ਪੱਟੀ, 17 ਦਸੰਬਰ (ਅਵਤਾਰ ਸਿੰਘ )
ਬਾਬਾ ਦੀਪ ਸਿੰਘ ਜੀ ਚੈਰੀਟੇਬਲ ਟਰੱਸਟ (ਰਜਿ.) ਪੱਟੀ ਵੱਲੋਂ ਪੱਟੀ ਨਿਵਾਸੀ ਸੰਗਤਾਂ ਅਤੇ ਪ੍ਰਵਾਸੀ ਪੰਜਾਬੀਆਂ ਦੇ ਸਹਿਯੋਗ ਨਾਲ ਪੱਟੀ ਸ਼ਹਿਰ ਅਤੇ ਨਾਲ ਲੱਗਦੇ ਪਿੰਡਾਂ ਅੰਦਰ ਅਤਿ ਗਰੀਬ, ਲੋੜਵੰਦ, ਰੋਗ ਗ੍ਰਸਤ ਰੋਗੀਆ ਦੇ ਇਲਾਜ ਲਈ ਪਿਛਲੇ ਕਈ ਸਾਲਾਂ ਤੋਂ ਸੇਵਾਵਾਂ ਨਿਰੰਤਰ ਚੱਲ ਰਹੀਆਂ ਹਨ | ਟਰੱਸਟ ਦੇ ਮੁੱਖ ਸੇਵਾਦਾਰ ਗੁਰਮੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿੰਡ ਕੈਰੋਂਵਾਲ (ਤਰਨਤਾਰਨ) ਨਿਵਾਸੀ ਗੁਰਪ੍ਰੀਤ ਸਿੰਘ ਜਿਸ ਦਾ ਕੁਝ ਮਹੀਨੇ ਪਹਿਲਾਂ ਐਕਸੀਡੈਂਟ ਹੋਇਆ ਤੇ ਰੀੜ ਦੀ ਹੱਡੀ ‘ਤੇ ਸੱਟ ਲੱਗ ਗਈ ਜਿਸ ਕਾਰਨ ਉਹ ਚੱਲਣ ਫਿਰਨ ਤੋਂ ਵੀ ਅਸਮਰੱਥ ਹੋ ਗਿਆ | ਜਿਸ ਦੇ ਇਲਾਜ ਲਈ ਟਰੱਸਟ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ 35 ਹਜ਼ਾਰ ਦੀ ਰਾਸ਼ੀ ਸਹਾਇਤਾ ਵਜੋਂ ਭੇਂਟ ਕੀਤੀ ਗਈ | ਟਰੱਸਟ ਮੁਖੀ ਨੇ ਪੱਟੀ ਨਿਵਾਸੀ ਸੰਗਤਾਂ ਅਤੇ ਪ੍ਰਵਾਸੀ ਪੰਜਾਬੀਆਂ ਦਾ ਵਿਸ਼ੇਸ਼ ਧੰਨਵਾਦ ਕਰਦਿਆਂ ਆਖਿਆ ਕਿ ਸਮੇਂ ਦੀ ਲੋੜ ਮੁਤਾਬਕ ਸਾਨੂੰ ਅਜਿਹੇ ਲੋੜਵੰਦਾਂ ਦੀ ਵੱਧ ਚੜ੍ਹ ਕੇ ਸਹਾਇਤਾ ਕਰਨੀ ਚਾਹੀਦੀ ਹੈ ਕਿਉਂਕਿ ਮਨੁੱਖਤਾ ਦੀ ਸੇਵਾ ਹੀ ਉਤਮ ਸੇਵਾ ਹੈ | ਇਸ ਮੌਕੇ ਸਰਪ੍ਰਸਤ ਅਵਤਾਰ ਸਿੰਘ, ਕੁਲਵਿੰਦਰ ਸਿੰਘ, ਜਗਜੀਤ ਸਿੰਘ, ਐਡਵੋਕੇਟ ਸਮਿੰਦਰ ਸਿੰਘ ਕਲਸੀ, ਗੁਰਪਿੰਦਰ ਸਿੰਘ, ਮਾ. ਸੁਰਜੀਤ ਸਿੰਘ, ਮਾ. ਗੁਰਦੇਵ ਸਿੰਘ, ਨਵਪ੍ਰੀਤ ਸਿੰਘ, ਪ੍ਰਵੇਸ਼ ਅਰੋੜਾ, ਸੁਖਮੀਤ ਸਿੰਘ ਆਦਿ ਹਾਜ਼ਰ ਸਨ |