ਕੁਹਾੜਾ/ਸਾਹਨੇਵਾਲ 26 ਦਿਸੰਬਰ(ਰਾਜੂ ਘੁਮੈਤ)–ਦਸਵੇਂ ਪਾਤਸ਼ਾਹੀ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਆਗਮਨ ਪੂਰਬ 5 ਜਨਵਰੀ ਨੰੂ ਮਨਾਉਣ ਦੇ ਸਬੰਧ ਵਿੱਚ ਅੱਜ ਗੁਰਦੁਆਰਾ ਸ਼੍ਰੀ ਰੇਰੂ ਸਾਹਿਬ ਨੰਦਪੁਰ ਸਾਹਨੇਵਾਲ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਇਕ ਵਿਸ਼ੇਸ਼ ਮੀਟਿੰਗ ਸਰਪ੍ਰਸਤ ਬਾਬਾ ਨਰਿੰਦਰ ਸਿੰਘ ਜੀ ਅਤੇ ਬਾਬਾ ਬਲਵਿੰਦਰ ਸਿੰਘ ਜੀ ਹੇਠ ਅਤੇ ਬਾਬਾ ਮੇਜਰ ਸਿੰਘ ਕਾਰ ਸੇਵਾ ਵਾਲੇ ਅਤੇ ਗੁਰਦੁਆਰਾ ਸ਼੍ਰੀ ਰੇਰੂ ਸਾਹਿਬ ਨੰਦਪੁਰ ਦੇ ਪ੍ਰਧਾਨ ਬਲਜੀਤ ਸਿੰਘ ਦੀ ਅਗਵਾਈ ਹੇਠ ਮੀਟਿੰਗ ਹੋਈ | ਇਸ ਮੀਟਿੰਗ ਦੀ ਹੋਰ ਜਾਣਕਾਰੀ ਦਿੰਦਿਆਂ ਪ੍ਰਧਾਨ ਬਲਜੀਤ ਸਿੰਘ ਹਰਾ ਨੇ ਦੱਸਿਆ ਕਿ 20 ਦਸੰਬਰ 2017 ਤੋਂ ਪ੍ਰਭਾਤ ਫੇਰੀਆਂ ਦੀ ਸ਼ੁਰੂਆਤ ਕੀਤੀ ਗਈ ਸੀ ਜੋ ਕਿ 3 ਜਨਵਰੀ 2018 ਨੰੂ ਅਲੋਕਿਕ ਪ੍ਰਭਾਤ ਫੇਰੀ ਤੜ੍ਹਕੇ 4 ਵਜ਼ੇ ਪੂਰੇ ਸਾਹਨੇਵਾਲ ਕਸਬੇ ਚ ਕੱਢੀ ਜਾਵੇਗੀ | ਉਨ੍ਹਾਂ ਅੱਗੇ ਦੱਸਿਆਂ ਕਿ 4 ਜਨਵਰੀ ਨੰੂ ਸਵੇਰੇ 9 ਵਜ਼ੇ ਵਿਸ਼ਾਲ ਨਗਰ ਕੀਰਤਨ ਸਜਾਇਆ ਜਾਵੇਗਾ ਅਤੇ 5 ਜਨਵਰੀ ਨੰੂ ਦਸਵੇਂ ਪਾਤਸ਼ਾਹੀ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਆਗਮਨ ਪੂਰਬ ਬੜੀ ਧੂਮ-ਧਾਮ ਤੇ ਸ਼ਰਧਾ ਨਾਲ ਮਨਾਇਆ ਜਾਵੇਗਾ ਅਤੇ ਗੁਰਦਆਰਾ ਸਾਹਿਬ ਵਿਖੇ ਰੱਖੇ ਅਖੰਡ ਪਾਠ ਸਾਹਿਬ ਦੇ ਭੋਗ ਪੈਣ ਉਪਰੰਤ ਰਾਗੀ-ਢਾਡੀ ਜੱਥਿਆਂ ਵੱਲੋਂ ਰਸ ਭਿੰਨਾਂ ਕੀਰਤਨ ਕਰਕੇ ਸੰਗਤਾਂ ਨੰੂ ਨਿਹਾਲ ਕੀਤਾ ਜਾਵੇਗਾ ਇਸ ਮੌਕੇ ਹੋਰਨਾਂ ਤੋ ਇਲਾਵਾ ਬਾਬਾ ਮੇਜਰ ਸਿੰਘ ਜੀ, ਪ੍ਰਧਾਨ ਬਲਜੀਤ ਸਿੰਘ ਹਰਾ, ਜਗਤਾਰ ਸਿੰਘ ਹੈਡ ਗ੍ਰੰਥੀ, ਮੀਤ ਪ੍ਰਧਾਨ ਮਲਕੀਤ ਸਿੰਘ, ਸ:ਜਸਵੀਰ ਸਿੰਘ, ਚਰਨਜੀਤ ਸਿੰਘ ਪ੍ਰੋਫੈਸਰ, ਸੁਰਿੰਦਰ ਸਿੰਘ, ਪਰਮਿੰਦਰ ਸਿੰਘ ਹਰਾ, ਸਰਦਾਰ ਸਿੰਘ, ਅਵਤਾਰ ਨੰਦਪੁਰੀ, ਜਸਵਿੰਦਰ ਸਿੰਘ, ਕੁਲਜੀਤ ਸਿੰਘ ਆਦਿ ਤੋਂ ਇਲਾਵਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਤੇ ਪਿੰਡ ਦੇ ਪਤਵੰਤੇ ਸੱਜਣ ਹਾਜ਼ਰ ਸਨ |