ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਗ੍ਰਿਫ਼ਤਾਰ ਦੋਸ਼ੀ ਮਨੂੰ, ਜੋ ਦਵਿੰਦਰ ਬੰਬੀਹਾ ਗੈਂਗ ਦਾ ਸਰਗਰਮ ਮੈਂਬਰ ਹੈ, ਅਪਰਾਧਿਕ ਪਿਛੋਕੜ ਵਾਲਾ ਮੁਲਜ਼ਮ ਹੈ, ਜਿਸ ਦੇ ਖ਼ਿਲਾਫ਼ ਕਤਲ, ਇਰਾਦਾ ਕਤਲ, ਐਨਡੀਪੀਐਸ ਐਕਟ ਅਤੇ ਅਸਲਾ ਐਕਟ ਆਦਿ ਨਾਲ ਸਬੰਧਤ ਘੱਟੋ-ਘੱਟ ਸੱਤ ਕੇਸ ਦਰਜ ਹਨ।ਉਨ੍ਹਾਂ ਦੱਸਿਆ ਕਿ ਜੇਲ ‘ਚ ਬੰਦ ਗੈਂਗਸਟਰ ਧਰਮਿੰਦਰ ਬਾਜੀ ਦੇ ਇਸ਼ਾਰੇ ‘ਤੇ ਦੋਸ਼ੀ ਮਲਕੀਤ ਮਨੂੰ ਨੇ ਆਪਣੇ ਸਾਥੀ ਮਨਪ੍ਰੀਤ ਸਿੰਘ ਉਰਫ ਮਨੀ ਨਾਲ ਮਿਲ ਕੇ 19 ਫਰਵਰੀ, 2025 ਨੂੰ ਮੋਗਾ ਦੇ ਪਿੰਡ ਕਪੂਰਾ ‘ਚ ਆਪਣੇ ਵਿਰੋਧੀ ਗਿਰੋਹ ‘ਤੇ ਹਮਲਾ ਕਰਕੇ ਇਕ ਵਿਅਕਤੀ ਦਾ ਕਤਲ ਕਰ ਦਿੱਤਾ ਅਤੇ ਇਸ ਦੌਰਾਨ ਇਕ ਔਰਤ ਦੀ ਲੱਤ ‘ਤੇ ਗੋਲੀ ਲੱਗਣ ਨਾਲ ਜ਼ਖਮੀ ਹੋ ਗਈ। ਉਨ੍ਹਾਂ ਅੱਗੇ ਦੱਸਿਆ ਕਿ ਦੋਸ਼ੀ ਮਨੂੰ 26 ਫਰਵਰੀ, 2025 ਨੂੰ ਜਗਰਾਓਂ ਵਿਖੇ ਰਾਜਾ ਢਾਬਾ ਵਿਖੇ ਹੋਈ ਗੋਲੀਬਾਰੀ ਵਿੱਚ ਵੀ ਸ਼ਾਮਲ ਸੀ, ਜੋ ਉਸ ਨੇ ਵਿਦੇਸ਼ ਅਧਾਰਤ ਗੈਂਗਸਟਰ ਲੱਕੀ ਪਟਿਆਲ ਦੇ ਇਸ਼ਾਰੇ ‘ਤੇ ਕੀਤਾ ਸੀ।
ਇਸ ਬਾਰੇ ਹੋਰ ਜਾਣਕਾਰੀ ਦਿੰਦਿਆਂ ਐਡੀਸ਼ਨਲ ਡਾਇਰੈਕਟਰ ਜਨਰਲ ਆਫ ਪੁਲਿਸ (ਏਡੀਜੀਪੀ) ਏਜੀਟੀਐਫ ਪ੍ਰਮੋਦ ਬਾਨ ਨੇ ਦੱਸਿਆ ਕਿ ਮੋਗਾ ਖੇਤਰ ਵਿੱਚ ਮੁਲਜ਼ਮ ਮਲਕੀਤ ਉਰਫ਼ ਮਨੂ ਦੇ ਛੁਪੇ ਹੋਣ ਬਾਰੇ ਮਿਲੀ ਮਨੁੱਖੀ ਅਤੇ ਤਕਨੀਕੀ ਸੂਹ ’ਤੇ ਕਾਰਵਾਈ ਕਰਦਿਆਂ ਏਆਈਜੀ ਗੁਰਮੀਤ ਚੌਹਾਨ ਅਤੇ ਡੀਐਸਪੀ ਬਿਕਰਮਜੀਤ ਬਰਾੜ ਦੀ ਨਿਗਰਾਨੀ ਹੇਠ ਇੰਸਪੈਕਟਰ ਪੁਸ਼ਪਿੰਦਰ ਸਿੰਘ ਦੀ ਅਗਵਾਈ ਵਿੱਚ ਏਜੀਟੀਐਫ ਦੀਆਂ ਵਿਸ਼ੇਸ਼ ਟੀਮਾਂ ਨੇ ਉਸ ਨੂੰ ਦੁਸਾਂਝ ਰੋਡ, ਮੋਗਾ ਨਜ਼ਦੀਕ ਸਥਿਤ ਕਿਰਾਏ ਦੀ ਰਿਹਾਇਸ਼ ਵਿੱਚ ਸਫ਼ਲਤਾਪੂਰਵਕ ਟਰੈਕ ਕਰ ਲਿਆ।ਉਨ੍ਹਾਂ ਦੱਸਿਆ ਕਿ ਜਦੋਂ ਪੁਲਿਸ ਟੀਮਾਂ ਨੇ ਸ਼ੱਕੀ ਰਿਹਾਇਸ਼ ‘ਤੇ ਛਾਪਾ ਮਾਰਿਆ, ਤਾਂ ਦੋਸ਼ੀ ਮਨੂੰ ਨੇ ਗ੍ਰਿਫ਼ਤਾਰੀ ਤੋਂ ਬਚਣ ਦੀ ਕੋਸ਼ਿਸ਼ ਵਿਚ ਪੁਲਿਸ ਟੀਮ ‘ਤੇ ਗੋਲੀਆਂ ਚਲਾ ਦਿੱਤੀਆਂ, ਜਿਸ ਦੇ ਚਲਦਿਆਂ ਪੁਲਿਸ ਟੀਮਾਂ ਨੇ ਜਵਾਬੀ ਕਾਰਵਾਈ ਕੀਤੀ।
Also read ਪੰਜਾਬ ਨਾਟਸ਼ਾਲਾ ਵਿਚ ਨਾਟਕ ‘Forever Queen ਮਹਾਰਾਣੀ ਜਿੰਦਾਂ’ ਦਾ ਸਫਲ ਮੰਚਨ