ਮੋਗਾ 8 ਮਾਰਚ (ਵੀਰਪਾਲ ਕੌਰ) ਨੈਸ਼ਨਲ ਲੀਗਲ ਸਰਵਿਸਜ ਅਥਾਰਟੀ, ਨਵੀਂ ਦਿੱਲੀ ਅਤੇ ਮਾਨਯੋਗ ਮੈਂਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐੱਸ.ਏ.ਐੱਸ ਨਗਰ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਹਿੱਤ ਅਤੇ ਸ. ਸਰਬਜੀਤ ਸਿੰਘ ਧਾਲੀਵਾਲ ਮਾਨਯੋਗ ਜ਼ਿਲ੍ਹਾ ਤੇ ਸੈਸ਼ਨਜ਼ ਜੱਜ-ਕਮ-ਚੇਅਰਪਰਸਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਦੀ ਅਗਵਾਈ ਹੇਠ ਸ਼੍ਰੀਮਤੀ ਕਿਰਨ ਜਯੋਤੀ, ਸੀ.ਜੇ.ਐੱਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਵੱਲੋਂ ਡਾ: ਸ਼ਾਮ ਲਾਲ ਥਾਪਰ ਕਾਲਜ ਆਫ ਨਰਸਿੰਗ ਦੇ ਸਹਿਯੋਗ ਨਾਲ ਥਾਪਰ ਕਾਲਜ ਮੋਗਾ ਵਿਖੇ ਅੱਜ ਅੰਤਰਰਾਸ਼ਟਰੀ ਮਹਿਲਾ ਦਿਵਸ ਤਹਿਤ ਸੈਮੀਨਾਰ ਦਾ ਆਯੋਜਨ ਕੀਤਾ ਗਿਆ।
ਇਸ ਮੌਕੇ ਤੇ ਮਿਸ ਕਿਰਨ ਜਯੋਤੀ ਸੀ.ਜੇ.ਐੱਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਦੱਸਿਆ ਕਿ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਮਿਤੀ 1 ਮਾਰਚ 2025 ਤੋਂ 31 ਮਾਰਚ 2025 ਤੱਕ ਸੇਫਟੀ ਆਫ ਵੂਮੈਨ ਐਟ ਵਰਕਪਲੇਸ ਨਾਮ ਦੀ ਮੁਹਿੰਮ ਚਲਾਈ ਜਾ ਰਹੀ ਹੈ । ਇਸ ਦੇ ਨਾਲ ਹੀ ਉਨ੍ਹਾਂ ਨੇ ਔਰਤਾਂ ਨੂੰ ਮੁਫਤ ਕਾਨੂੰਨੀ ਸੇਵਾਵਾਂ ਅਥਾਰਟੀ ਦੀਆਂ ਸਕੀਮਾਂ, ਔਰਤਾਂ ਦੇ ਹੱਕਾਂ ਬਾਰੇ ਵਿਸਥਾਰ ਵਿੱਚ ਜਾਣੂ ਕਰਵਾਇਆ ਅਤੇ ਉਸ ਤੋਂ ਬਾਅਦ ਉਨ੍ਹਾਂ ਨੇ ਲੜਕੀਆਂ ਨੂੰ ਆਪਣੀ ਪੜਾਈ ਤੋਂ ਬਾਅਦ ਨੌਕਰੀ ਦੇ ਮਾਹੌਲ ਵਿੱਚ ਆਉਣ ਵਾਲੀਆਂ ਔਕੜਾਂ ਬਾਰੇ ਜਾਣੂ ਕਰਵਾਇਆ ਅਤੇ ਨੌਕਰੀ ਦੌਰਾਨ ਆਉਣ ਵਾਲੀਆਂ ਔਕੜਾਂ ਤੋਂ ਬਚਣ ਲਈ ਕੁੜੀਆਂ ਦੇ ਸਬੰਧ ਵਿੱਚ ਬਣੇ ਹੋਏ ਕਾਨੂੰਨਾਂ ਬਾਰੇ ਜਾਣੂ ਕਰਵਾਇਆ ਅਤੇ ਇਹ ਵੀ ਦੱਸਿਆ ਕਿ ਹਰ ਇੱਕ ਸਰਕਾਰੀ ਜਾਂ ਗੈਰ ਸਰਕਾਰੀ ਸੰਸਥਾ ਜਿਥੇ ਵੀ ਕੋਈ ਔਰਤ ਨੌਕਰੀ ਕਰਦੀ ਹੈ ਤਾਂ ਸੁਪਰੀਮ ਕੋਰਟ ਦੀਆਂ ਹਦਾਇਤਾਂ ਪਰ ਉਥੇ ਇੱਕ ਕਮੇਟੀ ਬਣਾਈ ਜਾਂਦੀ ਹੈ ਜੋ ਕਿ ਕੁੜੀਆਂ ਦੀ ਜਿਨਸੀ ਸੁਰੱਖਿਆ ਲਈ ਬਣਾਈ ਜਾਂਦੀ ਹੈ ਜਿਸ ਦਾ ਮੁੱਖ ਮੰਤਵ ਕੁੜੀਆਂ ਨੂੰ ਕੰਮ ਕਰਨ ਵਿੱਚ ਪੇਸ਼ ਆਉਣ ਵਾਲੀਆਂ ਦਿੱਕਤਾਂ ਨਾਲ ਨਜਿੱਠਣਾ ਹੈ।
Also read ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਦੇ ਤਹਿਤ ਮੋਗਾ ਪੁਲਿਸ ਨੂੰ ਵਿਸ਼ੇਸ਼ ਸਫਲਤਾ Revised only ssp name correction
ਇਸ ਮੌਕੇ ਤੇ ਸ਼੍ਰੀਮਤੀ ਕਿਰਨ ਜਯੋਤੀ ਸਕੱਤਰ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਵੱਲੋਂ ਵੀ ਉਨ੍ਹਾਂ ਨੂੰ ਮੁਫਤ ਕਾਨੂੰਨੀ ਸੇਵਾਵਾਂ ਬਾਰੇ ਵਿਸਥਾਰ ਵਿੱਚ ਦੱਸਿਆ ਗਿਆ ਕਿ ਕੋਈ ਵੀ ਔਰਤ ਮੁਫਤ ਕਾਨੂੰਨੀ ਸਹਾਇਤਾ ਲੈਣ ਦੀ ਹੱਕਦਾਰ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਨਾਲਸਾ ਵੱਲੋਂ ਜਾਰੀ ਕੀਤਾ ਗਿਆ ਟੋਲ ਫਰੀ ਨੰਬਰ 15100 ਬਾਰੇ ਵੀ ਦੱਸਿਆ। ਇਸ ਮੌਕੇ ਤੇ ਏ.ਡੀ.ਸੀ ਚਾਰੂਮਿਤਾ, ਡਾ ਮਾਲਤੀ ਥਾਪਰ, ਡਾ ਅਕਾਂਕਸ਼ਾ, ਡਾ: ਅਰਵਿੰਦ ਕੌਰ ਨੂੰ ਵੀ ਖਾਸ ਤੌਰ ਤੇ ਸਨਮਾਨਿਤ ਕੀਤਾ ਗਿਆ। ਇਸ ਤੋਂ ਇਲਾਵਾ ਉਥੇ ਡਾ ਪਵਨ ਥਾਪਰ ਤੇ ਸ਼੍ਰੀ ਬਲਦੇਵ ਸਿੰਘ ਸੜਕਨਾਮਾ ਵੀ ਮੌਜੂਦ ਸਨ।ਅੰਤ ਵਿੱਚ ਕਾਲਜ ਦੇ ਡਾਇਰੈਕਟਰ ਸਾਹਿਬ ਨੇ ਮਿਸ ਕਿਰਨ ਜਯੋਤੀ ਸਕੱਤਰ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਦਾ ਕਾਲਜ ਵਿਖੇ ਸੈਮੀਨਾਰ ਲਗਾਉਣ ਲਈ ਧੰਨਵਾਦ ਕੀਤਾ।
Follow Us on Noi24 Facebook Page