ਮਹਿਲ ਕਲਾਂ 25 ਦਸੰਬਰ (ਗੁਰਸੇਵਕ ਸਿੰਘ ਸਹੋਤਾ) – ਗੁਰਦੁਆਰਾ ਸਿੰਘ ਸਭਾ ਪ੍ਰਬੰਧਕ ਕਮੇਟੀ ਸਹੌਰ ਵੱਲੋਂ ਗ੍ਰਾਮ ਪੰਚਾਇਤ ਅਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਕਲਗੀਧਰ ਦਸਮੇਸ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰਛਾਇਆ ‘ਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਨਗਰ ਕੀਰਤਨ ਸਜਾਇਆ ਗਿਆ | ਨਗਰ ਕੀਰਤਨ ਦਾ ਵੱਖ ਵੱਖ ਪੜਾਵਾਂ ਉਪਰ ਸੰਗਤਾਂ ਵੱਲੋਂ ਭਰਵਾ ਸਵਾਗਤ ਕੀਤਾ ਗਿਆ | ਇਸ ਮੌਕੇ ਪ੍ਰਸਿੱਧ ਢਾਡੀ ਪਰਮਿੰਦਰ ਸਿੰਘ ਸਹੌਰ, ਢਾਡੀ ਸੁਰਿੰਦਰ ਸਿੰਘ ਸਹੌਰ, ਢਾਡੀ ਮਲਕੀਤ ਸਿੰਘ ਅਤੇ ਢਾਡੀ ਮਨਪ੍ਰੀਤ ਸਿੰਘ ਦੇ ਜੱਥਿਆਂ ਵੱਲੋਂ ਦਸਵੇਂ ਪਾਤਸਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ ਜੀਵਨ ਅਤੇੇ ਉਹਨਾਂ ਦੇ ਕੁਰਬਾਨੀਆਂ ਭਰੇ ਇਤਿਹਾਸ ਤੋਂ ਸੰਗਤਾਂ ਨੂੰ ਜਾਣੂ ਕਰਾਉਦਿਆਂ ਢਾਡੀ ਵਾਰਾਂ ਪੇਸ਼ ਕੀਤੀਆਂ | ਇਸ ਮੌਕੇ ਕਮੇਟੀ ਪ੍ਰਧਾਨ ਸਰਪੰਚ ਜੀਤ ਸਿੰਘ ਸਹੋਰ, ਖਜਾਨਚੀ ਸੁਖਵਿੰਦਰ ਸਿੰਘ ਅਤੇ ਹੈਾਡ ਗ੍ਰੰਥੀ ਜੀਵਨ ਸਿੰਘ ਨੇ ਕਿਹਾ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਨੇ ਸਿੱਖ ਪੰਥ ਦੀ ਸਾਜਨਾ ਕਰਕੇ ਪੂਰੀ ਕੌਮ ਨੂੰ ਵੱਖਰੀ ਪਹਿਚਾਣ ਦਿੱਤੀ ਅਤੇ ਕੌਮ ਲਈ ਆਪਣਾ ਪੂਰਾ ਪਰਿਵਾਰ ਵਾਰ ਦਿੱਤਾ | ਉਹਨਾਂ ਕਿਹਾ ਕਿ ਪਰ ਅੱਜ ਸਾਨੂੰ ਗੁਰੂਆਂ ਦੇ ਕੁਰਬਾਨੀਆਂ ਭਰੇ ਅਤੇ ਹੋਰ ਧਾਰਮਿਕ ਦਿਹਾੜੇ ਮਨਾ ਕੇ ਸਿੱਖ ਧਰਮ ਵਾਰੇ ਜਾਣਕਾਰੀ ਮਿਲਦੀ ਹੈ | ਉਹਨਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰ ਬਾਣੀ ਮਨੁੱਖ ਨੂੰ ਸਮਾਜਿਕ ਬੁਰਾਈਆਂ ਤਿਆਗ ਕੇ ਸੱਚ ਦੇ ਪਾਂਧੀ ਬਣਾਉਣ ਵਿੱਚ ਪ੍ਰੇਰਿਤ ਕਰਦੇ ਹਨ | ਇਸ ਮੌਕੇ ਵੱਖ ਵੱਖ ਪੜਾਵਾਂ ਤੇ ਸੰਗਤਾਂ ਵੱਲੋਂ ਚਾਹ ਪਕੌੜੇ ਤੇ ਬਰੈਡਾਂ ਦੇ ਲੰਗਰ ਲਗਾਏ ਗਏ | ਇਸ ਮੌਕੇ ਪ੍ਰਧਾਨ ਜਵਾਹਰ ਸਿੰਘ, ਨਾਇਬ ਸਿੰਘ, ਸੁਖਵਿੰਦਰ ਸਿੰਘ ਭੋਲਾ, ਕੁਲਦੀਪ ਸਿੰਘ, ਢਾਡੀ ਰਮਨਦੀਪ ਕੌਰ, ਸੁਰਜੀਤ ਸਿੰਘ, ਕਰਮਜੀਤ ਸਿੰਘ, ਤਰਸੇਮ ਸਿੰਘ, ਗੁਰਦੀਪ ਸਿੰਘ, ਮਨਜੀਤ ਸਿੰਘ, ਨਿਰਮਲ ਸਿੰਘ, ਜਸਵਿੰਦਰ ਸਿੰਘ, ਹਰਦੀਪ ਸਿੰਘ ‘ਤੇ ਪ੍ਰਮਿੰਦਰ ਸਿੰਘ ਆਦਿ ਵੀ ਹਾਜਰ ਸਨ |
