ਤਰਨ ਤਾਰਨ,(ਵੀਰਪਾਲ ਕੌਰ) ਮਾਰਚ 10 ਜ਼ਿਲਾ ਤਰਨ ਤਾਰਨ ਦੇ ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ ਵੱਲੋਂ ਪ੍ਰਾਪਤ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਹੋਇਆਂ ਜ਼ਿਲ੍ਹਾ ਟੀਕਾਕਰਨ ਅਫ਼ਸਰ ਕਮ ਨੋਡਲ ਅਫ਼ਸਰ ਐਮ.ਸੀ. ਐਚ , ਡਾ. ਵਰਿੰਦਰ ਪਾਲ ਕੌਰ ਦੀ ਰਹਿਨੁਮਾਈ ਅਤੇ ਨੋਡਲ ਅਫ਼ਸਰ, ਨੈਸ਼ਨਲ ਪ੍ਰੋਗਰਾਮ ਫਾਰ ਪ੍ਰੇਵੇਂਸ਼ਨ ਐਂਡ ਕੰਟਰੋਲ ਆਫ ਡੇਫਨੈਸ (ਐਨ.ਪੀ. ਪੀ. ਸੀ. ਡੀ), ਡਾ.ਮਨਮੋਹਨ ਸਿੰਘ ਦੀ ਅਗਵਾਈ ਹੇਠ ਦਫਤਰ ਸਿਵਲ ਸਰਜਨ ਵਿਖ਼ੇ ਵੱਖ ਵੱਖ ਬਲਾਕਾਂ ਦੇ ਮੈਡੀਕਲ ਅਫਸਰਾਂ ਅਤੇ ਆਯੁਰਵੈਦਿਕ ਮੈਡੀਕਲ ਅਫ਼ਸਰ, ਰਾਸ਼ਟਰੀ ਬਾਲ ਸਵਾਸਥ ਕਰਿਆ-ਕਰਮ ਦੀ ਕੰਨਾਂ ਦੀ ਸਾਂਭ-ਸੰਭਾਲ ਸੰਬੰਧੀ ਇਕ ਰੋਜ਼ਾ ਵਰਕਸ਼ਾਪ ਲਗਾਈ ਗਈ।ਇਸ ਮੌਕੇ ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ ਨੇ ਕਿਹਾ ਕਿ ਵਰਕਸ਼ਾਪ ਦੌਰਾਨ ਪਹੁੰਚੇ ਸਿਹਤ ਕਰਮੀਆਂ ਨੂੰ ਕੰਨਾਂ ਦੀ ਸਾਂਭ-ਸੰਬਾਲ ਅਤੇ ਜਾਗਰੂਕਤਾ ਬਾਰੇ ਦੱਸਿਆ ਗਿਆ।
ਉਹਨਾਂ ਕਿਹਾ ਕਿ ਜੇਕਰ ਵਿਅਕਤੀ ਆਪਣੇ ਕੰਨਾਂ ਦੀ ਸਾਂਭ-ਸੰਭਾਲ ਪ੍ਰਤੀ ਹਮੇਸ਼ਾ ਸੁਚੇਤ ਰਹੇ ਤਾਂ ਉਹ ਸਾਰੀ ਉਮਰ ਚੰਗੀ ਤਰ੍ਹਾਂ ਸੁਣ ਸਕਦਾ ਹੈ ਪਰ ਜੇਕਰ ਅਸੀਂ ਆਪਣੇ ਕੰਨਾਂ ਦੀ ਸਾਂਭ-ਸੰਭਾਲ ਨਹੀਂ ਕਰਾਂਗੇ ਤਾਂ ਛੋਟੀ ਉਮਰ ਵਿੱਚ ਹੀ ਬੋਲੇਪਨ ਦੀ ਸਮੱਸਿਆ ਪੇਸ਼ ਆ ਸਕਦੀ ਹੈ।ਪ੍ਰੋਗਰਾਮ ਅਫ਼ਸਰ ਡਾ. ਵਰਿੰਦਰ ਪਾਲ ਕੌਰ ਨੇ ਕਿਹਾ ਸਿਹਤ ਵਿਭਾਗ ਦੇ ਰਾਸ਼ਟਰੀ ਬਾਲ ਸਵਾਸਥ ਕਰਿਆ-ਕਰਮ ਅਧੀਨ ਜੇਕਰ ਕਿਸੇ 18 ਸਾਲ ਤੋਂ ਘੱਟ ਉਮਰ ਦੇ ਬੱਚੇ ਨੂੰ ਬੋਲੇਪਨ ਦੀ ਸਮੱਸਿਆ ਪੇਸ਼ ਆ ਰਹੀ ਹੈ ਤਾਂ ਉਸ ਦੀ ਜਾਂਚ ਉਪਰੰਤ ਵਿਭਾਗ ਵੱਲੋਂ ਕੋਕਲੀਅਰ ਇੰਪਲਾਂਟ ਦੀ ਸਹੂਲਤ ਬਿਲਕੁਲ ਮੁਫਤ ਮੁਹਈਆ ਕਰਵਾਈ ਜਾਂਦੀ ਹੈ। ਇਸ ਇੰਪਲਾਂਟ ਤੋਂ ਬਾਅਦ ਬੱਚੇ ਦੀ ਸੁਣਨ ਸ਼ਕਤੀ ਵਿੱਚ ਸੁਧਾਰ ਹੁੰਦਾ ਹੈ। ਉਹਨਾਂ ਕਿਹਾ ਕਿ ਸਿਹਤ ਕਰਮੀਆਂ ਨੂੰ ਵਿਸ਼ਵ ਸੁਣਨ ਸ਼ਕਤੀ ਦਿਵਸ ਸਬੰਧੀ ਵੱਧ ਤੋਂ ਵੱਧ ਜਾਗਰੂਕਤਾ ਫੈਲਾਉਣ ਦੀ ਹਦਾਇਤ ਕੀਤੀ ਗਈ ਹੈ ਤਾਂ ਜੋ ਲੋਕ ਕੰਨਾਂ ਦੀ ਸਾਂਭ-ਸੰਭਾਲ ਪ੍ਰਤੀ ਜਾਗਰੂਕ ਹੋਣ।
ਨੋਡਲ ਅਫ਼ਸਰ, ਡਾ. ਮਨਮੋਹਨ ਸਿੰਘ ਨੇ ਕਿ ਵਿਅਕਤੀ ਨੂੰ ਆਪਣੇ ਕੰਨਾਂ ਦੇ ਵਿੱਚ ਕਦੇ ਵੀ ਏਅਰਬਡ ਜਾਂ ਫਿਰ ਨੁਕੀਲੀ ਚੀਜ਼ ਦੀ ਵਰਤੋਂ ਨਹੀਂ ਕਰਨੀ ਚਾਹੀਦੀ ਅਤੇ ਜੇਕਰ ਵਿਅਕਤੀ ਅਜਿਹਾ ਕਰਦਾ ਹੈ ਤਾਂ ਉਸਨੂੰ ਭਾਰੀ ਨੁਕਸਾਨ ਝੱਲਣਾ ਪੈ ਸਕਦਾ ਹੈ। ਉਹਨਾਂ ਕਿਹਾ ਕਿ ਵਿਭਾਗ ਵਲੋਂ ਸਿਹਤ ਵਿਭਾਗ ਵਲੋਂ ਆਰ ਬੀ ਐਸ ਕਿ ਪ੍ਰੋਗਰਾਮ ਤਹਿਤ ਬੋਲੇਪਨ ਤੋਂ ਪੀੜਿਤ ਬੱਚਿਆਂ ਨੂੰ ਮੁਫ਼ਤ ਉਪਕਰਣ ਲਗਾਏ ਜਾਂਦੇ ਹਨ ਤਾਂ ਜੋ ਉਹਨਾਂ ਦੀ ਸੁਣਨ ਸ਼ਕਤੀ ਵਿਚ ਸੁਧਾਰ ਹੋਵੇ।ਉਹਨਾਂ ਕਿਹਾ ਕਿ ਜੇਕਰ ਕਿਸੇ ਵੀ ਵਿਅਕਤੀ ਨੂੰ ਕੰਨਾਂ ਸਬੰਧੀ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਪੇਸ਼ ਆਉਂਦੀ ਹੈ ਤਾਂ ਤੁਰੰਤ ਕੰਨਾਂ ਦੀ ਜਾਂਚ ਅਤੇ ਇਲਾਜ ਕਰਵਾਉਣ। ਉਹਨਾਂ ਕਿਹਾ ਕਿ ਸਰਕਾਰੀ ਸਿਹਤ ਸੰਸਥਾਵਾਂ ਵਿਖੇ ਕੰਨਾਂ ਦਾ ਇਲਾਜ ਬਿਲਕੁਲ ਮੁਫਤ ਕੀਤਾ ਜਾਂਦਾ ਹੈ।ਇਸ ਮੌਕੇ ਬੱਚਿਆਂ ਦੇ ਮਾਹਿਰ ਡਾ. ਵਿਪੂਲ, ਜ਼ਿਲ੍ਹਾ ਮਾਸ ਮੀਡਿਆ ਅਫਸਰ ਸ਼੍ਰੀ ਸੁਖਵੰਤ ਸਿੰਘ ਸਿੱਧੂ ਆਦਿ ਮੌਜੂਦ ਰਹੇ|
Follow Us on Noi24 Facebook Page