ਭਿੱਖੀਵਿੰਡ 16 ਦਸੰਬਰ (ਹਰਜਿੰਦਰ ਸਿੰਘ ਗੋਲ੍ਹਣ)-ਸਫਾਈ ਸੇਵਕ ਯੂਨੀਅਨ ਪੰਜਾਬ ਵੱਲੋਂ
ਮੁਲਾਜਮਾਂ ਦੀਆਂ ਹੱਕੀ ਮੰਗਾਂ ਮਨਵਾਉਣ ਲਈ 22 ਦਸੰਬਰ ਨੂੰ ਸਥਾਨਕ ਸਰਕਾਰ ਵਿਭਾਗ ਦੇ
ਡਿਪਟੀ ਡਾਇਰੈਕਟਰ ਅੰਮ੍ਰਿਤਸਰ ਦੇ ਦਫਤਰ ਅੱਗੇ ਵਿਸ਼ਾਲ ਧਰਨਾ ਦਿੱਤਾ ਜਾਵੇਗਾ। ਇਹ
ਜਾਣਕਾਰੀ ਸਫਾਈ ਸੇਵਕ ਯੂਨੀਅਨ ਪੰਜਾਬ ਦੇ ਵਾਈਸ ਪ੍ਰਧਾਨ ਰਾਮੇਸ਼ ਸ਼ੇਰਗਿੱਲ ਨੇ
ਭਿੱਖੀਵਿੰਡ ਵਿਖੇ ਨੌਕਰੀ ਦੀ ਬਹਾਲੀ ਲਈ ਸ਼ੰਘਰਸ਼ ਕਰ ਰਹੇ ਨਗਰ ਪੰਚਾਇਤ ਭਿੱਖੀਵਿੰਡ ਦੇ
ਪੁਰਾਣੇ ਮੁਲਾਜਮਾਂ ਨਾਲ ਮੀਟਿੰਗ ਕਰਨ ਮੌਕੇ ਕੀਤਾ ਤੇ ਆਖਿਆ ਕਿ ਮਿਊਸਪਲ ਕਾਮਿਆਂ ਦੀਆਂ
ਭੱਖਦੀਆਂ ਮੰਗਾਂ ਹੱਲ ਕਰਵਾਉਣ ਲਈ ਮਿਊਸਪਲ ਮੁਲਾਜਮ ਐਕਸ਼ਨ ਕਮੇਟੀ ਦੇ ਫੈਸਲੇ ਅਨੁਸਾਰ
ਪੰਜਾਬ ਭਰ ਵਿਚ ਰਿਜਨਲ ਪੱਧਰ ‘ਤੇ ਡਿਪਟੀ ਡਾਇਰੈਕਟਰ ਸਥਾਨਕ ਸਰਕਾਰ ਵਿਭਾਗ ਦੇ ਦਫਤਰਾਂ
ਅੱਗੇ ਪੰਜਾਬ ਭਰ ਵਿਚ 6 ਵਿਸ਼ਾਲ ਧਰਨੇ ਦਿੱਤੇ ਜਾ ਰਹੇ ਹਨ, ਜਿਸ ਦੀ ਲੜੀ ਤਹਿਤ ਡਿਪਟੀ
ਡਾਇਰੈਕਟਰ ਅੰਮ੍ਰਿਤਸਰ ਦੇ ਦਫਤਰ ਅੱਗੇ ਵੀ ਵਿਸ਼ਾਲ ਧਰਨਾ ਦਿੱਤਾ ਜਾ ਰਿਹਾ ਹੈ। ਉਹਨਾਂ
ਨੇ ਮੁਲਾਜਮਾਂ ਨੂੰ ਅਪੀਲ ਕੀਤੀ ਕਿ ਉਹ ਧਰਨੇ ਵਿਚ ਸਾਮਲ ਹੋਣ ਲਈ ਪਹਿਲਾਂ ਗੁਰੂ ਨਾਨਕ
ਭਵਨ, ਸਾਹਮਣੇ ਬੱਸ ਸਟੈਂਡ ਅੰਮ੍ਰਿਤਸਰ ਵਿਖੇ ਪਹੰੁਚੋਂ ਤਾਂ ਜੋ ਸੁੱਤੀ ਹੋਈ ਸਰਕਾਰ
ਨੂੰ ਜਗਾ ਕੇ ਮੁਲਾਜਮਾਂ ਦੀਆਂ ਹੱਕੀ ਮੰਗਾਂ ਨੂੰ ਮਨਵਾਇਆ ਜਾ ਸਕੇ। ਇਸ ਮੌਕੇ ਸਫਾਈ
ਯੂਨੀਅਨ ਭਿੱਖੀਵਿੰਡ ਪ੍ਰਧਾਨ ਲਾਟੀ ਸਿੰਘ, ਉਪ ਪ੍ਰਧਾਨ ਅਵਤਾਰ ਸਿੰਘ, ਜਨਰਲ ਸਕੱਤਰ
ਸਤਨਾਮ ਕੌਰ, ਰਾਜੇਸ਼ ਕੁਮਾਰ, ਦਵਿੰਦਰ ਸਿੰਘ, ਦੀਪਕ ਕੁਮਾਰ, ਸਤਪਾਲ ਸਿੰਘ, ਕੋਮਲ
ਰਾਣੀ, ਅਨੀਤਾ ਧਵਨ, ਉਧਮ ਸਿੰਘ, ਜੀਤੋ, ਹਰਦੀਪ ਸਿੰਘ, ਜਸਬੀਰ ਕੌਰ, ਦਲਜੀਤ ਕੁਮਾਰ
ਸਾਥੀ ਖਾਲੜਾ, ਮਾਤਾ ਕੰਨਤੀ, ਮੁਖਤਾਰ ਸਿੰਘ ਲਖਣਾ, ਬਲਵਿੰਦਰ ਸਿੰਘ, ਬਿੰਦਰ ਸਿੰਘ,
ਗੁਰਦੀਪ ਸਿੰਘ, ਗੱਬਰ ਸਿੰਘ, ਪੱਪੂ, ਮੁਖਤਿਆਰ ਸਿੰਘ ਮੁੱਖੀ, ਕੁਲਦੀਪ ਸਿੰਘ ਆਦਿ
ਪੁਰਾਣੇ ਮੁਲਾਜਮ ਹਾਜਰ ਸਨ।