ਮੋਗਾ, 11 ਮਾਰਚ (ਵੀਰਪਾਲ ਕੌਰ) – ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਨੂੰ ਖਤਮ ਕਰਨ ਲਈ ਸ਼ੁਰੂ ਕੀਤੀ ” ਯੁੱਧ ਨਸ਼ਿਆਂ ਵਿਰੁੱਧ ” ਮੁਹਿੰਮ ਤਹਿਤ ਅੱਜ ਡਿਪਟੀ ਕਮਿਸ਼ਨਰ ਸ਼੍ਰੀ ਸਾਗਰ ਸੇਤੀਆ ਵਲੋਂ ਨਾਰਕੋ ਕੋਆਰਡੀਨੇਸ਼ਨ ਸੈਂਟਰ (ਐਨ.ਸੀ.ਓ.ਆਰ.ਡੀ.) ਆਫ਼ ਮੈਕਨੀਜ਼ਮ ਅਧੀਨ ਜਿਲ੍ਹਾ ਪੱਧਰੀ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਜ਼ਿਲ੍ਹੇ ਵਿੱਚ ਨਸ਼ਿਆਂ ਦੀ ਅਲਾਮਤ ਨੂੰ ਰੋਕਣ ਲਈ ਚੁੱਕੇ ਗਏ ਕਦਮਾਂ ਦੀ ਸਮੀਖਿਆ ਕੀਤੀ ਗਈ। ਇਸ ਮੀਟਿੰਗ ਵਿੱਚ ਜ਼ਿਲ੍ਹਾ ਪੁਲਿਸ ਮੁਖੀ ਸ੍ਰੀ ਅਜੇ ਗਾਂਧੀ, ਐਸ.ਡੀ.ਐਮ. ਬਾਘਾਪੁਰਾਣਾ ਸ੍ਰ. ਬੇਅੰਤ ਸਿੰਘ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜ਼ਰ ਸਨ।ਡਿਪਟੀ ਕਮਿਸ਼ਨਰ ਨੇ ਸਿੱਖਿਆ ਵਿਭਾਗ ਨੂੰ ਕਿਹਾ ਕਿ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਸਕੂਲਾਂ/ਕਾਲਜਾਂ ਵਿੱਚ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕਤਾ ਪੈਦਾ ਕੀਤੀ ਜਾਵੇ।
ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਪ੍ਰਤੀ ਜਾਗਰੂਕ ਕਰਨ ਲਈ ਵੱਖ ਵੱਖ ਗਤੀਵਿਧੀਆਂ ਦਾ ਆਯੋਜਨ ਕੀਤਾ ਜਾਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਵਿਦਿਆਰਥੀਆਂ ਦੇ ਸਕੂਲ ਬਸਤਿਆਂ ਦੀ ਸਮੇਂ ਸਮੇਂ ਉੱਤੇ ਚੈਕਿੰਗ ਹਿੰਦੀ ਰਹਿਣੀ ਚਾਹੀਦੀ ਹੈ ਤਾਂ ਜੋ ਜੇਕਰ ਕਿਸੇ ਬੱਚੇ ਕੋਲ ਕੋਈ ਨਸ਼ੀਲੀ ਸਮੱਗਰੀ ਪ੍ਰਾਪਤ ਹੁੰਦੀ ਹੈ ਤਾਂ ਸਮੇਂ ਰਹਿੰਦੇ ਉਸਦੇ ਮਾਪਿਆਂ ਨੂੰ ਜਾਣੂ ਕਰਾਉਣ ਦੇ ਨਾਲ ਨਾਲ ਉਸਦਾ ਇਲਾਜ਼ ਸ਼ੁਰੂ ਕਰਵਾਇਆ ਜਾ ਸਕੇ।ਉਨ੍ਹਾਂ ਸਿਹਤ ਵਿਭਾਗ ਨੂੰ ਆਦੇਸ਼ ਦਿੱਤੇ ਕਿ ਨਸ਼ਿਆਂ ਦੇ ਹੌਟਸਪੌਟਸ ਵਿੱਚ ਮੈਡੀਕਲ ਕੈਂਪ ਲਗਾਏ ਜਾਣ ਅਤੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਪ੍ਰਚਾਰ ਕਰਨ ਤੋਂ ਇਲਾਵਾ ਓਟ ਕਲੀਨਿਕਾਂ, ਮੁੜ ਵਸੇਬਾ ਕੇਂਦਰਾਂ ਬਾਰੇ ਵੀ ਜਾਣਕਾਰੀ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਇਸ ਮੁਹਿੰਮ ਨੂੰ ਜਨਤਕ ਲਾਮਬੰਦੀ ਵਿੱਚ ਤਬਦੀਲ ਕੀਤਾ ਜਾਣਾ ਚਾਹੀਦਾ ਹੈ ਜੋ ਸੂਬੇ ਵਿੱਚੋਂ ਨਸ਼ਿਆਂ ਦਾ ਖਾਤਮਾ ਕਰਨ ਵਿੱਚ ਸਹਾਈ ਸਿੱਧ ਹੋ ਸਕਦਾ ਹੈ।
Also read ਪ੍ਰਧਾਨ ਮੰਤਰੀ ਇੰਟਰਨਸ਼ਿਪ ਲਈ ਅਪਲਾਈ ਕਰਨ ਦੀ ਆਖਰੀ ਮਿਤੀ 12 ਮਾਰਚ
ਡਿਪਟੀ ਕਮਿਸ਼ਨਰ ਨੇ ਵਿਭਾਗਾਂ ਦੇ ਅਧਿਕਾਰੀਆਂ ਨੂੰ ਇਹ ਵੀ ਯਕੀਨੀ ਬਣਾਉਣ ਲਈ ਕਿਹਾ ਕਿ ਆਪਣੇ ਅਧਿਕਾਰ ਖੇਤਰਾਂ ਵਿੱਚ ਨਿਯਮਤ ਜਾਗਰੂਕਤਾ ਮੁਹਿੰਮਾਂ ਚਲਾਈਆਂ ਜਾਣ ਜਿੱਥੇ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਅਤੇ ਇੱਕ ਸਿਹਤਮੰਦ ਜੀਵਨ ਸ਼ੈਲੀ ਚੁਣਨ ਲਈ ਪ੍ਰੇਰਿਤ ਕਰਨ। ਉਹਨਾਂ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਨਸ਼ਿਆਂ ਨਾਲ ਸਬੰਧਤ ਕੋਈ ਵੀ ਸੂਚਨਾ ਸਾਂਝੀ ਕਰਨ ਲਈ ਜਾਂ ਜਾਣਕਾਰੀ ਲੈਣ ਲਈ ਹੈਲਪ ਲਾਈਨ ਨੰਬਰ 9779100200 ਦੀ ਵਰਤੋਂ ਕਰ ਸਕਦੇ ਹਨ। ਇਸ ਨੰਬਰ ਉੱਤੇ ਫੋਨ ਕਰਨ ਵਾਲੇ ਦੀ ਹਰ ਤਰ੍ਹਾਂ ਦੀ ਪਛਾਣ ਗੁਪਤ ਰੱਖੀ ਜਾਂਦੀ ਹੈ।ਉਹਨਾਂ ਡਰੱਗ ਇੰਸਪੈਕਟਰ ਨੂੰ ਹਦਾਇਤ ਕੀਤੀ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਕਿਸੇ ਵੀ ਕੈਮਿਸਟ ਵੱਲੋਂ ਪਾਬੰਦੀਸ਼ੁਦਾ ਦਵਾਈ ਦੀ ਵਿਕਰੀ ਨਾ ਕੀਤੀ ਜਾਵੇ।
Follow Us on Noi24 Facebook Page