(ਵੀਰਪਾਲ ਕੌਰ) :ਸ੍ਰੀ ਅਕਾਲ ਤਖਤ ਸਾਹਿਬ ਅਤੇ ਤਖਤ ਸ੍ਰੀ ਕੇਸਗੜ ਸਾਹਿਬ ਦੇ ਜਥੇਦਾਰਾਂ ਦੀਆਂ ਸੇਵਾਵਾਂ ਖਤਮ ਕਰਨ ਦੇ ਰੋਸ ਵਜੋਂ ਪਿੰਡ ਧਾਂਦਰਾ ਦੇ ਲੋਕਾਂ ਵੱਲੋਂ ਬਲਵਿੰਦਰ ਭੂੰਦੜ ਦਾ ਪੁਤਲਾ ਫੂਕਿਆ ਪਿੰਡ ਵਾਸੀਆਂ ਨੇ ਬਾਦਲ ਗਰੁੱਪ ਦੇ ਲੀਡਰਾਂ ਕੀਤਾ ਬਾਈਕਾਟ ਧੂਰੀ 11 ਮਾਰਚ (ਵਿਕਾਸ ਵਰਮਾ ) ਧੂਰੀ ਹਲਕੇ ਦੇ ਪਿੰਡ ਧਾਂਦਰਾ ਵਿਖੇ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਸਿਕੰਦਰ ਸਿੰਘ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਧਾਂਦਰਾ ਦੇ ਪ੍ਰਧਾਨ ਅਜੈਬ ਸਿੰਘ ਦੀ ਅਗਵਾਈ ਹੇਠ ਪਿੰਡ ਵਾਸੀਆਂ ਨੇ ਵੱਡੀ ਗਿਣਤੀ ਵਿੱਚ ਇਕੱਠੇ ਹੋ ਕੇ ਸ੍ਰੀ ਅਕਾਲ ਤਖਤ ਸਾਹਿਬ ਅਤੇ ਤਖਤ ਸ੍ਰੀ ਕੇਸਗੜ ਸਾਹਿਬ ਦੇ ਜਥੇਦਾਰਾਂ ਦੀਆਂ ਸੇਵਾਵਾਂ ਖਤਮ ਕਰਨ ਦੇ ਰੋਸ ਵਜੋਂ ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਦਾ ਪੁਤਲਾ ਫੂਕਿਆ ਅਤੇ ਸੁਖਬੀਰ ਸਿੰਘ ਬਾਦਲ ਅਤੇ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਖਿਲਾਫ ਨਾਅਰੇਬਾਜ਼ੀ ਕੀਤੀ ।
ਇਸ ਮੌਕੇ ਗੁਰਦੁਆਰਾ ਸਾਹਿਬ ਧਾਂਦਰਾ ਦੇ ਹੈੱਡ ਗ੍ਰੰਥੀ ਸਿਕੰਦਰ ਸਿੰਘ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਜੈਬ ਸਿੰਘ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਨੇ ਸ਼੍ਰੋਮਣੀ ਗੁਰਦੁਆਰਾ ਕਮੇਟੀ ਦੀ ਅੰਤ੍ਰਿੰਗ ਕਮੇਟੀ ਤੋਂ ਸ੍ਰੀ ਅਕਾਲ ਤਖਤ ਸਾਹਿਬ ਅਤੇ ਤਖਤ ਸ੍ਰੀ ਕੇਸਗੜ ਸਾਹਿਬ ਦੇ ਜਥੇਦਾਰਾਂ ਦੀਆਂ ਸੇਵਾਵਾਂ ਖਤਮ ਕਰਵਾਈਆਂ ਹਨ , ਜਿਸ ਨੂੰ ਸਿੱਖ ਕੌਮ ਕਦੇ ਵੀ ਬਰਦਾਸ਼ਤ ਨਹੀਂ ਕਰੇਗੀ । ਉਨ੍ਹਾਂ ਕਿਹਾ ਕਿ ਪਿੰਡ ਧਾਂਦਰਾ ਵਿੱਚ ਸੁਖਬੀਰ ਸਿੰਘ ਬਾਦਲ ਗਰੁੱਪ ਦੇ ਕਿਸੇ ਵੀ ਅਕਾਲੀ ਆਗੂ ਦਾ ਪਹੁੰਚਣ ਤੇ ਵਿਰੋਧ ਕੀਤਾ ਜਾਵੇਗਾ । ਇਸ ਮੌਕੇ ਸਰਪੰਚ ਜਸਪਾਲ ਸਿੰਘ ਮਿਸ਼ਰਾ ਅਤੇ ਵੱਡੀ ਗਿਣਤੀ ਵਿੱਚ ਸਮੂਹ ਪੰਚਾਇਤ ਅਤੇ ਪਿੰਡ ਵਾਸੀ ਵੱਡੀ ਗਿਣਤੀ ਵਿੱਚ ਹਾਜ਼ਰ ਸਨ|
Follow Us on Noi24 Facebook Page