜ਼ੋਰ ਕੋਸ਼ਿਸ ਕੀਤੀ ਜਾ ਰਹੀ ਹੈ ਕਿ ਦਿਵਿਆਂਗਜਨਾਂ ਨੂੰ ਵੱਧ ਵੱਧ ਸਹੂਲਤਾਂ ਮੁਹੱਈਆ ਕਰਵਾ ਕੇ ਉਹਨਾਂ ਨੂੰ ਹਰੇਕ ਪੱਖੋਂ ਉਪਰ ਚੁੱਕਿਆ ਜਾ ਸਕੇ। ਉਹਨਾਂ ਕਿਹਾ ਕਿ ਇਹਨਾਂ 100 ਦਿਵਿਆਂਗਜਨਾਂ ਦੀ ਕੁਝ ਸਮਾਂ ਪਹਿਲਾਂ ਇੱਕ ਕੈਂਪ ਆਯੋਜਿਤ ਕਰਕੇ ਅਸਿਸਮੈਂਟ/ਰਜਿਸਟ੍ਰੇਸ਼ਨ ਕੀਤੀ ਗਈ ਸੀ।
Follow Us on Noi24 Facebook Page

Leave a Reply

Your email address will not be published. Required fields are marked *

This site uses Akismet to reduce spam. Learn how your comment data is processed.