ਮੋਗਾ, 13 ਦਸੰਬਰ ():5 ਪੰਜਾਬ ਗਰਲਜ਼ ਬਟਾਲੀਅਨ ਐਨ.ਸੀ.ਸੀ. ਮੋਗਾ ਦੇ ਕਮਾਡਿੰਗ ਅਫ਼ਸਰ ਕਰਨਲ ਐਮ.ਐਸ. ਚਾਹਲ ਦੇ ਨਿਰਦੇਸ਼ਾ ਅਨੁਸਾਰ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਸਵੱਛਤਾ ਅਭਿਆਨ ਨੂੰ ਅੱਗੇ ਵਧਾਉਂਦੇ ਹੋਏ ਐਨ.ਸੀ.ਸੀ. ਕੈਡਿਟਾਂ ਵਲੋਂ ਸੈਕਰਡ ਹਾਰਟ ਸਕੂਲ ਮੋਗਾ ਵਿੱਚ ਸਵੱਛਤਾ ਪੰਦਰਵਾੜਾ ਮਨਾਇਆ ਗਿਆ | ਇਸ ਮੌਕੇ ਤੇ ਸਕੂਲ ਵਿੱਚ ਵਿਦਿਆਰਥੀਆਂ ਦੇ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ, ਜਿਸ ਵਿੱਚ ਵਿਦਿਆਰਥੀਆਂ ਨੇ ਭਾਰਤ ਨੂੰ ਸਵੱਛ ਰੱਖਣ ਸਬੰਧੀ ਆਪਣੇ ਵਿਚਾਰਾਂ ਨੂੰ ਤਸਵੀਰਾਂ ਰਾਹੀ ਪ੍ਰਦਰਸ਼ਿਤ ਕੀਤਾ | ਇਸ ਮੌਕੇ ਤੇ ਸਕੂਲ ਪਿ੍ੰਸੀਪਲ ਵਿਜੇਯਾ ਜੇਬਾ ਕੁਮਾਰ ਨੇ ਵਿਦਿਆਰਥੀਆਂ ਨੂੰ ਦੇਸ਼ ਦੀ ਸਫਾਈ ਪ੍ਰਤੀ ਆਪਣੀ ਬਣਦੀ ਜਿੰਮੇਵਾਰੀ ਨਿਭਾਉਣ ਲਈ ਪ੍ਰੇਰਿਤ ਕਰਦੇ ਹੋਏ ਕਿਹਾ ਕਿ ਜੇਕਰ ਅਸੀਂ ਸਾਰੇ ਆਪਣਾ ਆਲਾ ਦੁਆਲਾ ਸਾਫ ਸੁਥਰਾ ਰੱਖੀਏ ਤਾਂ ਪੂਰਾ ਦੇਸ਼ ਸਾਫ਼ ਸੁਥਰਾ ਬਣਾਇਆ ਜਾ ਸਕਦਾ ਹੈ | ਇਸ ਮੌਕੇ ਤੇ ਐਨ.ਸੀ.ਸੀ. ਵਲੋਂ ਨਾਇਕ ਦਿਨੇਸ਼ ਕੁਮਾਰ ਅਤੇ ਐਨ.ਸੀ.ਸੀ. ਕੇਅਰ ਟੇਕਰ ਸੁਜੇਤਾ ਅੱਗਰਵਾਲ ਹਾਜ਼ਰ ਸਨ |
ਦੇਸ਼ ਨੂੰ ਸਾਫ਼ ਸੁਥਰਾ ਰੱਖਣਾ ਹਰ ਨਾਗਰਿਕ ਦਾ ਫ਼ਰਜ਼: ਪਿ੍ੰਸੀਪਲ ਵਿਜਯਾ ਜੇਬਾ













Leave a Reply