ਮੂਣਕ(ਵੀਰਪਾਲ ਕੌਰ ): 12 ਫਰਵਰੀ(ਬਲਦੇਵ ਸਿੰਘ ਸਰਾਓ ਸੁਰਜਣਭੈਣੀ) ਪੁਲਿਸ ਇੰਸਪੈਕਟਰ ਸ੍ਰੀ ਸ਼ੋਰਵ ਸਭਰਵਾਲ ਨੇ ਜਦੋਂ ਦਾ ਬਤੌਰ ਐਸ ਐਚ ਓ ਥਾਣਾ ਮੂਨਕ ਦਾ ਚਾਰਜ ਸੰਭਾਲਿਆ ਹੈ ਉਦੋਂ ਤੋਂ ਉਹ ਵੱਖ ਵੱਖ ਸਮਾਜਿਕ ਧਾਰਮਿਕ ਜਥੇਬੰਦੀਆਂ ਨਾਲ ਇਲਾਕੇ ਦੀ ਬਿਹਤਰੀ ਲਈ ਮੀਟਿੰਗਾਂ ਵੱਖ ਵੱਖ ਪਿੰਡਾਂ ਵਿੱਚ ਮੀਟਿੰਗਾਂ ਕਰ ਰਹੇ ਹਨ। ਵੈਲਫੇਅਰ ਪ੍ਰੈਸ ਕਲੱਬ ਮੂਨਕ ਨਾਲ ਆਪਣੀ ਪਲੇਠੀ ਮੀਟਿੰਗ ਦੌਰਾਨ ਉਨ੍ਹਾਂ ਕਿਹਾ ਕਿ ਜਾਇਜ ਕੰਮਾਂ ਲਈ ਥਾਣੇ ਆਉਣ ਵਾਲੇ ਹਰ ਵਿਅਕਤੀ ਨੂੰ ਬਣਦਾ ਮਾਣ ਸਤਿਕਾਰ ਦਿੱਤਾ ਜਾ ਰਿਹਾ ਹੈ। ਅਤੇ ਸ਼ਾਂਤੀ ਭੰਗ ਕਰਨ ਵਾਲਿਆਂ ਖਿਲਾਫ਼ ਸਖ਼ਤ ਕਨੂੰਨੀ ਕਾਰਵਾਈ ਤਹਿਤ ਲੋੜੀਦੀ ਕਾਰਵਾਈ ਕੀਤੀ ਜਾ ਰਹੀ ਹੈ। ਐਸ.ਐਚ.ਓ ਸ੍ਰੀ ਸੋਰਵ ਸਭੱਰਵਾਲ ਨੇ ਕਿਹਾ ਕਿ ਇਲਾਕੇ ਵਿੱਚ ਅਮਨ ਸ਼ਾਂਤੀ ਬਰਕਰਾਰ ਰੱਖਣ ਲਈ ਗੁੰਡਾ ਅਤੇ ਸਮਾਜ ਵਿਰੋਧੀ ਅਨਸਰਾਂ ਨੂੰ ਸਿਰ ਚੁੱਕਣ ਨਹੀਂ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਪੁਲਿਸ ਵਿਭਾਗ ਵੱਲੋਂ ਨਸ਼ਿਆਂ ਖਿਲਾਫ ਸਖਤ ਕਾਰਵਾਈ ਕਰਦੇ ਹੋਏ ਵੱਡੇ ਤੋਂ ਵੱਡੇ ਨਸ਼ਾ ਤਸਕਰਾਂ ਨੂੰ ਫੜ੍ਹਿਆ ਜਾ ਰਿਹਾ ਹੈ ਤਾਂ ਜੋ ਇਸ ਸਮਾਜਿਕ ਕੁਰੀਤੀ ਨੂੰ ਜੜ੍ਹੋਂ ਖਤਮ ਕੀਤਾ ਜਾ ਸਕੇ।
ਉਨ੍ਹਾਂ ਅੱਗੇ ਕਿਹਾ ਕਿ ਪੁਲਿਸ ਦੀ ਚੌਕਸੀ ਨੂੰ ਹੋਰ ਵਧਾ ਦਿੱਤਾ ਗਿਆ ਹੈ ਅਤੇ ਨਾਕਾਬੰਦੀ ਨੂੰ ਵੀ ਹੋਰ ਮਜ਼ਬੂਤ ਕਰ ਦਿੱਤਾ ਗਿਆ ਹੈ।ਐਸ ਐਚ ਓ ਸ਼੍ਰੀ ਸਭਰਵਾਲ ਨੇ ਕਿਹਾ ਕਿ ਕਿਸੇ ਵੀ ਮੁਹਿੰਮ ਦੀ ਸਫਲਤਾ ਲਈ ਲੋਕਾਂ ਦਾ ਸਾਥ ਬੇਹੱਦ ਜਰੂਰੀ ਹੁੰਦਾ ਹੈ ਅਤੇ ਪੁਲਿਸ ਵਿਭਾਗ ਵੱਲੋਂ ਵੀ ਨਸ਼ਾ ਵਿਰੋਧੀ ਮੁਹਿੰਮ ਤਹਿਤ ਲੋਕਾਂ ਦਾ ਸਹਿਯੋਗ ਲਿਆ ਜਾਵੇਗਾ। ਇਸ ਮੌਕੇ ਉਨ੍ਹਾਂ ਕਿਹਾ ਕਿ ਨਸ਼ੇ ਦੀ ਆਦਤ ਦੇ ਸ਼ਿਕਾਰ ਨੌਜਵਾਨਾਂ ਨੂੰ ਇਲਾਜ ਕਰਾਉਣ ਲਈ ਪ੍ਰੇਰਿਤ ਕੀਤਾ ਜਾਵੇਗਾ ਤਾਂ ਜੋ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਦਾ ਮੁੜ ਵਸੇਬਾ ਕੀਤਾ ਜਾ ਸਕੇ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਕੋਲ ਨਸ਼ਾ ਵੇਚਣ ਵਾਲਿਆਂ ਸਬੰਧੀ ਕੋਈ ਵੀ ਜਾਣਕਾਰੀ ਆਉਂਦੀ ਹੈ ਤਾਂ ਉਹ ਬਿਨ੍ਹਾਂ ਕਿਸੇ ਡਰ ਭੈ ਤੋਂ ਉਨ੍ਹਾਂ ਨਾਲ ਕਿਸੇ ਟਾਈਮ ਵੀ ਸਾਂਝੀ ਸਾਂਝੀ ਕਰ ਸਕਦੇ ਹਨ। ਉਨ੍ਹਾਂ ਅੱਗੇ ਕਿਹਾ ਕਿ ਸੂਚਨਾ ਦੇਣ ਵਾਲੇ ਵਿਅਕਤੀ ਦਾ ਨਾਮ ਪੂਰੀ ਤਰਾਂ ਗੁਪਤ ਰੱਖਿਆ ਜਾਵੇਗਾ ਅਤੇ ਉਸ ਕਿਸੇ ਕਿਸਮ ਦੀ ਦਿਕੱਤ ਜਾਂ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ।
Follow Us on Noi24 Facebook Page