ਤਰਨ ਤਾਰਨ,(ਵੀਰਪਾਲ ਕੌਰ) ਮਾਰਚ 5 ਜ਼ਿਲਾ ਤਰਨ ਤਾਰਨ ਦੇ ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ ਵੱਲੋਂ ਪ੍ਰਾਪਤ ਦਿਸ਼ਾ -ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਹੋਇਆਂ ਜ਼ਿਲਾ ਟੀਕਾਕਰਨ ਅਫਸਰ ਡਾ. ਵਰਿੰਦਰ ਪਾਲ ਕੌਰ ਦੀ ਯੋਗ ਅਗਵਾਈ ਹੇਠ ਬੁਧਵਾਰ ਦਫਤਰ ਸਿਵਿਲ ਸਰਜਨ ਵਿਖੇ ਰੂਟੀਨ ਇਮੋਨਾਈਜੇਸ਼ਨ ( ਟੀਕਾਕਰਨ ) ਸਬੰਧੀ ਵੱਖ-ਵੱਖ ਬਲਾਕਾਂ ਦੇ ਸੀਨੀਅਰ ਮੈਡੀਕਲ ਅਫਸਰਾਂ, ਮੈਡੀਕਲ ਅਫਸਰਾਂ ਅਤੇ ਬਲਾਕ ਐਕਸਟੈਂਸ਼ਨ ਐਜੂਕੇਟਰਜ ਦੀ ਇੱਕ ਰੋਜ਼ਾ ਵਰਕਸ਼ਾਪ ਲਗਾਈ ਗਈ। ਇਸ ਵਰਕਸ਼ਾਪ ਦੌਰਾਨ ਵਿਸ਼ਵ ਸਿਹਤ ਸੰਸਥਾ ਦੇ ਨੁਮਾਇੰਦੇ ਡਾ. ਇਸ਼ਤਾ ਵੱਲੋਂ ਵੀ ਸ਼ਮੂਨੀਅਤ ਕੀਤੀ ਗਈ।ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ ਨੇ ਦੱਸਿਆ, ਕਿ ਟੀਕਾਕਰਨ ਸਬੰਧੀ ਲਗਾਈ ਗਈ ਵਰਕਸ਼ਾਪ ਦਾ ਮੁੱਖ ਮੰਤਵ ਮੈਡੀਕਲ ਅਫਸਰਾਂ ਅਤੇ ਸਿਹਤ ਕਰਮੀਆਂ ਨੂੰ ਵਿਭਾਗ ਵੱਲੋਂ ਹਰ ਹਫਤੇ ਬੁੱਧਵਾਰ ਅਤੇ ਸ਼ਨੀਵਾਰ ਨੂੰ ਲਗਾਏ ਜਾਣ ਵਾਲੇ ਟੀਕਾਕਰਨ ਸੈਸ਼ਨ ਦੇ ਪ੍ਰਬੰਧਾਂ ਅਤੇ ਵਰਤੀਆਂ ਜਾਣ ਵਾਲੀਆਂ ਸਾਵਧਾਨੀਆਂ ਤੋਂ ਜਾਣੂ ਕਰਵਾਉਣਾ ਸੀ।
ਜ਼ਿਲਾ ਟੀਕਾਕਰਨ ਅਫਸਰ ਡਾ. ਵਰਿੰਦਰ ਪਾਲ ਕੌਰ ਨੇ ਦੱਸਿਆ ਕਿ ਇੱਕ ਰੋਜ਼ਾ ਵਰਕਸ਼ਾਪ ਦੌਰਾਨ ਟੀਕਾਕਰਨ ਸਬੰਧੀ ਵੱਖ-ਵੱਖ ਪਹਿਲੂਆਂ ਤੇ ਵਿਚਾਰ ਵਟਾਂਦਰਾ ਕੀਤਾ ਗਿਆ। ਉਹਨਾਂ ਦੱਸਿਆ ਕਿ ਉਹਨਾਂ ਤੋਂ ਇਲਾਵਾ ਬੱਚਿਆਂ ਦੇ ਮਾਹਿਰ ਡਾ. ਨੀਰਜ ਲਤਾ, ਡਾ. ਅਮਰਬੀਰ ਸਿੰਘ, ਡਾ. ਵਿਪੁਲ ਅਤੇ ਵਿਸ਼ਵ ਸਿਹਤ ਸੰਸਥਾ ਦੇ ਨੁਮਾਇੰਦੇ ਡਾ. ਈਸ਼ਤਾ ਵੱਲੋਂ ਟੀਕਾਕਰਨ ਸਬੰਧੀ ਵੱਖ-ਵੱਖ ਵਿਸ਼ਿਆਂ ਤੇ ਲੈਕਚਰ ਦਿੱਤਾ ਗਿਆ। ਉਹਨਾਂ ਕਿਹਾ ਕਿ ਵਰਕਸ਼ਾਪ ਦੀ ਸ਼ੁਰੂਆਤ ਦੌਰਾਨ ਮੈਡੀਕਲ ਅਫਸਰਾਂ ਅਤੇ ਬਲਾਕ ਐਜੂਕੇਟਰਾਂ ਨੂੰ ਵਿਭਾਗ ਵੱਲੋਂ ਕੀਤੇ ਜਾਣ ਵਾਲੇ ਟੀਕਾਕਰਨ ਪ੍ਰੋਗਰਾਮ ਬਾਰੇ ਵਿਸਤਾਰ ਪੂਰਵਕ ਜਾਣਕਾਰੀ ਦਿੱਤੀ ਅਤੇ ਉਨਾਂ ਨੂੰ ਟੀਕਾਕਰਨ ਦੌਰਾਨ ਯੋਗ ਬੱਚਿਆਂ ਨੂੰ ਲਗਾਏ ਜਾਣ ਵਾਲੇ ਟੀਕਿਆਂ ਬਾਰੇ ਵੀ ਦੱਸਿਆ ਗਿਆ। ਜ਼ਿਲਾ ਟੀਕਾਕਰਨ ਅਫਸਰ ਡਾ. ਵਰਿੰਦਰ ਪਾਲ ਕੌਰ ਨੇ ਦੱਸਿਆ ਕਿ ਟੀਕਾਕਰਨ ਸੈਸ਼ਨ ਦੌਰਾਨ ਮੈਡੀਕਲ ਅਫਸਰਾਂ ਦੀਆਂ ਬਣਦੀਆਂ ਜਿੰਮੇਵਾਰੀਆਂ ਨੂੰ ਵੀ ਵਰਕਸ਼ਾਪ ਦੌਰਾਨ ਸਾਂਝਾ ਕੀਤਾ ਗਿਆ।
ਡਾ. ਵਰਿੰਦਰ ਪਾਲ ਕੌਰ ਨੇ ਕਿਹਾ ਕਿ ਹਰ ਹਫਤੇ ਕੀਤੇ ਜਾਣ ਟੀਕਾਕਰਨ ਪ੍ਰੋਗਰਾਮ ਦੀ ਮਾਈਕਰੋਪਲੈਨਿੰਗ ਸਬੰਧੀ ਵੀ ਇੱਕ ਵਿਸ਼ੇਸ਼ ਲੈਕਚਰ ਦਿੱਤਾ ਗਿਆ, ਜਿਸ ਵਿੱਚ ਪਹੁੰਚੇ ਟੀਕਾਕਰਨ ਮਾਈਕਰੋ ਪਲੈਨਿੰਗ ਦੀ ਵਿਸ਼ੇਸ਼ਤਾਵਾਂ ਦੱਸੀਆਂ ਗਈਆਂ। ਜ਼ਿਲਾ ਟੀਕਾਕਰਨ ਅਫਸਰ ਡਾ. ਵਰਿੰਦਰ ਪਾਲ ਕੌਰ ਨੇ ਦੱਸਿਆ ਕਿ ਟੀਕਾਕਰਨ ਸੈਸ਼ਨ ਦੀ ਰਿਪੋਰਟਿੰਗ ਅਤੇ ਡਾਟਾ ਮੈਨੇਜਮੈਂਟ ਬਾਰੇ ਵੀ ਸਿਹਤ ਕਰਮੀਆਂ ਨੂੰ ਦੱਸਿਆ ਗਿਆ ਤਾਂ ਜੋ ਟੀਕਾਕਰਨ ਸਬੰਧੀ ਦੀ ਚੰਗੀ ਤਰ੍ਹਾਂ ਸਾਂਭ ਸੰਭਾਲ ਕੀਤੀ ਜਾ ਸਕੇ। ਉਹਨਾਂ ਕਿਹਾ ਕਿ ਵਰਕਸ਼ਾਪ ਦੌਰਾਨ ਐਡਵਰਸ ਈਵੈਂਟ ਫੋਲੋਇੰਗ ਇਮੋਨਾਈਜੇਸ਼ਨ ( ਟੀਕਾਕਰਨ ਉਪਰੰਤ ਵਿਪਰੀਤ ਘਟਨਾ ਦਾ ਵਾਪਰਨਾ) ਬਾਰੇ ਵੀ ਵਿਸ਼ੇਸ਼ ਜਾਣਕਾਰੀ ਮੁਹਈਆ ਕਰਵਾਈ ਗਈ। ਉਹਨਾਂ ਕਿਹਾ ਕਿ ਜੇਕਰ ਟੀਕਾਕਰਨ ਤੋਂ ਬਾਅਦ ਬੱਚੇ ਨੂੰ ਕਿਸੇ ਤਰ੍ਹਾਂ ਦੀ ਵੀ ਸਰੀਰਕ ਪੱਖੋਂ ਕੋਈ ਪਰੇਸ਼ਾਨੀ ਆਉਂਦੀ ਹੈ ਤਾਂ ਉਸ ਨੂੰ ਕਿੰਝ ਨਜਿੱਠਿਆ ਜਾਵੇ ਉਸ ਬਾਰੇ ਵੀ ਮੈਡੀਕਲ ਅਫਸਰਾਂ ਨੂੰ ਜਾਣਕਾਰੀ ਪ੍ਰਦਾਨ ਕੀਤੀ ਗਈ।ਇਸ ਮੌਕੇ ਬੱਚਿਆਂ ਦੇ ਮਾਹਰ ਡਾ. ਅਮਰਬੀਰ ਸਿੰਘ ਡਾ. ਨਿਰਜਲਤਾ ਡਾ. ਵਿਪੁਲ ਜ਼ਿਲਾ ਮਾਸ ਮੀਡੀਆ ਅਫਸਰ ਸ੍ਰੀ ਸੁਖਵੰਤ ਸਿੰਘ ਸਿੱਧੂ ਕੰਪਿਊਟਰ ਆਪਰੇਟਰ ਸ੍ਰੀ ਸੰਦੀਪ ਸਿੰਘ ਆਦਿ ਮੌਜੂਦ ਰਹੇ।